ਜਲੰਧਰ, 5 ਫਰਵਰੀ 2022 – ਜ਼ਿਲ੍ਹਾ ਜਲੰਧਰ ‘ਚ ਬੇਅਦਵੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਕਾਲਾ ਸੰਘਿਆਂ ਰੋਡ ’ਤੇ ਪੈਂਦੇ ਕੋਟ ਸਦੀਕ ਦੀ ਇਹ ਘਟਨਾ ਦੱਸੀ ਜਾ ਰਹੀ ਹੈ ਅਤੇ ਨੇੜੇ ਨਹਿਰ ਦੇ ਕੰਢੇ ਤੋਂ ਗੁਟਕਾ ਸਾਹਿਬ ਦੇ ਬੇਅਦਬੀ ਕੀਤੇ ਅੰਗ ਮਿਲੇ ਹਨ।
ਇਸ ਘਟਨਾ ਦੀ ਸੂਚਨਾ ਮਿਲਣ ’ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ ’ਤੇ ਪੁੱਜ ਗਏ। ਇਸ ਤੋਂ ਬਿਨਾ ਏ. ਸੀ. ਪੀ. ਵੈਸਟ ਵਰਿਆਮ ਸਿੰਘ ਦੀ ਅਗਵਾਈ ‘ਚ ਪੁੱਜੀ ਪੁਲਸ ਫੋਰਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਅਣਪਛਾਤਿਆਂ ਖਿਲਾਫ ਧਾਰਾ 295 ਏ ਅਧੀਨ ਪੁਲਸ ਡਿਵੀਜ਼ਨ ਪੰਜ ਵਿਖੇ ਕੇਸ ਦਰਜ ਕਰ ਲਿਆ ਹੈ।
ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ‘ਸੀ ਭਾਰੀ ਰੋਸ ਹੈ। ਸੰਗਤ ਦਾ ਕਹਿਣਾ ਹੈ ਕੇ ਆਏ ਦਿਨ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾ ਵਾਪਰ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹਨ।












