August 19, 2026, 7:29 pm
----------- Advertisement -----------
HomeNewsLatest Newsਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ...

ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ; ਪਾਵਨ ਦਿਹਾੜੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

Published on

----------- Advertisement -----------

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ‘ਤੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਦੁਨੀਆਂ ‘ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਅੱਜ ਅਕਾਲ ਤਖ਼ਤ ਸਾਹਿਬ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਅਕਾਲ ਤਖਤ ਸਾਹਿਬ ਤੇ ਨਤਮਸਤਕ ਹੋਣ ਲਈ ਪੁੱਜੀਆਂ।
ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ। ਮੈਂ ਸਮੁੱਚੇ ਖਾਲਸਾ ਸਾਧ ਸੰਗਤ ਨੂੰ ਇਸ ਪਾਵਨ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਵੱਲੋ 1606 ਇਸਵੀ ਵਿੱਚ ਇਸ ਨੂੰ ਤਿਆਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ ਇਹ ਸਿੱਖਾਂ ਦਾ ਸਿਧਾਂਤ ਹੈ, ਸਿੱਖਾਂ ਦਾ ਸੰਕਲਪ ਹੈ,ਜੋ ਬੜਾ ਉੱਚਾ ਤੇ ਸੁੱਚਾ ਸੰਕਲਪ ਹੈ ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਨਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਅਕਾਲ ਤੱਖਤ ਸਾਹਿਬ ਦਾ ਇਤਿਹਾਸ ਜ਼ਰੂਰ ਪੜ੍ਹੋ ਬਹੁਤ ਸਾਰੀਆਂ ਪੁਸਤਕਾਂ ਅਕਾਲ ਤਖ਼ਤ ਸਾਹਿਬ ਉੱਤੇ ਲਿਖੀਆਂ ਗਈਆਂ ਹਨ ਉਸ ਬਾਰੇ ਜਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਾਰੀਏ ਫਿਰ ਅਸੀਂ ਧਾਰਮਿਕ ਤੇ ਰਾਜਨੀਤਿਕ ਤੌਰ ਤੇ ਮਜ਼ਬੂਤ ਹੋਵਾਂਗੇ, ਸਮਾਜਿਕ ਅਤੇ ਆਰਥਿਕ ਤੌਰ ਤੇ ਮਜ਼ਬੂਤ ਹੋਵਾਂਗੇ। ਦੁਨੀਆ ਭਰ ਵਿਚ ਵਸਦੇ ਸਿੱਖ ਭਾਈਚਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮਰਪਿਤ ਹੋ ਕੇ ਇਕ ਨਿਸ਼ਾਂਤ ਥੱਲੇ ਅਸੀਂ ਸਾਰੇ ਇਕੱਠੇ ਹੋ ਕੇ ਚੱਲਾਂਗੇ ਜਿੱਥੇ ਮੰਜ਼ਿਲਾਂ ਤੈਅ ਹੋਣਗੀਆਂ।
ਓਨ੍ਹਾਂ ਕਿਹਾ ਕਿ ਅੱਜ ਮੀਰੀ ਪੀਰੀ ਦੇ ਮਾਲਕ ਨੇ ਸ੍ਰੀ ਅਕਾਲ ਤਖਤ ਸਥਾਪਨਾ ਕਰਕੇ ਤੇ ਸਿੱਖਾਂ ਨੂੰ ਦੋ ਸਿੱਖਾਂ ਜੋ ਸਿਧਾਂਤ ਬਖਸ਼ਿਸ਼ ਕੀਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਮੀਰੀ ਪੀਰੀ ਤੇ ਸਿਧਾਂਤਾਂ ਤੇ ਪਹਿਰਾ ਦਈਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ...

ਪੰਜੋਖਰਾ ਸਾਹਿਬ ਗੁਰਦੁਆਰਾ ਵਿਵਾਦ, CM ਸੈਣੀ ਨਾਲ ਮੁਲਾਕਾਤ ਤੋਂ ਬਾਅਦ ਸੁਲਝਿਆ ਮਾਮਲਾ

ਪੰਜੋਖਰਾ ਸਾਹਿਬ ਗੁਰਦੁਆਰਾ ਵਿਚ ਵਿਵਾਦ ਚੰਡੀਗੜ੍ਹ ਵਿੱਚ ਸੁਲਝ ਗਿਆ ਹੈ। ਇਸ ਸਬੰਧ ਵਿੱਚ ਦਰਜ...

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...