November 10, 2026, 4:29 pm
----------- Advertisement -----------
HomeNewsBreaking Newsਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪੀਐਚਡੀ ਕਰਨ ’ਤੇ ਐਡਵੋਕੇਟ ਧਾਮੀ...

ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪੀਐਚਡੀ ਕਰਨ ’ਤੇ ਐਡਵੋਕੇਟ ਧਾਮੀ ਨੇ ਪ੍ਰੋ. ਕਲਿਆਣ ਸਿੰਘ ਨੂੰ ਦਿੱਤੀ ਵਧਾਈ

Published on

----------- Advertisement -----------

ਅੰਮ੍ਰਿਤਸਰ, 22 ਫਰਵਰੀ 2022 – ਪਾਕਿਸਤਾਨ ’ਚ ਵੱਸਦੇ ਸਿੱਖ ਨੌਜੁਆਨ ਪ੍ਰੋਫੈਸਰ ਕਲਿਆਣ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਪੀਐਚਡੀ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪਾਕਿਸਤਾਨ ’ਚ ਘਟਗਿਣਤੀ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਪ੍ਰਚਾਰ ਰਹੇ ਹਨ ਅਤੇ ਪ੍ਰੋਫੈਸਰ ਕਲਿਆਣ ਸਿੰਘ ਵੱਲੋਂ ਆਪਣੀ ਖੋਜ ਦਾ ਦਾਇਰਾ ਪਹਿਲੇ ਪਾਤਸ਼ਾਹ ਜੀ ਦੀ ਬਾਣੀ ’ਤੇ ਅਧਾਰਿਤ ਰੱਖਣਾ ਇਸੇ ਦਿਸ਼ਾ ਵਿਚ ਹੀ ਇਕ ਕਦਮ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ’ਚ ਸਥਿਤ ਸ੍ਰੀ ਨਨਕਾਣਾ ਸਾਹਿਬ ਦੀ ਧਰਤੀ ਤੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਅਤੇ ਉਨ੍ਹਾਂ ਵੱਲੋਂ ਗੁਰਬਾਣੀ ਰਾਹੀਂ ਪੂਰੀ ਮਨੁੱਖਤਾ ਨੂੰ ਦਿੱਤਾ ਗਿਆ ਸੱਚ ਦਾ ਸੰਦੇਸ਼ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡੇ ਮਹੱਤਵ ਵਾਲਾ ਹੈ, ਜਿਸ ਦਾ ਪ੍ਰਚਾਰ ਪ੍ਰਸਾਰ ਅੱਜ ਦੀ ਵੱਡੀ ਲੋੜ ਹੈ। ਪ੍ਰੋਫੈਸਰ ਕਲਿਆਣ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਬਾਣੀ ਵਿਚ ਦਿੱਤੇ ਸੰਦੇਸ਼ ਨੂੰ ਖੋਜ ਦਾ ਹਿੱਸਾ ਬਣਾ ਕੇ ਅਕਾਦਮਿਕ ਪੱਧਰ ’ਤੇ ਚੰਗਾ ਕਾਰਜ ਕੀਤਾ ਹੈ, ਜਿਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਇਸ ਸਿੱਖ ਨੌਜੁਆਨ ਦੇ ਉੱਦਮ ਤੋਂ ਨਿਰਸੰਦੇਹ ਹੋਰ ਨੌਜੁਆਨ ਵੀ ਪ੍ਰੇਰਣਾ ਪ੍ਰਾਪਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...