August 23, 2026, 4:21 pm
----------- Advertisement -----------
HomeNewsBreaking Newsਦਿੱਲੀ ਗੁਰਦੁਆਰਾ ਕਮੇਟੀ ਨੇ ਯੂਕਰੇਨ ’ਚ ਫ਼ਸੇ ਭਾਰਤੀਆਂ ਲਈ ਹੈਲਪਲਾਈਨ ਸ਼ੁਰੂ ਕੀਤੀ

ਦਿੱਲੀ ਗੁਰਦੁਆਰਾ ਕਮੇਟੀ ਨੇ ਯੂਕਰੇਨ ’ਚ ਫ਼ਸੇ ਭਾਰਤੀਆਂ ਲਈ ਹੈਲਪਲਾਈਨ ਸ਼ੁਰੂ ਕੀਤੀ

Published on

----------- Advertisement -----------
  • ਵਿਸ਼ਵ ਸ਼ਾਂਤੀ ਲਈ ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰੱਖਿਆ ਜਾਵੇਗਾ

ਨਵੀਂ ਦਿੱਲੀ, 26 ਫਰਵਰੀ 2022 – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਕਮੇਟੀ ਨੇ ਯੂਕਰੇਨ ’ਚ ਫੱਸੇ ਭਾਰਤੀਆਂ ਲਈ ਹੈਲਪਲਾਈਨ ਸ਼ੁਰੂ ਕੀਤੀ ਹੈ। ਕਿਉਂਕਿ ਸੰਕਟ ਦਾ ਸਾਹਮਣਾ ਕਰ ਰਹੇ ਭਾਰਤੀ ਪਰਿਵਾਰਾਂ ਨੂੰ ਵਿਦੇਸ਼ ਮੰਤਰਾਲੇ ਅਤੇ ਯੂਕਰੇਨ ਦੇ ਸਫ਼ਾਰਤਖਾਨੇ ਨਾਲ ਸੰਪਰਕ ਕਰਨਾ ਪੈਂਦਾ ਹੈ ਜਿਸ ਲਈ ਉਨ੍ਹਾਂ ਨੂੰ ਵਾਰ-ਵਾਰ ਦਿੱਲੀ ਆਉਣਾ ਪੈਂਦਾ ਹੈ ਅਤੇ ਕੁਝ ਪਰਿਵਾਰ ਅਜਿਹੇ ਹਨ ਜੋ ਆਰਥਕ ਤੌਰ ’ਤੇ ਸਮਰੱਥ ਨਹੀਂ ਹਨ ਉਨ੍ਹਾਂ ਲਈ ਦਿੱਲੀ ਕਮੇਟੀ ਵੱਲੋਂ ਹੈਲਪਲਾਈਨ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਹੈਲਪਲਾਈਨ ਤੋਂ ਇਲਾਵਾ ਦਿੱਲੀ ਕਮੇਟੀ ਅਜਿਹੇ ਪਰਿਵਾਰਾਂ ਨੂੰ ਮੁਫਤ ਰਿਹਾਇਸ਼, ਭੋਜਨ ਅਤੇ ਟਰਾਂਸਪੋਰਟ ਸਹਾਇਤਾ ਪ੍ਰਦਾਨ ਕਰੇਗੀ ਅਤੇ ਲੋੜ ਪੈਣ ’ਤੇ ਦਿੱਲੀ ਕਮੇਟੀ ਦਾ ਵਫਦ ਮੰਤਰਾਲੇ ਅਤੇ ਦੂਤਾਵਾਸ ਵੀ ਉਨ੍ਹਾਂ ਨਾਲ ਜਾਏਗਾ। ਕਾਲਕਾ ਨੇ ਕਿਹਾ ਕਿ ਫੱਸੇ ਹੋਏ ਜ਼ਿਆਦਾਤਰ ਭਾਰਤੀ ਵਿਦਿਆਰਥੀ ਅਤੇ ਕੰਮਗਾਰ ਹਨ ਜੋ ਰੋਜ਼ੀ-ਰੋਟੀ ਅਤੇ ਸਿੱਖਿਆ ਦੇ ਉਦੇਸ਼ ਨਾਲ ਯੂਕਰੇਨ ਗਏ ਸਨ ਅਤੇ ਅਸੀਂ ਚਾਹੁੰਦੇ ਹਾਂ ਕਿ ਉਹ ਸੁਰੱਖਿਅਤ ਭਾਰਤ ਪਰਤਣ।

ਸ. ਕਾਹਲੋਂ ਨੇ ਕਿਹਾ ਕਿ ਯੂਕਰੇਨ ਵਿੱਚ ਜੋ ਕੁਝ ਹੋ ਰਿਹਾ ਹੈ ਉਹ ਮੰਦਭਾਗਾ ਹੈ, ਇਸ ਲਈ ਦਿੱਲੀ ਕਮੇਟੀ ਵੱਲੋਂ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਅਤੇ ਵਿਸ਼ਵ ਸ਼ਾਂਤੀ ਲਈ 27 ਫਰਵਰੀ ਯਾਨੀ ਕਿ ਕੱਲ੍ਹ ਸਵੇਰੇ 10 ਵਜੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਰੱਖਿਆ ਜਾਵੇਗਾ।

ਕਾਹਲੋਂ ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਆਤਮਾ ਸਿੰਘ ਲੁਬਾਣਾ ਮੀਤ ਪ੍ਰਧਾਨ (9868854548, 9971170833), ਪਰਮਜੀਤ ਸਿੰਘ ਚੰਢੋਕ ਮੁੱਖ ਸਲਾਹਕਾਰ (9810070597), ਰਣਧੀਰ ਸਿੰਘ ਮੈਨੇਜਰ (9810785420) ਸ਼ਾਮਲ ਹਨ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ ’ਤੇ ਸੰਪਰਕ ਕਰਨ ਲਈ 011-2372580-81-82, 23737328-29 ਨੰਬਰਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...