ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ‘ਚ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਸੋਮਵਾਰ ਨੂੰ ਆਰੰਭ ਕੀਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਤੋਂ ਪਹਿਲਾ ਅਰਦਾਸ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇ ਇਸ ਦੀ ਧੁਆਈ ਦਾ ਕਾਰਜ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ।
ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਸੇਵਾਦਾਰ ਭਾਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ 1995 ਤੋਂ 1999 ਤੱਕ ਪੱਤਰਿਆਂ ਦੀ ਸੇਵਾ ਪਹਿਲੀ ਵਾਰ ਕਰਵਾਈ ਗਈ ਸੀ ਅਤੇ ਉਸ ਮਗਰੋਂ ਸੋਨੇ ਦੀ ਧੁਆਈ ਦਾ ਕਾਰਜ ਲਗਾਤਾਰ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ।
----------- Advertisement -----------
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦਾ ਕਾਰਜ ਆਰੰਭ
Published on
----------- Advertisement -----------
----------- Advertisement -----------











