September 17, 2026, 10:02 am
----------- Advertisement -----------
HomeNewsLatest Newsਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਨੇੜੇ ਭਾਈ ਮਤੀ ਦਾਸ ਚੌਂਕ...

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਨੇੜੇ ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਆਰੰਭ : ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

Published on

----------- Advertisement -----------

ਸੰਗਤਾਂ ਵੱਧ ਚੜ ਕੇ ਸੇਵਾ ਵਿਚ ਹਿੱਸਾ ਪਾਉਣ : ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਨਵੀਂ ਦਿੱਲੀ, 8 ਮਈ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਇਥੇ ਗੁਰਦੁਆਰਾ ਸੀਸ ਗੰਜ ਸਾਹਿਬ ਨੇੜੇ ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਆਰੰਭ ਕੀਤੀ ਗਈ। ਇਹ ਚੌਂਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਯਾਦਗਾਰ ਹੈ ਜਿਹਨਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤਾਂ ਦਿੱਤੀਆਂ ਸਨ।
ਇਸ ਮੌਕੇ ਵੱਡੀ ਗਿਣਤੀ ਵਿਚ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਦੁਨੀਆਂ ਦੇ ਵੱਖ ਵੱਖ ਕੋਨਿਆਂ ਤੋਂ ਆਉਦੀ ਸੰਗਤ ਦੀ ਇਹ ਚਿਰੋਕਣੀ ਮੰਗ ਸੀ ਕਿ ਜਿਹੜੇ ਗੁਰੂ ਤੇਗ ਬਹਾਦਰ ਸਾਹਿਬ ਦੇ ਸਾਥੀ ਗੁਰੂ ਸਾਹਿਬ ਨਾਲ ਡਟੇ ਰਹੇ, ਜ਼ੁਲਮ ਦੀ ਪਰਵਾਹ ਨਹੀਂ ਕੀਤੀ ਤੇ ਸ਼ਹਾਦਤਾਂ ਦਿੱਤੀਆਂ, ਉਹਨਾਂ ਦੇ ਅਸਥਾਨ ਦਾ ਵੀ ਸੁੰਦਰੀਕਰਨ ਹੋਣਾ ਚਾਹੀਦਾ ਹੈ ਤਾਂ ਜੋ ਸੰਗਤਾਂ ਇਹਨਾਂ ਅਸਥਾਨ ਦੇ ਦਰਸ਼ਨ ਕਰ ਸਕਣ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਅੱਜ ਕਈ ਸਾਲਾਂ ਮਗਰੋਂ ਸੰਗਤ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ ਤੇ ਅੱਜ ਤੋਂ ਇਸ ਅਸਥਾਨ ਦੇ ਸੁੰਦਰੀਕਰਨ ਦੀ ਸੇਵਾ ਆਰੰਭ ਹੋਈ ਹੈ। ਉਹਨਾਂ ਨੇ ਸੰਗਤਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਚੜ ਕੇ ਇਸ ਸੇਵਾ ਵਿਚ ਹਿੱਸਾ ਪਾਉਣ।
ਉਹਨਾਂ ਨੇ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ ਜਿਸਨੇ ਪ੍ਰਾਜੈਕਟ ਨੁੰ ਪਾਸ ਕੀਤਾ ਤੇ ਸੁੰਦਰੀਕਰਨ ਦੀ ਆਗਿਆ ਦਿੱਤੀ ਤੇ ਕਿਹਾ ਕਿ ਅਜਿਹੇ ਕੰਮ ਦੀ ਪ੍ਰਵਾਨਗੀ ਸਰਕਾਰਾਂ ਹੀ ਦਿੰਦੀਆਂ ਹਨ। ਉਹਨਾਂ ਨੇ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਇਹ ਸੇਵਾ ਸ਼ੁਰੂ ਕਰਨ ਦੀ ਸਹਿਮਤੀ ਦਿੱਲੀ ਕਮੇਟੀ ਦੀ ਬੇਨਤੀ ’ਤੇ ਦਿੱਤੀ। ਉਹਨਾਂ ਨਾਲ ਹੀ ਇਹ ਪ੍ਰਾਜੈਕਟ ਪਾਸ ਕਰਵਾਉਣ ਵਿਚ ਅਹਿਮ ਰੋਲ ਅਦਾ ਕਰਨ ’ਤੇ ਦਿੱਲੀ ਕਮੇਟੀ ਮੈਂਬਰ ਸਰਦਾਰ ਅਮਰਜੀਤ ਸਿੰਘ ਪਿੰਕੀ ਤੇ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਦਾ ਵੀ ਧੰਨਵਾਦ ਕੀਤਾ ਤੇ ਨਾਲ ਹੀ ਵੱਖ ਵੱਖ ਪੰਥਕ ਜਥੇਬੰਦੀਆਂ ਤੇ ਭਾਈ ਚਮਨਜੀਤ ਸਿੰਘ ਜੀ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਗੁਰੂ ਕੀ ਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੁੰ ਪ੍ਰੇਰਿਆ।
ਇਸ ਮੌਕੇ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਸੁਖਬੀਰ ਸਿੰਘ ਕਾਲੜਾ, ਗੁਰਦੇਵ ਸਿੰਘ, ਬਲਬੀਰ ਸਿੰਘ, ਸਰਵਜੀਤ ਸਿੰਘ ਵਿਰਕ, ਸੁਖਬੀਰ ਸਿੰਘ ਕਾਲੜਾ, ਹਰਜੀਤ ਸਿੰਘ ਪੱਪਾ ਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...