November 12, 2025, 11:10 am
----------- Advertisement -----------
HomeNewsBreaking Newsਮੁੰਬਈ ਲੋਕਲ ਟਰੇਨ 'ਚ ਸਿੱਖ ਟਿਕਟ ਚੈਕਰ 'ਤੇ ਹਮਲਾ: ਅਕਾਲੀ ਦਲ ਨੇ...

ਮੁੰਬਈ ਲੋਕਲ ਟਰੇਨ ‘ਚ ਸਿੱਖ ਟਿਕਟ ਚੈਕਰ ‘ਤੇ ਹਮਲਾ: ਅਕਾਲੀ ਦਲ ਨੇ ਜਤਾਇਆ ਰੋਸ, SGPC ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

Published on

----------- Advertisement -----------

ਮੁੰਬਈ, 18 ਅਗਸਤ 2024 – ਮੁੰਬਈ ਰੇਲਵੇ ‘ਚ ਟਿਕਟਾਂ ਚੈੱਕ ਕਰ ਰਹੇ ਇਕ ਸਿੱਖ ਟਿਕਟ ਚੈਕਰ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਉਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜਿਸ ਤੋਂ ਬਾਅਦ ਦੇਸ਼ ਭਰ ‘ਚ ਸਿੱਖਾਂ ਖਿਲਾਫ ਚੱਲ ਰਹੀ ਨਫਰਤ ਦੀ ਮੁਹਿੰਮ ਦਾ ਪੰਜਾਬ ‘ਚ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ‘ਤੇ ਅਕਾਲੀ ਦਲ ਦੇ ਆਗੂਆਂ ਨੇ ਗੁੱਸਾ ਜ਼ਾਹਰ ਕੀਤਾ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਵਿਰੋਧ ਪ੍ਰਗਟਾਇਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੰਬਈ ਵਿਖੇ ਰੇਲ ਸੇਵਾ ਡਿਊਟੀ ਦੌਰਾਨ ਸਿੱਖ ਟਿਕਟ ਚੈਕਰ ਜਸਬੀਰ ਸਿੰਘ ‘ਤੇ ਹਮਲੇ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਵੀਡੀਓ ਬਹੁਤ ਹੀ ਦੁਖਦਾਈ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਜਸਬੀਰ ਸਿੰਘ ‘ਤੇ ਕੁਝ ਸਵਾਰੀਆਂ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਆਪਣੀ ਡਿਊਟੀ ਨਿਭਾ ਰਿਹਾ ਸੀ। ਇਹ ਅਤਿ ਨਿੰਦਣਯੋਗ ਹੈ।

ਉਨ੍ਹਾਂ ਨੇ ਮੁੰਬਈ ਗਵਰਨਮੈਂਟ ਰੇਲਵੇ ਪੁਲਿਸ ਨੂੰ ਵੀ ਇਸ ਮਾਮਲੇ ‘ਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੋਸ਼ੀਆਂ ਨੂੰ ਸਰਕਾਰੀ ਰੇਲਵੇ ਪੁਲੀਸ ਨੇ ਮੌਕੇ ’ਤੇ ਹੀ ਫੜ ਲਿਆ ਹੈ। ਪਰ, ਮਹਾਰਾਸ਼ਟਰ ਸਰਕਾਰ ਅਤੇ ਰੇਲਵੇ ਮੰਤਰਾਲੇ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ। ਇਹ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਭਵਿੱਖ ਵਿੱਚ ਕਿਸੇ ਸਿੱਖ ਅਫ਼ਸਰ ਨਾਲ ਅਜਿਹੀ ਘਟਨਾ ਨਾ ਵਾਪਰੇ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮੁੰਬਈ ਦੇ ਸਥਾਨਕ ਭਾਈਚਾਰੇ ਦੇ ਲੋਕਾਂ ਤੋਂ ਮਿਲੀ ਹੈ। ਜਿਸ ਮੁਤਾਬਕ ਦੋਸ਼ੀ ਰੇਲ ਯਾਤਰੀ ਬਿਨਾਂ ਟਿਕਟ ਸਫਰ ਕਰ ਰਹੇ ਸਨ। ਜਦੋਂ ਜਸਬੀਰ ਸਿੰਘ ਨੇ ਆਪਣੀ ਡਿਊਟੀ ਕਰਦੇ ਹੋਏ ਜੁਰਮਾਨਾ ਭਰਨ ਲਈ ਕਿਹਾ ਤਾਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਕਮੀਜ਼ ਪਾੜ ਦਿੱਤੀ ਗਈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ- ਦਸਤਾਰਧਾਰੀ ਸਿੱਖ ਟੀਟੀ ਜਸਬੀਰ ਸਿੰਘ ‘ਤੇ ਕੁਝ ਗੁੰਡਿਆਂ ਨੇ ਹਮਲਾ ਕੀਤਾ ਜੋ ਮੁੰਬਈ ਦੀ ਲੋਕਲ ਟਰੇਨ ‘ਚ ਬਿਨਾਂ ਟਿਕਟ ਸਫਰ ਕਰ ਰਹੇ ਸਨ। ਉਸ ਦੀ ਕੁੱਟਮਾਰ ਕੀਤੀ ਗਈ। ਮੈਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਰੇਲਵੇ ਵਿਭਾਗ ਅਤੇ ਮਹਾਰਾਸ਼ਟਰ ਸਰਕਾਰ ਨੂੰ ਉਨ੍ਹਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।

ਇਸ ਦੇ ਨਾਲ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ਵਿੱਚ ਸਿੱਖਾਂ ਲਈ ਸੁਰੱਖਿਅਤ ਮਾਹੌਲ ਸਿਰਜਿਆ ਜਾਵੇ। ਅਜਿਹੀਆਂ ਘਟਨਾਵਾਂ ਅਣਗਿਣਤ ਭਾਈਚਾਰੇ ਵਿੱਚ ਅਸੁਰੱਖਿਆ ਦੀ ਭਾਵਨਾ ਨੂੰ ਹੋਰ ਤੇਜ਼ ਕਰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...