September 6, 2026, 7:29 pm
----------- Advertisement -----------
HomeNewsBreaking Newsਮਾਮਲਾ ਪਾਕਿਸਤਾਨ ਅੰਦਰ ਇੱਕ ਸਿੱਖ ਦੇ ਗਾਇਬ ਹੋਣ ਦਾ, ਸ਼੍ਰੋਮਣੀ ਕਮੇਟੀ ਨੇ...

ਮਾਮਲਾ ਪਾਕਿਸਤਾਨ ਅੰਦਰ ਇੱਕ ਸਿੱਖ ਦੇ ਗਾਇਬ ਹੋਣ ਦਾ, ਸ਼੍ਰੋਮਣੀ ਕਮੇਟੀ ਨੇ ਲਿਆ ਸਖਤ ਨੋਟਿਸ

Published on

----------- Advertisement -----------

ਅੰਮ੍ਰਿਤਸਰ, 19 ਅਪ੍ਰੈਲ 2022 – ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਛਪੀਆਂ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਨ੍ਹਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਉਥੇ ਸਿੱਖ ਅਸੁਰੱਖਿਅਤ ਹਨ।

ਉਨ੍ਹਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਅਤੇ ਕਿਸੇ ਵੀ ਦੇਸ਼ ਵਿਚ ਵੱਸਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਜ਼ੁੰਮੇਵਾਰ ਹੁੰਦੀ ਹੈ। ਗੁਲਾਬ ਸਿੰਘ ਸ਼ਾਹੀਨ ਨੂੰ ਚੁੱਕ ਕੇ ਅਣਦੱਸੀ ਥਾਂ ’ਤੇ ਲੈਜਾਣ ਦਾ ਮਾਮਲਾ ਪਾਕਿਸਤਾਨ ਅੰਦਰ ਸਿੱਖਾਂ ਵਿਚ ਡਰ ਪੈਦਾ ਕਰਨ ਵਾਲਾ ਹੈ, ਜਿਸ ਬਾਰੇ ਉਥੋਂ ਦੀ ਸਰਕਾਰ ਨੂੰ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਖ਼ਬਰ ਦਰੁੱਸਤ ਹੈ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...