September 19, 2026, 11:44 pm
----------- Advertisement -----------
HomeNewsLatest Newsਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਫੈਸਲੇ ਦਾ...

ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਫੈਸਲੇ ਦਾ ਐਡਵੋਕੇਟ ਧਾਮੀ ਨੇ ਕੀਤਾ ਵਿਰੋਧ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜ਼ਮੀਨ ’ਤੇ ਵੱਸੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫੈਸਲੇ ਦੀ ਕਰੜੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਕਰਮਚਾਰੀਆਂ ਦੀਆਂ ਸੇਵਾ ਸ਼ਰਤਾਂ ਕੇਂਦਰੀ ਨਿਯਮਾਂ ਅਨੁਸਾਰ ਕਰਨ ਦੇ ਐਲਾਨ ਨੂੰ ਪੰਜਾਬ ਦੇ ਹੱਕਾਂ ’ਤੇ ਇਕ ਹੋਰ ਵੱਡਾ ਡਾਕਾ ਕਰਾਰ ਦਿੱਤਾ ਹੈ।
ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਦੀ ਕੀਮਤੀ ਜ਼ਮੀਨ ’ਤੇ ਵਸਿਆ ਹੋਇਆ ਹੈ, ਇਸ ਲਈ ਇਸ ’ਤੇ ਪੰਜਾਬ ਦਾ ਹੀ ਹੱਕ ਹੈ। ਕੇਂਦਰ ਦਾ ਤਾਜ਼ਾ ਫੈਸਲਾ ਪੰਜਾਬ ਪੁਨਰਗਠਨ 1966 ਦੇ ਐਕਟ ਦੀ ਉਲੰਘਣਾ ਹੈ ਅਤੇ ਸਪੱਸ਼ਟ ਹੈ ਕਿ ਕਿਸੇ ਗੰਭੀਰ ਸਾਜ਼ਿਸ਼ ਤਹਿਤ ਅਜਿਹਾ ਕਰਨਾ ਪੰਜਾਬ ਤੋਂ ਬਾਹਰਲੇ ਅਫ਼ਸਰ ਚੰਡੀਗੜ੍ਹ ’ਤੇ ਥੋਪਣ ਲਈ ਰਾਹ ਪੱਧਰਾ ਕਰਨਾ ਹੈ। ਇਸ ਫੈਸਲੇ ਵਿੱਚੋਂ ਭਾਰਤ ਸਰਕਾਰ ਦੀ ਪੰਜਾਬ ਵਿਰੋਧੀ ਮਨਸ਼ਾ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਸ ਨੂੰ ਰੋਕਣ ਲਈ ਇਕਜੁਟਤਾ ਵਖਾਉਣੀ ਚਾਹੀਦੀ ਹੈ। ਐਡੋਵਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਇਸ ਪੰਜਾਬ ਵਿਰੋਧੀ ਫੈਸਲੇ ’ਤੇ ਲੜੇ ਜਾਣ ਵਾਲੇ ਸੰਘਰਸ਼ ਵਿਚ ਮੋਹਰੀ ਰੋਲ ਨਿਭਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...