August 11, 2026, 2:59 pm
----------- Advertisement -----------
HomeNewsLatest Newsਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਸਿਰਜਣਾ ਦਿਵਸ ਸ਼ਰਧਾ ਤੇ ਉਤਸ਼ਾਹ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਸਿਰਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Published on

----------- Advertisement -----------

ਸਿੱਖ ਗੁਰੂਆਂ ਬਾਰੇ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਸਮੇਤ ਵੱਖ ਵੱਖ ਭਾਸ਼ਾਵਾਂ ਵਿਚ ਲਘੂ ਫਿਲਮਾਂ ਬਣਾਈਆਂ ਜਾਣਗੀਆਂ : ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਖਾਲਸਾ ਪੰਥ ਦੁਨੀਆਂ ਦੇ ਇਕਲੌਤਾ ਪੰਥ ਜੋ ਧਰਮ ਦਾ ਜਨਮ ਦਿਹਾੜਾ ਮਨਾਉਂਦਾ ਹੈ : ਕਾਲਕਾ

ਨਵੀਂ ਦਿੱਲੀ, 14 ਅਪ੍ਰੈਲ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਖਾਲਸਾ ਪੰਥ ਦਾ ਸਿਰਜਣਾ ਦਿਵਸ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ।
ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਹੋਏ ਜਿਸ ਦੌਰਾਨ ਰਾਗੀ ਜੱਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਤੇ ਸੰਗਤਾਂ ਨੇ ਇਹਨਾਂ ਸਮਾਗਮਾਂ ਵਿਚ ਪੂਰੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲਿਆ। ਮੁੱਖ ਸਮਾਗਮ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਹੋਇਆ।


ਇਸ ਸਮਾਗਮ ਨੁੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਖਾਲਸਾ ਪੰਥ ਦੁਨੀਆਂ ਦਾ ਸਿਰਫ ਇਕਲੌਤਾ ਪੰਥ ਹੈ ਜੋ ਆਪਣਾ ਜਨਮ ਦਿਹਾੜਾ ਮਨਾਉਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ 1699 ਦੀ ਵਿਸਾਖੀ ਵਾਲੇ ਦਿਨ ਗੁਰੂ ਸਾਹਿਬ ਨੇ ਪੰਜ ਪਿਆਰੇ ਸਾਜ ਕੇ ਨਿਆਰੇ ਖਾਲਸਾ ਪੰਥ ਖਾਲਸਾ ਦੀ ਸਿਰਜਣਾ ਕੀਤੀ। ਉਹਨਾਂ ਕਿਹਾ ਕਿ ਬੇਸ਼ੱਕ ਦਿੱਲੀ ਗੁਰਦੁਆਰਾ ਕਮੇਟੀ ਸਿੱਖ ਧਰਮ ਦੀ ਪ੍ਰਫੁੱਲਤਾ ਵਾਸਤੇ ਕੰਮ ਕਰ ਰਹੀ ਹੈ ਪਰ ਬਹੁਤ ਅਫਸੋਸ ਹੈ ਕਿ ਪੰਜਾਬ ਵਿਚ ਇਸਾਈ ਧਰਮ ਦੇ ਹੱਕ ਵਿਚ ਧਰਮ ਪਰਿਵਰਤਨ ਲਹਿਰ ਚਲ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਹੈ।
ਕਾਲਕਾ ਤੇ ਕਾਹਲੋਂ ਨੇ ਘਰ ਘਰ ਸਿੱਖੀ ਦੀ ਲਹਿਰ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਸਾਰੀ ਸੰਗਤ ਨਾਲ ਮਿਲ ਕੇ ਇਹ ਲਹਿਰ ਚਲਾਏਗੀ ਅਤੇ ਬੱਚਿਆਂ ਨੁੰ ਸਿੱਖੀ ਵਿਰਸੇ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਵਾਸਤੇ ਅਸੀਂ ਹਰ ਇਲਾਕੇ ਵਿਚ ਜਾ ਕੇ ਅੰਮ੍ਰਿਤ ਸੰਚਾਰ ਮੁਹਿੰਮ ਚਲਾਵਾਂਗੇ ਤੇ ਇਸ ਵਾਸਤੇ ਸਿੰਘ ਸਭਾਵਾਂ ਦਾ ਸਹਿਯੋਗ ਵੀ ਲਵਾਂਗੇ।

ਉਹਨਾਂ ਕਿਹਾ ਕਿ ਦਿੱਲੀ ਕਮੇਟੀ ਆਪਣੇ ਇਤਿਹਾਸ ਨੁੰ ਅਜੋਕੀ ਪੀੜੀ ਤੋਂ ਜਾਣੂ ਕਰਵਾਉਣ ਲਈ ਹਰ ਉਪਰਾਲਾ ਕਰ ਰਹੀ ਹੈ। ਉਹਨਾਂ ਦੱਸਿਆ ਕਿ ਹਾਲ ਹੀ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਆਡੀਟੋਰੀਅਮ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਵਿਚ ਲਘੂ ਫਿਲਮਾਂ ਰਾਹੀਂ ਬੱਚਿਆਂ ਤੇ ਨੌਜਵਾਨ ਪੀੜੀ ਨੁੰ ਸਿੱਖ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਤਿਆਰ ਹੋਣ ਵਾਲੀਆਂ ਫਿਲਮਾਂ ਅੰਗਰੇਜ਼ੀ, ਸਪੈਨਿਸ਼, ਫਰੈਂਚ ਸਮੇਤ ਹੋਰ ਭਾਸ਼ਾਵਾਂ ਵਿਚ ਫਿਲਮਾਂ ਤਿਆਰ ਕੀਤੀਆਂ ਜਾਣਗੀਆਂ।
ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਮੈਡੀਕਲ ਸਹੂਲਤਾਂ ਦੇਣ ਦੇ ਮਾਮਲੇ ਵਿਚ ਵੀ ਪਿੱਛੇ ਨਹੀਂ ਹਟੇਗੀ ਤੇ ਅਸੀਂ ਬਾਲਾ ਪ੍ਰੀਤਮ ਦਵਾਖਾਨੇ ਖੋਲੇ, ਮੁਫਤ ਟੈਸਟਾਂ ਵਾਲੀਆਂ ਲੈਬਾਰਟਰੀਆਂ ਖੋਲੀਆਂ ਤੇ ਹੁਣ ਹੋਰ ਨਵੀਂਆਂ ਮਸ਼ੀਨਾਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਆ ਗਈਆਂ ਹਨ ਜਿਸ ਨਾਲ ਸੰਗਤਾਂ ਨੁੰ ਹੋਰ ਸਹੂਲਤਾਂ ਮਿਲਣਗੀਆਂ। ਉਹਨਾਂ ਇਹ ਵੀ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਵਿਚ ਓ ਪੀ ਡੀ ਸਹੂਲਤ ਵੀ ਜਲਦੀ ਸ਼ੁਰੂ ਹੋਵੇਗੀ।
ਉਹਨਾਂ ਇਹ ਵੀ ਦੱਸਿਆ ਕਿ ਮੌਜੂਦਾ ਟੀਮ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਹਿਸਾਬ ਕਿਤਾਬ ਨੁੰ ਹੋਰ ਪਾਰਦਰਸ਼ਤੀ ਬਣਾਇਆ ਗਿਆ ਹੈ ਤੇ ਖਾਤੇ ਆਡਿਟ ਕਰਵਾਉਣ ਦਾ ਉਪਰਾਲਾ ਕੀਤਾ। ਉਹਨਾਂ ਕਿਹਾ ਕਿ ਅਸੀਂ ਹਰ ਕੰਮ ਪਾਰਦਰਸ਼ਤਾ ਨਾਲ ਕਰ ਰਹੇ ਹਾਂ ਤੇ ਕਰਦੇ ਰਹਾਂਗੇ ਤੇ ਹਮੇਸ਼ਾ ਸਿੱਖਾਂ ਦੀ ਚੜਦੀਕਲਾ ਲਈ ਕੰਮ ਕਰਾਂਗੇ।
ਪ੍ਰਧਾਨ ਕਾਲਕਾ ਨੇ ਦੱਸਿਆ ਕਿ ਦੇਸ਼ ਦੀ ਸਰਕਾਰ ਨੇ ਦਿੱਲੀ ਗੁਰਦੁਆਰਾ ਕਮੇਟੀ ਨਾਲ ਸਲਾਹ ਮਸ਼ਵਰਾ ਕਰ ਕੇ 20 ਅਤੇ 21 ਅਪ੍ਰੈਲ ਦਾ ਪ੍ਰੋਗਰਾਮ ਲਾਲ ਕਿਲੇ ’ਤੇ ਰੱਖਿਆ ਹੈ ਜਿਥੇ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੁੰ ਸਮਰਪਿਤ ਲਾਮਿਸਾਲ ਪ੍ਰੋਗਰਾਮ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਇਸ ਪ੍ਰੋਗਰਾਮ ਦਾ ਸਵਾਗਤ ਕਰਦੇ ਹਾਂ ਤੇ ਕੇਂਦਰ ਸਰਕਾਰ ਨੁੰ ਹਰ ਤਰਾਂ ਦਾ ਸਹਿਯੋਗ ਦਿਆਂਗੇ।
ਉਹਨਾਂ ਨੇ ਇਹ ਵੀ ਕਿਹਾ ਕਿ ਅਸੀਂ ਫਿਰ ਤੋਂ ਯਤਨ ਕਰਾਂਗੇ ਕਿ ਦਿੱਲੀ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਜਿਹੜਾ ਰਸਤਾ ਗੁਰਦੁਆਰਾ ਮਜਨੂੰ ਕਾ ਟਿੱਲਾ ਦੇ ਚੁਰਾਹੇ ’ਤੇ ਬੰਦ ਕੀਤਾ ਗਿਆ ਹੈ, ਉਹ ਮੁੜ ਖੋਲ੍ਹਿਆ ਜਾ ਸਕੇ।
ਅੱਜ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਅੰਮ੍ਰਿਤ ਸੰਚਾਰ ਲਹਿਰ ਚਲਾਈ ਗਈ ਜਿਸ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਖੰਡੇ ਦਾ ਪਾਹੁਲ ਛੱਕ ਕੇ ਗੁਰੂ ਦੇ ਸਿੰਘ ਬਣੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...