September 27, 2026, 11:16 pm
----------- Advertisement -----------
HomeNewsBreaking Newsਸਿੱਖ ਜਥੇਬੰਦੀਆਂ ਨੇ ਘੇਰਿਆ 'ਆਪ ਹੈਡਕੁਆਰਟਰ', ਮਾਮਲਾ ਭਾਈ ਦਵਿੰਦਰ ਪਾਲ ਭੁੱਲਰ ਦੀ...

ਸਿੱਖ ਜਥੇਬੰਦੀਆਂ ਨੇ ਘੇਰਿਆ ‘ਆਪ ਹੈਡਕੁਆਰਟਰ’, ਮਾਮਲਾ ਭਾਈ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ

Published on

----------- Advertisement -----------
  • ਕੇਜਰੀਵਾਲ ਪੰਜਾਬ, ਪੰਜਾਬੀ, ਸਿੱਖੀ ਤੇ ਬੰਦੀ ਸਿੰਘਾਂ ਦਾ ਦੁਸ਼ਮਣ : ਜੀਕੇ

ਨਵੀਂ ਦਿੱਲੀ, 18 ਜਨਵਰੀ 2022 – ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਹੈਡਕੁਆਰਟਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਸਣੇ ਕਈ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਹੋਏ ਸ਼ਾਂਤਮਈ ਪ੍ਰਦਰਸ਼ਨ ਦੀ ਸ਼ੁਰੂਆਤ ਮਾਤਾ ਸੁੰਦਰੀ ਕਾਲਜ ਤੋਂ ਹੋਈ।

ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ ਪ੍ਰਦਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਨੇ ਅੜਿੱਕੇ ਖੜ੍ਹੇ ਕਰਕੇ ਆਪ ਪਾਰਟੀ ਦੇ ਦਫਤਰ ਤੋਂ ਪਹਿਲਾਂ ਰੋਕਣ ਦੀ ਕੋਸ਼ਿਸ਼ ਕੀਤੀ। ਜਿਸ ਕਰਕੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਲਕੀ ਝੜਪ ਵੀ ਹੋਈ। ਗੁੱਸੇ ਵਿਚ ਆਏ ਪ੍ਰਦਸ਼ਨਕਾਰੀਆਂ ਨੇ ਕੇਜਰੀਵਾਲ ਮੁਰਦਾਬਾਦ ਦੇ ਨਾਅਰੇ ਵੀ ਲਾਏ। ਭਾਈ ਭੁੱਲਰ ਦੀ ਰਿਹਾਈ ਦੀ ਮੰਗ ਵਾਲੀ ਤਖਤੀਆਂ ਹਥਾਂ ਵਿੱਚ ਫੜੇ ਮੁਜ਼ਾਹਰਾਕਾਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਈ ਭੁੱਲਰ ਦੀ ਨਾਜਾਇਜ਼ ਹਿਰਾਸਤ ਦਾ ਜ਼ਿਮੇਵਾਰ ਠਹਰਾਇਆ।

ਇਸ ਮੌਕੇ ਜੀਕੇ ਨੇ ਕਿਹਾ ਕਿ 2014 ਵਿੱਚ ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਨੂੰ ਭਾਈ ਭੁੱਲਰ ਦੀ ਰਿਹਾਈ ਲਈ ਰਾਸ਼ਟਰਪਤੀ ਤੱਕ ਪਹੁੰਚ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ। ਪਰ ਹੁਣ 2019 ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਦੇਣ ਦੇ ਬਾਵਜੂਦ ਦਿੱਲੀ ਸਰਕਾਰ ਦਾ ਸਜਾ ਸਮੀਖਿਆ ਬੋਰਡ 4 ਵਾਰ ਇਸ ਪ੍ਰਵਾਨਗੀ ਨੂੰ ਪਿੱਠ ਵਿਖਾ ਚੁੱਕਿਆ ਹੈ। ਬੋਰਡ ਨੇ 2019 ਵਿੱਚ 1 ਵਾਰ ਤੇ 2020 ਵਿੱਚ 3 ਵਾਰ ਰਿਹਾਈ ਮਤੇ ਨੂੰ ਰੱਦ ਕਰਕੇ ਇਹ ਸਾਬਤ ਕੀਤਾ ਹੈ ਕਿ ਬੋਰਡ ਮਨੁੱਖੀ ਤੇ ਕੈਦੀ ਅਧਿਕਾਰਾਂ ਦੀ ਰਾਖੀ ਕਰਨ ਦੀ ਥਾਂ ਸਿਰਫ਼ ਗੈਰ ਨਿਰਪੱਖਤਾ ਦੀ ਸੋਚ ਨੂੰ ਲਾਗੂ ਕਰਨ ਦਾ ਮਾਧਿਅਮ ਬਣ ਗਿਆ ਹੈ।

ਜੀਕੇ ਨੇ ਦੱਸਿਆ ਕਿ ਦਿੱਲੀ ਕਮੇਟੀ ਦਾ ਪ੍ਰਧਾਨ ਰਹਿੰਦੇ ਹੋਏ ਕੈਦੀਆਂ ਦੇ ਹੱਕਾਂ ਦੇ ਫੈਸਲੇ ਲੈਣ ਲਈ ਅਸੀਂ ਦਿੱਲੀ ਹਾਈਕੋਰਟ ਤੱਕ ਕੇਜਰੀਵਾਲ ਦੀ ਨਾਲਾਇਕੀ ਕਰਕੇ ਗਏ ਸੀ। ਜਿਸ ਦੇ ਸਿੱਟੇ ਵਜੋਂ ਤਿਹਾੜ ਜੇਲ੍ਹ ਵਿੱਚ 5600 ਸੀਸੀਟੀਵੀ ਕੈਮਰੇ ਲਗਾਉਣ ਤੇ ਜੇਲ੍ਹ ਸਟਾਫ਼ ਵਧਾਉਣ ਦਾ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਆਦੇਸ਼ ਦਿੱਤਾ ਸੀ। ਦਿੱਲੀ ਸਰਕਾਰ ਸਿੱਖ ਕੈਦੀਆਂ ਨਾਲ ਲਗਾਤਾਰ ਵਿਤਕਰਾ ਕਰਦੀ ਰਹੀ ਹੈ। 1984 ਸਿੱਖ ਕਤਲੇਆਮ ਦੇ ਦੋਸ਼ੀ ਕਿਸ਼ੋਰੀ ਲਾਲ ਨੂੰ 7 ਵਾਰ ਪੈਰੋਲ ਤੇ 13 ਵਾਰ ਫਰਲੋ (ਥੋੜੀ ਦੇਰ ਦੀ ਛੁੱਟੀ) ਦੇਂਦੀ ਹੈ। ਪਰ ਬੰਦੀ ਸਿੰਘਾਂ ਨੂੰ ਤਾਂ ਕੋਰੋਨਾ ਮਹਾਂਮਾਰੀ ਵਿੱਚ ਵੀ ਪੈਰੋਲ ਨਹੀਂ ਦਿੰਦੀ। ਇਸ ਸਭ ਦੇ ਬਾਵਜੂਦ ਵੀ ਕੇਜਰੀਵਾਲ ਨੂੰ ਲਗਦਾ ਹੈ ਕਿ ਸਿੱਖ ਉਸਦੀ ਪਾਰਟੀ ਨੂੰ ਪੰਜਾਬ ਵਿੱਚ ਰਾਜ ਸੋਂਪ ਦੇਣਗੇ।

ਜੀਕੇ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਪੰਜਾਬ ਦੇ ਲੋਕ ਸੂਝਵਾਨ ਨਹੀਂ ਹਨ ? ਜਿਹੜਾ ਸਾਡੇ ਬੰਦੀ ਸਿੰਘਾਂ ਦੇ ਕੈਦੀ ਅਧਿਕਾਰਾਂ ਦੀ ਰੱਖਿਆ ਨਹੀਂ ਕਰ ਸਕਦਾ, ਉਹ ਪੰਜਾਬ ਕਿਵੇਂ ਸੰਭਾਲ ਸਕਦਾ ਹੈ ? ਜੀਕੇ ਨੇ ਕਿਹਾ ਕਿ ਕੇਜਰੀਵਾਲ ਪੰਜਾਬ, ਪੰਜਾਬੀ, ਸਿੱਖੀ ਤੇ ਬੰਦੀ ਸਿੰਘਾਂ ਦਾ ਦੁਸ਼ਮਣ ਹੈ। ਇਸ ਲਈ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਦੇ ਟੀਚਰਾਂ ਦੀ ਭਰਤੀ ਨੂੰ ਰੋਕਣ ਲਈ ਕੇਜਰੀਵਾਲ ਨੇ ਤੈਅ ਮਾਪਦੰਡਾਂ ਨਾਲ ਛੇੜਛਾੜ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਬੀਬੀਆਂ ਤੇ ਨੌਜਵਾਨਾਂ ਨੇ ਵੀ ਹਾਜ਼ਰੀ ਭਰੀ। ਪ੍ਰਦਸ਼ਨਕਾਰੀਆਂ ਨੂੰ ਦਿੱਲੀ ਕਮੇਟੀ ਮੈਂਬਰ ਚਮਨ ਸਿੰਘ ਸ਼ਾਹਪੁਰਾ, ਪਰਮਜੀਤ ਸਿੰਘ ਰਾਣਾ ਤੇ ਸਤਨਾਮ ਸਿੰਘ ਆਦਿਕ ਨੇ ਵੀ ਸੰਬੋਧਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...