November 7, 2026, 4:23 pm
----------- Advertisement -----------
HomeNewsLatest Newsਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ 'ਤੇ 24 ਅਪ੍ਰੈਲ...

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ‘ਤੇ 24 ਅਪ੍ਰੈਲ ਨੂੰ ਪਾਣੀਪਤ ‘ਚ ਰਾਜ ਪੱਧਰ ਸਮਾਰੋਹ

Published on

----------- Advertisement -----------

ਚੰਡੀਗੜ੍ਹ – ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ‘ਤੇ 24 ਅਪ੍ਰੈਲ ਨੂੰ ਪਾਣੀਪਤ ਵਿਚ ਸ਼ਾਨਦਾਰ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਬਲਿਦਾਨ ਅਤੇ ਉਨ੍ਹਾ ਦੇ ਰਾਸ਼ਟਰ ਦੇ ਪ੍ਰਤੀ ਵਿਚਾਰ ਨੂੰ ਜਨ-ਜਨ ਤਕ ਪਹੁੰਚਾਉਣ ਲਈ ਇਸ ਸ਼ਾਨਦਾਰ ਸਮਾਾਗਮ ਦਾ ਆਯੋਜਨ ਕਰ ਰਹੀ ਹੈ, ਜਿਸ ਵਿਚ ਸੂਬੇ ਦੇ ਕੋਨੇ-ਕੋਨੇ ਤੋਂ ਨਾਗਰਿਕ ਸ਼ਿਰਕਤ ਕਰਣਗੇ।

ਹਰਿਆਣਾ ਦੇ CM ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਤੋਂ ਸਾਰੇ ਦੱਸ ਸਿੱਖ ਗੁਰੂਆਂ ਦਾ ਇਕ ਵਿਸ਼ੇਸ਼ ਨਾਤਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਕੁਰੂਕਸ਼ੇਤਰ ਅਤੇ ਲੋਹਗੜ੍ਹ ਦੀ ਯਾਤਰਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੀ ਪਹਿਲੀ ਜਿਮੇਵਾਰੀ ਬਣਦੀ ਹੈ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਅਤੇ ਹੋਰ ਧਾਰਮਿਕ ਗੁਰੂਆਂ ਅਤੇ ਸੰਤਾਂ ਦੀ ਸਿਖਿਆਵਾਂ, ਵਿਚਾਰਧਾਰਾਂ ਅਤੇ ਦਰਸ਼ਨ ਨੂੰ ਸਮਾਜ ਵਿਚ, ਵਿਸ਼ੇਸ਼ ਰੂਪ ਨਾਲ ਨੌਜੁਆਨਾਂ ਵਿਚ ਪ੍ਰਚਾਰਿਤ ਕਰਨ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗ੍ਰਾਮ ਵਿਚ ਸਾਰੇ ਰਾਜਨੀਤਿਕ ਪਾਰਟੀਆਂ ਦਾ ਵੀ ਸਹਿਯੋਗ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸਾਰੇ ਇਸ ਪ੍ਰੋਗ੍ਰਾਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਜਰੂਰ ਪਹੁੰਚਣ। ਉਨ੍ਹਾਂ ਨੇ ਕਿਹਾ ਕਿ ਪਾਣੀਪਤ ਵਿਚ ਇਸ ਤਰ੍ਹਾ ਦੇ ਧਾਰਮਿਕ ਸਮਾਗਮ ਦਾ ਆਯੋਜਨ ਨਾ ਸਿਰਫ ਹਰਿਆਣਾ ਅਤੇ ਦੇਸ਼ ਦੇ ਲਈ ਵੱਡੀ ਸਫਲਤਾ ਹੋਵੇਗੀ ਸਗੋ ਪੂਰੀ ਦੁਨੀਆ ਵਿਚ ਵੀ ਇਸ ਦਾ ਸੰਦੇਸ਼ ਜਾਵੇਗਾ। ਹਰਿਆਣਾਵਾਸੀਆਂ ਦੀ ਖੁਸ਼ਕਿਸਮਤੀ ਹੈ ਕਿ ਰਾਜ ਦੀ ਧਰੋਤੀ ‘ਤੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪਾਵਨ ਚਰਣ ਕਈ ਵਾਰ ਪਏ। ਆਪਣੇ ਪ੍ਰਵਾਸ ਦੌਰਾਨ ਉਨ੍ਹਾ ਨੇ ਸੰਗਤ ਨੂੰ ਬ੍ਰਹਮ ਗਿਆਨ ਦਿੱਤਾ ਅਤੇ ਧਰਮ ਦੀ ਰੱਖਿਆ ਲਈ ਪ੍ਰੇਰਿਤ ਕੀਤਾ। ਜਿੱਥੇ-ਜਿੱਥੇ ਉਹ ਆਏ ਉੱਥੇ ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਏ ਬੱਖਣ ਲਈ ਗੁਰੂਘਰ ਸਥਾਪਿਤ ਹਨ ਜੋ ਸਦੀਆਂ ਤੋਂ ਉਨ੍ਹਾ ਦੀ ਸਿਖਿਆਵਾਂ ਦੀ ਜੋਤੀ ਦਾ ਪ੍ਰਕਾਸ਼ ਫੈਲਾ ਰਹੇ ਹਨ ਅਤੇ ਲੋਕਾਂ ਦਾ ਜੀਵਨ ਸੁਵਾਰ ਰਹੇ ਹਨ।

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਵਿਸ਼ਵ ਦੇ ਮੰਨੇ-ਪ੍ਰਮੰਨੇ ਰਾਗੀ ਅਤੇ ਢਾਡੀ ਪਹੁੰਚਣਗੇ। ਪੰਥ ਦੇ ਸਿਰਮੌਰ ਰਾਗੀ ਭਾਈ ਚਮਨਜੀਤ ਸਿੰਘ ਜੀ ਲਾਲ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਗਗਨਦੀਪ ਸਿੰਘ ਸ੍ਰੀਗੰਗਾਨਗਰ ਵਾਲੇ ਇਸ ਮੌਕੇ ‘ਤੇ ਸ਼ਿਰਕਤ ਕਰਣਗੇ। ਉੱਥੇ ਹੀ ਢਾਡੀ ਭਾਈ ਨਿਰਮਲ ਸਿੰਘ ਨੂਰ ਵੀ ਪਹੁੰਚ ਕੇ ਅਮ੍ਰਿਤਮਈ ਕੀਰਤਨ, ਗੁਰੂਮਤ ਵਿਚਾਰਾਂ ਅਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕਰਣਗੇ।

ਪਾਣੀਪਤ ਵਿਚ ਮਨਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਸੂਬਾ ਹੀ ਨਹੀਂ ਪੂਰੇ ਦੇਸ਼ ਤੋਂ ਸ਼ਰਧਾਲੂ ਪਹੁੰਚਣਗੇ। ਇਸ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੁਦ ਜਨਸਭਾਵਾਂ ਤੇ ਆਪਣੇ ਜਨਤਕ ਪ੍ਰੋਗ੍ਰਾਮਾਂ ਵਿਚ ਲੋਕਾਂ ਨੂ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦਾ ਸੱਦਾ ਦੇ ਰਹੇ ਹਨ। ਇਸ ਤੋਂ ਇਲਾਵਾ, ਹਰਿਆਣਾ ਸਰਕਾਰ ਦੇ ਮੰਤਰੀ ਵੀ ਇਸ ਪ੍ਰੋਗ੍ਰਾਮ ਦਾ ਸੱਦਾ ਸ਼ਹਿਰ-ਸ਼ਹਿਰ ਪਹੁੰਚ ਕੇ ਦੇ ਰਹੇ ਹਨ। ਪ੍ਰੋਗ੍ਰਾਮ ਨੂੰ ਸ਼ਾਨਦਾਰ ਢੰਗ ਨਾਲ ਖੁਸ਼ੀ ਨਾਲ ਮਨਾਇਆ ਜਾਵੇਗਾ।

ਪਾਣੀਪਤ ਦੇ ਸੈਕਟਰ-13, 17 ਵਿਚ ਆਯੋਜਿਤ ਪ੍ਰਕਾਸ਼ ਉਤਸਵ ਦੇ ਪ੍ਰੋਗ੍ਰਾਮ ਦੇ ਲਈ 60 ਏਕੜ ਤੋਂ ਵੱਧ ਥਾਂ ਵਿਚ ਮੰਚ ਤੇ ਸ਼ਰਧਾਲੂਆਂ ਦੇ ਲਈ ਬੈਠਨ ਦੀ ਥਾਂ ਤਿਆਰ ਕੀਤੀ ਗਈ ਹੈ। ਇਸ ਪ੍ਰੋਗ੍ਰਾਮ ਦੌਰਾਨ ਗੁਰੂ ਦੇ ਲੰਗਰ ਅਟੁੱਟ ਵਰਤਣਗੇ। ਲੰਗਰ ਦੀ ਸੇਵਾ ਸੰਤ-ਮਹਾਪੁਰਸ਼ ਅਤੇ ਖੇਤਰੀ ਸੰਗਤ ਕਰੇਗੀ। ਇਸ ਨੂੰ ਲੈ ਕੇ ਤਿਆਰੀਆਂ ਲਗਭਗ ਪੂਰੀਆਂ ਕਰ ਲਈਆਂ ਗਈਆਂ ਹਨ। ਸੰਤ ਸਮਾਜ ਅਤੇ ਹੋਰ ਸੰਸਥਾਵਾਂ ਲਗਾਤਾਰ ਕਾਰਜ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...