November 21, 2026, 9:17 pm
----------- Advertisement -----------
HomeNewsBreaking Newsਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ...

ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ ਮਾਮਲਾ: SGPC ਨੇ ਪੜਤਾਲ ਦੇ ਦਿੱਤੇ ਆਦੇਸ਼

Published on

----------- Advertisement -----------

ਅੰਮ੍ਰਿਤਸਰ, 02 ਮਈ 2022 – ਚੰਡੀਗੜ੍ਹ ਦੀ ਅਗਰਬੱਤੀਆਂ ਬਣਾਉਣ ਵਾਲੀ ‘ਦੇਵ ਦਰਸ਼ਨ’ ਨਾਂ ਦੀ ਇਕ ਕੰਪਨੀ ਵੱਲੋਂ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦਾ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਕੇ ਉਸ ’ਤੇ ਆਪਣੀ ਕੰਪਨੀ ਦੀ ਮਸ਼ਹੂਰੀ ਛਾਪਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲਾ ਸਾਹਮਣੇ ਆਉਣ ’ਤੇ ਧਰਮ ਪ੍ਰਚਾਰ ਕਮੇਟੀ ਦੇ ਧਾਰਮਿਕ ਪੜਤਾਲਾਂ ਵਿਭਾਗ ਨੂੰ ਜਾਂਚ ਲਈ ਟੀਮ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ।

ਐਡਵੋਕੇਟ ਧਾਮੀ ਨੇ ਆਖਿਆ ਹੈ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਗੁਰਬਾਣੀ ਨੂੰ ਵਪਾਰਕ ਲਾਭ ਲਈ ਵਰਤੇ। ਉਨ੍ਹਾਂ ਕਿਹਾ ਕਿ ਜਾਂਚ ਪੜਤਾਲ ਦੀ ਰਿਪੋਰਟ ਮਿਲਣ ਮਗਰੋਂ ਸਬੰਧਤ ਫਰਮ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਵਿਅਕਤੀ ਵੱਲੋਂ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜਤਾਲ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਇਹ ਕੰਪਨੀ ਚੰਡੀਗੜ੍ਹ ਨਾਲ ਸਬੰਧਤ ਹੈ, ਜੋ ‘ਦੇਵ ਦਰਸ਼ਨ’ ਨਾਂ ਹੇਠ ਅਗਰਬੱਤੀਆਂ ਬਣਾਉਂਦੀ ਹੈ।

ਇਸ ਕੰਪਨੀ ਵੱਲੋਂ ਜਪੁਜੀ ਸਾਹਿਬ ਦੇ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਵਾ ਕੇ ਉਨ੍ਹਾਂ ’ਤੇ ਆਪਣੀ ਮਸ਼ਹੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਇਸ ਕੰਪਨੀ ਵੱਲੋਂ ਅਗਰਬੱਤੀਆਂ ਦੇ ਡੱਬਿਆਂ ਵਿਚ ਗੁਟਕਾ ਸਾਹਿਬ ਪੈਕ ਕਰ ਕੇ ਵੀ ਭੇਜੇ ਜਾ ਰਹੇ ਹਨ। ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਜਿਥੇ ਠੇਸ ਪੁੱਜ ਰਹੀ ਹੈ, ਉਥੇ ਗੁਰਬਾਣੀ ਦਾ ਵੀ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਮਿਲਣ ’ਤੇ ਸ਼੍ਰੋਮਣੀ ਕਮੇਟੀ ਬਣਦੀ ਕਾਰਵਾਈ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...