May 19, 2024, 3:44 am
----------- Advertisement -----------
HomeNewsBreaking Newsਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਹੋਇਆ ਦਰਜ, SGPC...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਹੋਇਆ ਦਰਜ, SGPC ਪ੍ਰਧਾਨ ਨੇ ਕਿਹਾ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ

Published on

----------- Advertisement -----------

ਅੰਮ੍ਰਿਤਸਰ, 22 ਅਪ੍ਰੈਲ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ ਕਰਕੇ ਦਰਜ ਕੀਤੇ ਪਰਚੇ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਕਾਰ ਹੈ, ਜਿਸ ਨੂੰ ਸਿੱਖ ਰਹਿਤ ਮਰਯਾਦਾ ਅਨੁਸਾਰ ਇੱਕ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਸ਼ਰੀਰ ਦੇ ਅੰਗ-ਸੰਗ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਦੇ ਸ਼ਰੀਰ ਤੋਂ ਕਿਰਪਾਨ ਨੂੰ ਵੱਖ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੂੰ ਉਨ੍ਹਾਂ ਦੇ ਦੇਸ਼ ਭਾਰਤ ਦਾ ਸੰਵਿਧਾਨ ਵੀ ਕਿਰਪਾਨ ਪਹਿਨਣ ਦੀ ਅਜ਼ਾਦੀ ਦਿੰਦਾ ਹੈ, ਇਸ ਕਰਕੇ ਇਟਲੀ ਦੀ ਸਰਕਾਰ ਨੂੰ ਵੀ ਸਿੱਖ ਸਰੋਕਾਰਾਂ ਨੂੰ ਸਮਝਦੇ ਹੋਏ, ਸਿੱਖਾਂ ਨੂੰ ਆਪਣੇ ਦੇਸ਼ ਅੰਦਰ ਕਿਰਪਾਨ ਪਹਿਨਣ ਦੀ ਖੁੱਲ੍ਹ ਦੇਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਕਈ ਦੇਸ਼ਾਂ ਵਿੱਚ ਵੱਸਦੇ ਹਨ ਜਿੱਥੇ ਉਨ੍ਹਾਂ ਨੇ ਆਪਣੇ ਮਿਹਨਤ ਅਤੇ ਇਮਾਨਦਾਰੀ ਨਾਲ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ ਤੇ ਬਰਤਾਨੀਆ ਵਰਗੇ ਵਿਕਸਿਤ ਦੇਸ਼ਾਂ ਵਿੱਚ ਵੀ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਖੁੱਲ੍ਹ ਹੈ। ਐਡਵੋਕੇਟ ਧਾਮੀ ਨੇ ਇਟਲੀ ਦੀ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਬਚਨ ਸਿੰਘ ਦੇ ਵਿਰੁੱਧ ਦਰਜ ਕੀਤੇ ਗਏ ਕੇਸ ਦਾ ਡਟ ਕੇ ਵਿਰੋਧ ਕਰਨ ਅਤੇ ਇਸ ਦੀ ਸਮੁੱਚੀ ਜਾਣਕਾਰੀ ਸ਼੍ਰੋਮਣੀ ਕਮੇਟੀ ਪਾਸ ਵੀ ਪੁੱਜਦੀ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਨੂੰ ਰੱਦ ਕਰਵਾਉਣ ਲਈ ਭਾਰਤ ਅੰਦਰ ਇਟਲੀ ਦੇ ਅੰਬੈਸਡਰ ਅਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਨ ਦੇ ਨਾਲ-ਨਾਲ ਸਿੱਖਾਂ ਦੇ ਅਧਿਕਾਰਾਂ ਅਤੇ ਕਿਰਪਾਨ ਦੀ ਮਹੱਤਤਾ ਬਾਰੇ ਜਾਣਕਾਰੀ ਭੇਜੀ ਜਾਵੇਗੀ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸੰਕਰ ਨੂੰ ਵੀ ਅਪੀਲ ਕੀਤੀ ਕਿ ਗੁਰਬਚਨ ਸਿੰਘ ਦੇ ਮਾਮਲੇ ਵਿੱਚ ਇਟਲੀ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਵਿਰੁੱਧ ਦਰਜ ਕੀਤਾ ਗਿਆ ਪਰਚਾ ਰੱਦ ਕਰਵਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਹ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਪੀਤਾ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ

ਪਪੀਤਾ ਇਕ ਅਜਿਹਾ ਫਲ ਹੈ, ਜਿਸ ਨੂੰ ਖਾਣ ਨਾਲ ਦਿਲ ਦੇ ਰੋਗ, ਹਾਈਪਰਟੈਨਸ਼ਨ, ਸ਼ੂਗਰ,...

ਪਵਨ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ, ਭਾਜਪਾ ‘ਤੇ ਨਿਸ਼ਾਨਾ ਸਾਧਿਆ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਲੁਧਿਆਣਾ...

ਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

ਅੰਮ੍ਰਿਤਸਰ , 18 ਮਈ - ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ...

ਪਲਵਲ ‘ਚ ਕੂਲਰ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪਲਵਲ ਦੇ ਹੋਡਲ-ਪੁਨਹਾਨਾ ਮੋੜ 'ਤੇ ਬੋਰਕਾ ਪਿੰਡ ਨੇੜੇ ਸਥਿਤ ਕੂਲਰ ਬਣਾਉਣ ਵਾਲੀ ਫੈਕਟਰੀ 'ਚ...

ਵੱਧਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਗਰਮੀ ਪੈ ਰਹੀ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ...

ਅਨਿਲ ਕਪੂਰ ਨੇ ਫਿਲਮ ਹਾਊਸਫੁੱਲ 5 ਨਹੀਂ ਦੇਣਗੇ ਦਿਖਾਈ, ਜਾਣੋ ਵਜ੍ਹਾ

ਅਨਿਲ ਕਪੂਰ ਫਿਲਮ ਹਾਊਸਫੁੱਲ 5 'ਚ ਨਜ਼ਰ ਨਹੀਂ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ...

ਹਿਮਾਚਲ ਦੇ 9 ਜ਼ਿਲ੍ਹਿਆਂ ‘ਚ ਗਰਮੀ ਦਾ ਕਹਿਰ, 24 ਘੰਟੇ ਗਰਮੀ ਦੀ ਲਹਿਰ ਦੀ ਚੇਤਾਵਨੀ

ਦੇਸ਼ ਦੇ ਮੈਦਾਨੀ ਸੂਬਿਆਂ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ 'ਚ ਵੀ ਗਰਮੀ ਸ਼ੁਰੂ ਹੋ ਗਈ...

ਫਾਜ਼ਿਲਕਾ ‘ਚ ਕਮਿਸ਼ਨਰ ਦਫਤਰ ‘ਚ ਮੁਲਾਜ਼ਮਾਂ ਦੀ ਭੀੜ, ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਡਿਊਟੀ ਤੋਂ ਛੁੱਟੀ ਦੀ ਮੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਵਾਲੇ ਦਿਨ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ...

ਲੁਧਿਆਣਾ ‘ਚ ਹੌਜ਼ਰੀ ਵਪਾਰੀਆਂ ਦਾ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

ਹੌਜ਼ਰੀ ਵਪਾਰੀਆਂ ਨੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ...