August 23, 2026, 4:24 pm
----------- Advertisement -----------
HomeNewsBreaking Newsਦਿੱਲੀ ਗੁ: ਕਮੇਟੀ ਨੇ ਸਰਨਾ ਭਰਾਵਾਂ ਤੇ ਮਨਜੀਤ ਜੀ ਕੇ ਵੱਲੋਂ ਕੀਤੀ...

ਦਿੱਲੀ ਗੁ: ਕਮੇਟੀ ਨੇ ਸਰਨਾ ਭਰਾਵਾਂ ਤੇ ਮਨਜੀਤ ਜੀ ਕੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਕੀਤੀ ਸ਼ਿਕਾਇਤ

Published on

----------- Advertisement -----------
  • ਦਿੱਲੀ ਸਿੱਖ ਗੁਰਦੁਆਰਾ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਸਮੇਂ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਦੇ ਧੜੇ ਵੱਲੋਂ ਕੀਤੀ ਹੁਲੜਬਾਜ਼ੀ ਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੁੰ ਕੀਤੀ ਸ਼ਿਕਾਇਤ
  • ਵਿਰੋਧੀ ਧਿਰ ਨੇ ਚੋਣਾਂ ਰੋਕਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ : ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
  • ਸਿੰਘ ਸਭਾਵਾਂ ਸਮੇਤ ਸਮੁੱਚੀ ਸੰਗਤ ਨੂੰ ਨਾਲ ਲੈ ਕੇ ਕੌਮ ਦੀ ਸੇਵਾ ਕਰਾਂਗੇ : ਕਾਲਕਾ

ਨਵੀਂ ਦਿੱਲੀ, 23 ਜਨਵਰੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ ਕੇ ਦੀ ਸ਼ਮੂਲੀਅਤ ਵਾਲੀ ਵਿਰੋਧੀ ਧਿਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੁਲੜਬਾਜ਼ੀ ਕਰ ਕੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀ ਸ਼ਿਕਾਇਤ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਹੈ ਤੇ ਮਾਮਲੇ ਦੀ ਸਾਰੀ ਵੀਡੀਓ ਰਿਕਾਰਡਿੰਗ ਮੰਗਵਾ ਕਰ ਕੇ ਦੋਸ਼ੀਆਂ ਨੁੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੱਲ ਵਿਰੋਧੀ ਧਿਰ ਨੇ ਚੋਣ ਪ੍ਰਕਿਰਿਆ ਰੋਕਣ ਵਾਸਤੇ ਪੂਰੀ ਵਾਹ ਲਗਾਈ। ਪੋਲਿੰਗ ਬੂਥ ਤੇ ਬੈਲਟ ਪੇਪਰਾਂ ਸਮੇਤ ਸਾਰੇ ਸਮਾਨ ’ਤੇ ਕਬਜ਼ਾ ਕਰ ਲਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੁਲੜਬਾਜ਼ੀ ਕਰ ਕੇ ਮਰਿਆਦਾ ਭੰਗ ਕੀਤੀ ਜਿਸ ਨਾਲ ਸਮੁੱਚੀ ਕੌਮ ਸ਼ਰਮਸ਼ਾਰ ਹੋਈ ਹੈ। ਉਹਨਾਂ ਦੱਸਿਆ ਕਿ ਅਸੀਂ ਗਿਆਨੀ ਹਰਪ੍ਰੀਤ ਸਿੰਘ ਜੀ ਨੁੰ ਅੱਜ ਹੀ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓ ਮੰਗਾ ਕੇ ਪੜਤਾਲ ਕੀਤੀ ਜਾਵੇ ਤੇ ਜੋ ਕੋਈ ਵੀ ਦੋਸ਼ੀ ਹੋਵੇ, ਉਸਨੁੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਸਜ਼ਾ ਲਵਾਈ ਜਾਵੇ। ਉਹਨਾਂ ਕਿਹਾ ਕਿ ਸਮੁੱਚਾ ਸੱਚ ਸੰਗਤਾਂ ਦੇ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਨਾ ਭਰਾਵਾਂ ਤੇ ਜੀ ਕੇ ਦੇ ਨਾਪਾਕ ਗਠਜੋੜ ਨੂੰ ਸੰਗਤ ਨੇ ਪਹਿਲਾਂ ਆਮ ਚੋਣਾਂ ਵਿਚ ਹਰਾਇਆ ਸੀ ਤੇ ਫਿਰ ਮੈਂਬਰਾਂ ਨੇ ਵੀ ਉਹਨਾਂ ਦਾ ਕੋਈ ਸਾਥ ਨਹੀਂ ਦਿੱਤਾ। ਇਸ ਤੋਂ ਬੌਖਲਾ ਕੇ ਉਹ ਪਹਿਲਾਂ ਹੀ ਚੋਣਾਂ ਵਿਚ ਰੁਕਾਵਟ ਪਾਉਣ ਦਾ ਮਨਸੂਬਾ ਬਣਾ ਕੇ ਆਏ ਸੀ ਜਿਵੇਂ ਕਿ ਉਹ ਪਹਿਲਾਂ ਵੀ ਅਦਾਲਤਾਂ ਰਾਹੀਂ ਚੋਣਾਂ ਲਟਕਾਉਣ ਦੀ ਕੋਸ਼ਿਸ਼ ਕਰ ਦੇ ਰਹੇ ਹਨ। ਉਹਨਾਂ ਦੱਸਿਆ ਕਿ ਸਾਡੇ ਸੀਨੀਅਰ ਮੈਂਬਰ ਸਰਦਾਰ ਸੁਖਬੀਰ ਸਿੰਘ ਕਾਲੜਾ ਨੇ ਐਨਕ ਨਹੀਂ ਲਗਾਈ ਸੀ ਤੇ ਪ੍ਰੋ ਟੈਮ ਚੇਅਰਮੈਨ ਸਰਦਾਰ ਗੁਰਦੇਵ ਸਿੰਘ ਤੋਂ ਪੁੱਛ ਲਿਆ ਕਿ ਕਿਥੇ ਆਪਣੀ ਵੋਟ ਪਾਉਣੀ ਹੈ ਤਾਂ ਸਰਨਾ ਭਰਾਵਾਂ ਤੇ ਜੀ ਕੇ ਨੇ ਹੁਲੜਬਾਜ਼ੀ ਸ਼ੁਰੂ ਕਰ ਦਿੱਤੀ।

ਉਹਨਾਂ ਕਿਹਾ ਕਿ ਪੰਥ ਦੀ ਮਹਾਨ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਮਸਲਾ ਹੱਲ ਕਰਨ ਲਈ ਦਿੱਤੇ ਸੁਝਾਅ ਉਹਨਾਂ ਨਹੀਂ ਮੰਨੇ ਤੇ 10 ਘੰਟੇ ਤੱਕ ਵੋਟਿੰਗ ਰੁਕੀ ਰਹੀ। ਬਾਅਦ ਵਿਚ ਪੁਲਿਸ ਨੇ ਵੀ ਉਹਨਾਂ ਨੁੰ ਮਨਾਉਣ ਕੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਸਰਨਾ ਭਰਾਵਾਂ ਨੇ ਐਡਵੋਕੇਟ ਧਾਮੀ ਦੇ ਖਿਲਾਫ ਬੇਹੱਦ ਭੱਦੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ।

ਉਹਨਾਂ ਕਿਹਾ ਕਿ ਕੱਲ ਜੋ ਕੁਝ ਵੀ ਹੋਇਆ, ਉਹ ਬਹੁਤ ਮੰਦਭਾਗਾ ਹੋਇਆ ਤੇ ਇਸ ਵਾਸਤੇ ਅਸੀਂ ਪ੍ਰਬੰਧਕ ਹੋਣ ਦੇ ਨਾਅਤੇ ਪਸ਼ਚਾਤਾਪ ਵਜੋਂ 25 ਜਨਵਰੀ ਨੁੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਉਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਸੰਗਤਾਂ ਨੁੰ ਵੀ ਅਪੀਲ ਕੀਤੀ ਕਿ ਵੱਧ ਚੜ ਕੇ ਉਹ ਇਸ ਮੌਕੇ ਹਾਜ਼ਰੀ ਲਾਉਣ। ਉਹਨਾਂ ਕਿਹਾ ਕਿ ਜੋ ਵਿਰੋਧੀ ਧਿਰ ਨੇ ਕੱਲ ਕੀਤਾ, ਉਸਨੇ 50 ਸਾਲਾਂ ਦਾ ਇਤਿਹਾਸ ਕਲੰਕਿਤ ਕਰ ਦਿੱਤਾ ਹੈ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਕਾਲਕਾ ਨੇ ਦੱਸਿਆ ਕਿ ਪਹਿਲਾਂ ਕੀਤੇ ਐਲਾਨ ਮੁਤਾਬਕ ਦਿੱਲੀ ਕਮੇਟੀ ਦੇ ਸਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ 1 ਅਪ੍ਰੈਲ 2022 ਤੋਂ ਸਮਾਰਟ ਕਲਾਸਾਂ ਸ਼ੁਰੂ ਹੋਣਗੀਆਂ। ਬਾਲਾ ਸਾਹਿਬ ਹਸਪਤਾਲ ਬਾਰੇ ਉਹਨਾਂ ਕਿਹਾ ਕਿ ਇਹ ਵੱਡਾ ਪ੍ਰਾਜੈਕਟ ਹੈ ਜੋ ਪੜਾਅਵਾਰ ਸ਼ੁਰੂ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕਮੇਟੀ ਦਾ ਕੰਮਕਾਜ ਪੂਰ ਪਾਰਦਰਸ਼ਤਾ ਨਾਲ ਚਲਾਇਆ ਜਾਵੇਗਾ ਤੇ ਕਾਰਜਕਾਰਨੀ ਦੇ ਫੈਸਲਿਆਂ ਤੋਂ ਸੰਗਤਾਂ ਨੁੰ ਮੀਡੀਆ ਰਾਹੀਂ ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਜੂਨੀਅਰ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਤੇ ਕਾਰਜਕਾਰਨੀ ਮੈਂਬਰਾਂ ਵਿਚ ਸਰਵਜੀਤ ਸਿੰਘ ਵਿਰਕ, ਅਮਰਜੀਤ ਸਿੰਘ ਫਤਿਹ ਨਗਰ, ਗੁਰਮੀਤ ਸਿੰਘ ਭਾਟੀਆ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ ਰੋਹਿਣੀ, ਭੁਪਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਪਿੰਕੀ, ਬਲਬੀਰ ਸਿੰਘ, ਸੁਰਜੀਤ ਸਿੰਘ ਜੀਤੀ ਤੇ ਜਸਬੀਰ ਸਿੰਘ ਜੱਸੀ ਤੋਂ ਇਲਾਵਾ ਹੋਰ ਮੈਂਬਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...