September 14, 2026, 1:52 pm
----------- Advertisement -----------
HomeNewsBreaking Newsਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ...

ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਨਹੀਂ ਰਹੇ

Published on

----------- Advertisement -----------

ਬੜੂ ਸਾਹਿਬ, 29 ਜਨਵਰੀ 2022 – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਸੱਚਖੰਡ ਜਾ ਬਿਰਾਜੇ ਹਨ। ਬਾਬਾ ਜੀ ਦੇ ਅਕਾਲ ਚਲਾਣੇ ‘ਤੇ ਬੜੂ ਸਾਹਿਬ ਦੀਆਂ ਸ਼ਰਧਾਲੂ ਸਿੱਖ ਸੰਗਤਾਂ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਿੱਖਿਆ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਅਕਾਲ ਅਕੈਡਮੀਆਂ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਆਤਮਾ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ ਸਿੰਘ ਕਰੜੀ ਘਲਾਣਾ ਦੁਆਰਾ ਸਿੱਖਿਆ ਦੇ ਪਾਸਾਰ ਲਈ ਮਾਰਗ ਦਰਸ਼ਨ ਬਣੇ ਅਤੇ ਉਨ੍ਹਾਂ ਨੇ ਅਕਾਲ ਅਕੈਡਮੀਆਂ ਦੀ ਲੜੀ ਚਲਾ ਕੇ ਪੱਛੜੇ ਇਲਾਕਿਆਂ ਤੱਕ ਵਿਦਿਆ ਦਾ ਚਾਨਣ ਵੰਡਣ ਲਈ ਪਹੁੰਚ ਕੀਤੀ।

ਉਨ੍ਹਾਂ ਕਿਹਾ ਕਿ ਬਾਬਾ ਇਕਬਾਲ ਸਿੰਘ ਵੱਲੋਂ ਚਲਾਈਆਂ ਅਕੈਡਮੀਆਂ ਵਿਚ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਸਿੱਖੀ ਬਾਰੇ ਪਹਿਲ ਦੇ ਅਧਾਰ ’ਤੇ ਜਾਣਕਾਰੀ ਦਿੱਤੀ ਜਾਂਦੀ ਹੈ, ਜੋ ਉਨ੍ਹਾਂ ਦੀ ਪੰਥਕ ਭਾਵਨਾ ਨੂੰ ਪ੍ਰਗਟ ਕਰਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਰੂਹ ਤੋਂ ਵਾਂਝਾ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...