November 14, 2025, 5:01 am
----------- Advertisement -----------
HomeNewsBreaking Newsਐਸ.ਜੀ.ਪੀ.ਸੀ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 'ਚ ਵਾਧਾ

ਐਸ.ਜੀ.ਪੀ.ਸੀ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ‘ਚ ਵਾਧਾ

Published on

----------- Advertisement -----------

ਚੰਡੀਗੜ੍ਹ, 15 ਨਵੰਬਰ (ਬਲਜੀਤ ਮਰਵਾਹਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। ਅੱਜ ਇੱਥੇ ਸੋਧਿਆ ਹੋਇਆ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ, ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਜਸਟਿਸ (ਸੇਵਾਮੁਕਤ) ਐਸ.ਐਸ. ਸਾਰੋਂ, ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਸਾਰੇ ਜ਼ਿਲ੍ਹਿਆਂ ਦੇ ਸਬੰਧਤ ਡਿਪਟੀ ਕਮਿਸ਼ਨਰ 21 ਮਾਰਚ, 2024 ਤੱਕ ਮੁਢਲੀ ਸੂਚੀਆਂ ਦੀ ਪ੍ਰਕਾਸ਼ਨਾ ਯਕੀਨੀ ਬਣਾਉਣਗੇ ਜਦਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ ਅਗਲੇ ਸਾਲ 11 ਅਪ੍ਰੈਲ ਹੈ। ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਇਸ ਸਬੰਧੀ ਸੰਸ਼ੋਧਿਤ ਅਥਾਰਟੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਫੈਸਲਿਆਂ ਦੇ ਸੰਚਾਰ ਦੀ ਆਖਰੀ ਮਿਤੀ 21 ਅਪ੍ਰੈਲ, 2024 ਹੈ ਅਤੇ ਸਪਲੀਮੈਂਟਰੀ ਵੋਟਰ ਸੂਚੀ ਦੇ ਖਰੜੇ ਦੀਆਂ ਤਿਆਰੀਆਂ ਅਤੇ ਸਪਲੀਮੈਂਟ ਦੀ ਛਪਾਈ ਦੀ ਮਿਤੀ 2 ਮਈ, 2024 ਨੂੰ ਹੋਵੇਗੀ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨ 3 ਮਈ, 2024 ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਪਰਾਲੀ ਸਾੜਨ ਦੇ 312 ਨਵੇਂ ਮਾਮਲੇ, ਮੁਕਤਸਰ ਸਭ ਤੋਂ ਵੱਧ ਪ੍ਰਭਾਵਿਤ

ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ...

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...