September 27, 2026, 10:56 am
----------- Advertisement -----------
HomeNewsBreaking Newsਦਿੱਲੀ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਦੇ ਮਤੇ ਨੂੰ ਠੁਕਰਾਇਆ -...

ਦਿੱਲੀ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਦੇ ਮਤੇ ਨੂੰ ਠੁਕਰਾਇਆ – ਸਿੱਖ ਕੈਦੀ ਰਿਹਾਈ ਮੋਰਚਾ

Published on

----------- Advertisement -----------

ਨਵੀਂ ਦਿੱਲੀ, 15 ਜਨਵਰੀ 2022 – ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ਨੂੰ ਖਾਰਜ ਕਰ ਦਿੱਤਾ ਸੀ। ਇਸ ਗੱਲ ਦਾ ਖੁਲਾਸਾ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਰਿਹਾਈ ਮੋਰਚੇ ਦੇ ਅੰਤ੍ਰਿੰਗ ਬੋਰਡ ਮੈਂਬਰ ਡਾਕਟਰ ਪਰਮਿੰਦਰ ਪਾਲ ਸਿੰਘ, ਅਵਤਾਰ ਸਿੰਘ ਕਾਲਕਾ, ਚਮਨ ਸਿੰਘ ਸ਼ਾਹਪੁਰਾ, ਇਕਬਾਲ ਸਿੰਘ ਤੇ ਦਲਜੀਤ ਸਿੰਘ ਨੇ ਦੱਸਿਆ ਕਿ
ਦਿੱਲੀ ਸਕਤਰੇਤ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ ਸੀ। ਇਸ ਮੀਟਿੰਗ ਵਿੱਚ ਦਿੱਲੀ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ, ਦਿੱਲੀ ਸਰਕਾਰ ਦੇ ਪ੍ਰਮੁੱਖ ਸਕੱਤਰ (ਗ੍ਰਹਿ) ਬੀ ਐਸ ਭੱਲਾ, ਡਾਇਰੈਕਟਰ ਜਨਰਲ ਜੇਲ੍ਹ ਸੰਦੀਪ ਗੋਇਲ, ਪ੍ਰਮੁੱਖ ਸਕੱਤਰ(ਲਾਅ ਐਂਡ ਜਸਟਿਸ) ਸੰਜੇ ਕੁਮਾਰ ਅਗਰਵਾਲ, ਵਧੀਕ ਜ਼ਿਲ੍ਹਾ ਜੱਜ ਸਤੀਸ਼ ਕੁਮਾਰ, ਡਾਇਰੈਕਟਰ ਸਮਾਜ਼ ਕਲਿਆਣ ਵਿਭਾਗ ਰਸ਼ਮੀ ਸਿੰਘ ਅਤੇ ਡੀਐਸਪੀ (ਲੀਗਲ) ਰਾਜੇਸ਼ ਦਿਓ ਸ਼ਾਮਲ ਸਨ।

ਰਿਹਾਈ ਮੋਰਚੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਭਾਈ ਭੁੱਲਰ ਦੀ ਰਿਹਾਈ ਲਈ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਕਟੂਬਰ 2019 ਵਿੱਚ ਨੋਟੀਫਿਕੇਸ਼ਨ ਜਾਰੀ ਕਰਦੀ ਹੈ। ਪਰ ਦਸੰਬਰ 2019 ਵਿੱਚ ਦਿੱਲੀ ਸਰਕਾਰ ਇਸ ਰਿਹਾਈ ਮੱਤੇ ਨੂੰ ਨਜ਼ਰਅੰਦਾਜ਼ ਕਰਦੇ ਹੋਏ ਭਾਈ ਭੁੱਲਰ ਨੂੰ ਰਾਸਟਰ ਵਿਰੋਧੀ/ਅਤਵਾਦੀ ਗਰਦਾਨਦੇ ਹੋਏ ਸਮੇਂ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਈ ਦੇ ਮੱਤੇ ਨੂੰ ਰੱਦ ਕਰ ਦਿੰਦੀ ਹੈ। ਇਸ ਨਾਲ ਕੇਜਰੀਵਾਲ ਦਾ ਸਿੱਖ ਵਿਰੋਧੀ ਚਿਹਰਾ ਉਜਾਗਰ ਹੋ ਗਿਆ ਹੈ। ਜੇਕਰ 25 ਸਾਲ ਦੀ ਸਜ਼ਾ ਕੱਟਣ ਦੇ ਬਾਵਜੂਦ ਭਾਈ ਭੁੱਲਰ ਰਿਹਾਈ ਦੇ ਲਾਇਕ ਨਹੀਂ ਹਨ, ਤਾਂ ਇਸ ਤੋਂ ਵੱਡੀ ਤ੍ਰਾਸਦੀ ਹੋਰ ਕੋਈ ਨਹੀਂ ਹੋ ਸਕਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...