September 24, 2026, 4:07 am
----------- Advertisement -----------
HomeNewsLatest Newsਦਿੱਲੀ ਕਮੇਟੀ ਵੱਲੋਂ 2023 ਦਾ ਦਿੱਲੀ ਫਤਿਹ ਦਿਵਸ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ...

ਦਿੱਲੀ ਕਮੇਟੀ ਵੱਲੋਂ 2023 ਦਾ ਦਿੱਲੀ ਫਤਿਹ ਦਿਵਸ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਸ਼ਤਾਬਦੀ ਦਿਵਸ ਨੂੰ ਸਮਰਪਿਤ ਕਰਨ ਦਾ ਐਲਾਨ

Published on

----------- Advertisement -----------

ਨਵੀਂ ਦਿੱਲੀ, 6 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਾਲ 2023 ’ਚ ਲਾਲ ਕਿਲ੍ਹਾ ਮੈਦਾਨ ’ਤੇ ਮਨਾਏ ਜਾਣ ਵਾਲੇ ‘ਦਿੱਲੀ ਫਤਿਹ ਦਿਵਸ’ ਨੂੰ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300ਵੇਂ ਜਨਮ ਸ਼ਤਾਬਦੀ ਦਿਵਸ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ । ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਸ਼ਤਾਬਦੀ ਸੰਬੰਧੀ ਸਮਾਗਮਾਂ ਨੂੰ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ 11 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਕਾਲਕਾ/ਕਾਹਲੋਂ ਨੇ ਕਿਹਾ ਕਿ ਦਿੱਲੀ ਫਤਿਹ ਦਿਵਸ 2023 ਨੂੰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300ਵੇਂ ਜਨਮ ਸ਼ਤਾਬਦੀ ਦਿਵਸ ਨੂੰ ਸਮਰਪਿਤ ਕਰਨ ਦਾ ਅੱਜ ਐਲਾਨ ਕੀਤੇ ਜਾਣ ਦਾ ਮੰਤਵ ਹੈ ਕਿ ਵੱਧ ਤੋਂ ਵੱਧ ਲੋਕਾਂ ਤਕ ਇਹ ਜਾਣਕਾਰੀ ਪੁੱਜ ਸਕੇ ਅਤੇ ਜਿਨ੍ਹਾਂ ਇਤਿਹਾਸਕਾਰਾਂ/ਖੌਜਕਰਤਾਵਾਂ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਇਤਿਹਾਸ ਉਪਰ ਕੁਝ ਜਾਣਕਾਰੀ ਇਕੱਠੀ ਕੀਤੀ ਹੋਈ ਹੈ ਉਸ ਨੂੰ ਉਹ ਦਿੱਲੀ ਕਮੇਟੀ ਕੋਲ ਪੁੱਜਦਾ ਕਰਨ ਤਾਂ ਕਿ ਸਮੇਂ ਦੀ ਕੋਈ ਘਾਟ ਨਾ ਹੋਣ ਕਾਰਨ ਇਸ ਦੇ ਉਪਰ ਸਹੀ ਤਰੀਕੇ ਨਾਲ ਘੋਖ ਕਰਕੇ ਸ਼ਤਾਬਦੀ ਸਮਾਗਮ ਮਨਾਉਣ ਸਮੇਂ ਇਸ ਨੂੰ ਸੰਗਤਾਂ ਤੱਕ ਵਧੀਆ ਤਰੀਕੇ ਨਾਲ ਪੁੱਜਦਾ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਮਨਾਏ ਗਏ ਪਿਛਲੇ ਕੁਝ ਸਮਾਗਮਾਂ ਦੌਰਾਨ ਇਹ ਗੱਲ ਵੇਖਣ ਨੂੰ ਮਿਲੀ ਹੈ ਕਿ ਕੁਝ ਤੱਥ-ਭਰਪੂਰ ਜਾਣਕਾਰੀਆਂ ਪ੍ਰੋਗਰਾਮ ਉਲੀਕੇ ਜਾਣ ਦੇ ਅੰਤਮ ਸਮੇਂ ’ਚ ਖੋਜਕਰਤਾਵਾਂ/ਇਤਿਹਾਸਕਾਰਾਂ ਵੱਲੋਂ ਮੁਹੱਈਆ ਕਰਵਾਈ ਗਈ ਜਿਸ ਨੂੰ ਅਚਨਚੇਤ ਸ਼ਾਮਿਲ ਕੀਤਾ ਗਿਆ ਸੀ । ਅਗਲੇਰੇ ਸਮੇਂ ਅਜਿਹਾ ਨਾ ਹੋਵੇ ਅਤੇ ਸਮਾਗਮਾਂ ਨੂੰ ਸ਼ਾਨਾਮੱਤੇ ਢੰਗ ਨਾਲ ਮਨਾਇਆ ਜਾ ਸਕੇ ਇਸ ਨੂੰ ਮੁੱਖ ਰੱਖਦੇ ਹੋਏ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਸ਼ਤਾਬਦੀ ਦਿਵਸ ਮਨਾਏ ਜਾਣ ਦਾ ਐਲਾਨ ਜਲਦ ਕੀਤਾ ਗਿਆ ਹੈ ।
ਕਾਲਕਾ /ਕਾਹਲੋਂ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਨੇ ਜ਼ਾਲਮ ਮੁਗਲ ਸ਼ਾਸਕ ਔਰੰਗਜ਼ੇਬ ਕੋਲੋਂ ਲਾਲ ਕਿਲ੍ਹਾ ਖੋਹ ਕੇ ਉਸ ’ਚ ਨਿਸ਼ਾਨ ਸਾਹਿਬ ਲਹਿਰਾਇਆ ਸੀ । ਲਾਲ ਕਿਲ੍ਹਾ ਜਿੱਤਣ ਤੋਂ ਬਾਅਦ ਉਹ ਔਰੰਗਜ਼ੇਬ ਦੇ ਤਖ਼ਤ ਦਾ ਫਰਸ਼ ਉਖਾੜ ਕੇ ਉਸ ਨੂੰ ਅੰਮ੍ਰਿਤਸਰ ਲੈ ਕੇ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ ਪਰਿਸਰ ’ਚ ਸਥਿਤ ਰਾਮਗੜ੍ਹੀਆ ਬੁੰਗਾ ’ਚ ਸਥਾਪਤ ਕੀਤਾ । ਸੰਗਤ ਇਸ ਫਰਸ਼ ਦੇ ਅੱਜ ਵੀ ਦਰਸ਼ਨ ਕਰਦੀਆਂ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...