September 6, 2026, 6:44 am
----------- Advertisement -----------
HomeNewsBreaking Newsਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾ ’ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ...

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾ ’ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਦਾ ਬਿਆਨ ਮੰਦਭਾਗਾ- ਐਡਵੋਕੇਟ ਧਾਮੀ

Published on

----------- Advertisement -----------
  • ਸ੍ਰੀ ਜੈ ਰਾਮ ਠਾਕੁਰ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ, 23 ਮਾਰਚ 2022 – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁੱਖੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ, ਜਿਸ ਵਿਚ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ।

ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖਿਤਾਬ ਬਖਸ਼ਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਬਹੁਤ ਸਾਰੇ ਸਿੱਖ ਗੁਰਧਾਮ ਆਉਂਦੇ ਹਨ, ਜਿਨ੍ਹਾਂ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰੋਕ ਕੇ ਉਨ੍ਹਾਂ ਦੀਆਂ ਗੱਡੀਆਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਜਬਰੀ ਲੁਹਾਈਆਂ ਜਾ ਰਹੀਆਂ ਹਨ। ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ’ਤੇ ਪੁਲਿਸ ਪ੍ਰਸਾਸ਼ਨ ਨੂੰ ਰੋਕਣ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਭਾਵਨਾਵਾਂ ਦੇ ਵਿਰੁੱਧ ਬਿਆਨਬਾਜ਼ੀ ਕੀਤੀ ਗਈ ਹੈ।

ਉਨ੍ਹਾਂ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਕਿੰਤੂ ਕਰਨਾ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇੱਕ ਨੂੰ ਧਾਰਮਿਕ ਅਜ਼ਾਦੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ, ਪਰੰਤੂ ਹਿਮਾਚਲ ਦੇ ਮੁੱਖ ਮੰਤਰੀ ਸਿੱਖ ਆਗੂ ਪ੍ਰਤੀ ਨਫਰਤੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾਂ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ’ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਭੇਦ-ਭਾਵ ਹਰ ਫਿਰਕੇ ਦੀ ਸੇਵਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਜੇਕਰ ਅੱਜ ਪੂਰਾ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...