September 6, 2026, 9:05 pm
----------- Advertisement -----------
HomeNewsBreaking Newsਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਛਾਪਣ ਦਾ ਮਾਮਲਾ: 3 ਮਈ ਨੂੰ...

ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਛਾਪਣ ਦਾ ਮਾਮਲਾ: 3 ਮਈ ਨੂੰ ਹੋਵੇਗੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ

Published on

----------- Advertisement -----------
  • ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ 3 ਮਈ ਨੂੰ ਹੋਣ ਵਾਲੀ ਇਕੱਤਰਤਾ ਵਿਚ ਪੰਥਕ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਕੀਤੀ ਅਪੀਲ

ਅੰਮ੍ਰਿਤਸਰ, 27 ਅਪ੍ਰੈਲ 2022 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਲਗਾਂ-ਮਾਤਰਾਂ ਲਗਾ ਕੇ ਸਰੂਪ ਛਾਪਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 3 ਮਈ ਨੂੰ ਪੰਥਕ ਜਥੇਬੰਦੀਆਂ ਦੀ ਸੱਦੀ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਖਾਲਸਾ ਪੰਥ ਨੂੰ ਅਪੀਲ ਕੀਤੀ ਹੈ।

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਵਾਧੂ ਸ਼ਬਦ ਜਾਂ ਲਗ-ਮਾਤਰ ਜੋੜਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਪਰੰਤੂ ਕੁਝ ਲੋਕਾਂ ਵੱਲੋਂ ਗੁਰਬਾਣੀ ਨਾਲ ਛੇੜ-ਛਾੜ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਪੰਥ ਦੋਖੀਆਂ ਦੀ ਇਸ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਗੁਰਬਾਣੀ ਨਾਲ ਛੇੜ-ਛਾੜ ਦਾ ਮਾਮਲਾ ਬੇਹੱਦ ਗੰਭੀਰ ਹੈ, ਜਿਸ ਨੂੰ ਲੈ ਕੇ ਸਮੁੱਚੇ ਖ਼ਾਲਸਾ ਪੰਥ ਦੀਆਂ ਵਰੋਸਾਈਆਂ ਜਥੇਬੰਦੀਆਂ ਇਕਜੁਟ ਹੋਣ।

ਸਿੰਘ ਸਾਹਿਬ ਨੇ ਕਿਹਾ ਕਿ ਇਸ ਸਬੰਧ ਵਿਚ ਪੰਥਕ ਤੌਰ ’ਤੇ ਵਿਚਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ 3 ਮਈ ਨੂੰ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਸਮੂਹ ਜਥੇਬੰਦੀਆਂ ਗਿਲੇ ਸ਼ਿਕਵੇ ਭੁਲ ਕੇ 3 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਇਸ ਇਕੱਤਰਤਾ ਵਿਚ ਜ਼ਰੂਰ ਸ਼ਾਮਲ ਹੋਣ, ਤਾਂ ਜੋ ਪੰਥਕ ਵਿਚਾਰ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਕੀਤੀ ਛੇੜ-ਛਾੜ ਦੇ ਦੋਸ਼ੀਆਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...