September 10, 2026, 3:13 pm
----------- Advertisement -----------
HomeNewsBreaking Newsਐਡਵੋਕੇਟ ਧਾਮੀ ਵੱਲੋਂ 11 ਮਈ ਦੀ ਇਕੱਤਰਤਾ ’ਚ ਸਮੁੱਚੀਆਂ ਪੰਥਕ ਧਿਰਾਂ ਨੂੰ...

ਐਡਵੋਕੇਟ ਧਾਮੀ ਵੱਲੋਂ 11 ਮਈ ਦੀ ਇਕੱਤਰਤਾ ’ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸ਼ਾਮਲ ਹੋਣ ਦਾ ਸੱਦਾ

Published on

----------- Advertisement -----------

ਅੰਮ੍ਰਿਤਸਰ, 9 ਮਈ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਅਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਹੈ। ਉਨ੍ਹਾਂ ਆਖਿਆ ਕਿ ਇਹ ਸਮੁੱਚੇ ਪੰਥ ਦਾ ਅਤਿ ਅਹਿਮ ਮਸਲਾ ਹੈ, ਜਿਸ ਲਈ ਪੂਰੀ ਕੌਮ ਲੰਮੇ ਅਰਸੇ ਤੋਂ ਕਾਰਜਸ਼ੀਲ ਹੈ। ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 11 ਮਈ ਨੂੰ ਸੱਦੀ ਗਈ ਇਹ ਪੰਥਕ ਇਕੱਤਰਤਾ ਸਵੇਰ ਦੇ 11:00 ਵਜੇ ਆਰੰਭ ਹੋਵੇਗੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਬਿਆਨ ਵਿਚ ਸਮੁੱਚੀਆਂ ਪੰਥਕ ਧਿਰਾਂ ਨੂੰ ਇਸ ਇਕੱਤਰਤਾ ਵਿਚ ਸ਼ਾਮਲ ਹੋ ਕੇ ਆਪਣੇ ਸੁਝਾਅ ਅਤੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਥ ਦੀਆਂ ਧਾਰਮਿਕ, ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਵਿਚਾਰ ਅਤੇ ਸੁਝਾਅ ਅਤਿ ਲੋੜੀਂਦੇ ਹਨ, ਤਾਂ ਜੋ ਭਵਿੱਖ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਇਕੱਠ ਸਮੁੱਚੇ ਖਾਲਸਾ ਪੰਥ ਦਾ ਪ੍ਰਤੀਨਿਧ ਇਕੱਠ ਹੋਵੇਗਾ, ਜਿਸ ਲਈ ਹਰ ਇਕ ਦਾ ਫ਼ਰਜ਼ ਹੈ ਕਿ ਉਹ ਆਪਣਾ ਯੋਗਦਾਨ ਪਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...