ਦਿੱਲੀ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਸਿੰਘ ਸਭਾ ਅਤੇ ਹੋਰ ਸਿੱਖ ਸੰਸਥਾਵਾਂ ਨਾਲ ਜੁੜੇ 1500 ਅਹਿਮ ਸ਼ਖ਼ਸੀਅਤਾਂ ਭਾਜਪਾ ਵਿੱਚ ਸ਼ਾਮਲ ਹੋ ਗਈਆਂ।
ਦੱਸ ਦਈਏ ਕਿ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ ਦੇ ਦਿੱਲੀ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਦੇ ਨਾਲ ਦਿੱਲੀ ਤੋਂ ਜਸਮਨ ਸਿੰਘ ਨੋਨੀ, ਹਰਜੀਤ ਸਿੰਘ ਪੱਪਾ, ਰਮਨਦੀਪ ਸਿੰਘ ਥਾਪਰ, ਭੁਪਿੰਦਰ ਸਿੰਘ ਗਿੰਨੀ, ਰਮਨਜੋਤ ਸਿੰਘ ਮੀਤਾ, ਪਰਵਿੰਦਰ ਸਿੰਘ ਲੱਕੀ ਅਤੇ ਮਨਜੀਤ ਸਿੰਘ ਔਲਖ ਸ਼ਾਮਲ ਹਨ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 7 ਮੈਂਬਰ ਅਤੇ ਸਿੰਘ ਸਭਾ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਜੁੜੇ 1500 ਅਹਿਮ ਵਿਅਕਤੀਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ।
ਨਾਲ ਹੀ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੋਗਰਾਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਿਆਨ ਨੂੰ ਯਾਦ ਕਰਦਿਆਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੈ ਅਤੇ ਸਿੱਖ ਕੌਮ ਕਾਂਗਰਸ ਨੂੰ ਕਦੇ ਮੁਆਫ਼ ਨਹੀਂ ਕਰੇਗੀ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖ ਕੌਮ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦਾ ਸਿੱਖ ਭਾਈਚਾਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਰਿਵਾਰ ਹੈ।
ਦੱਸ ਦਈਏ ਕਿ ਭਾਜਪਾ ‘ਚ ਪਹਿਲੀ ਵਾਰ ਇੰਨੀ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦਾ ਪ੍ਰੋਗਰਾਮ ਹੋਇਆ ਹੈ ਅਤੇ ਇਸ ਦੇ ਲਈ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਪਾਰਟੀ ਦੇ ਕੇਂਦਰੀ ਦਫਤਰ ਐਕਸਟੈਨਸ਼ਨ ਦੇ ਆਡੀਟੋਰੀਅਮ ‘ਚ ਇਕ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
----------- Advertisement -----------
ਭਾਜਪਾ ਨੂੰ ਮਿਲਿਆ ਵੱਡਾ ਹੁੰਗਾਰਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਸਿੱਖ ਭਾਈਚਾਰੇ ਨਾਲ ਸਬੰਧਤ 1500 ਲੋਕ ਹੋਏ ਪਾਰਟੀ ‘ਚ ਸ਼ਾਮਲ
Published on
----------- Advertisement -----------
----------- Advertisement -----------