September 6, 2026, 6:18 am
----------- Advertisement -----------
HomeNewsBreaking NewsSGPC ਦੇ ਨਾਂ 'ਤੇ ਬਣਿਆ ਫਰਜ਼ੀ ਅਕਾਊਂਟ ਬੰਦ, ਸੋਸ਼ਲ ਮੀਡੀਆ ਕੰਪਨੀ ਨੇ...

SGPC ਦੇ ਨਾਂ ‘ਤੇ ਬਣਿਆ ਫਰਜ਼ੀ ਅਕਾਊਂਟ ਬੰਦ, ਸੋਸ਼ਲ ਮੀਡੀਆ ਕੰਪਨੀ ਨੇ ਨੋਟਿਸ ਮਿਲਣ ਤੋਂ ਬਾਅਦ ਕੀਤੀ ਕਾਰਵਾਈ

Published on

----------- Advertisement -----------

ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ X/Twitter ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਬਾਅਦ ਐਕਸ/ਟਵਿੱਟਰ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਂ ‘ਤੇ ਬਣੇ ਫਰਜ਼ੀ/ਪੈਰੋਡੀ ਅਕਾਊਂਟ @SGPCAmritsar_ ਨੂੰ ਬੰਦ ਕਰ ਦਿੱਤਾ ਹੈ।

ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਤੇ ਬੁਲਾਰੇ ਹਰਭਜਨ ਸਿੰਘ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ‘ਤੇ ਬਣਾਏ ਗਏ ਇਸ ਪੈਰੋਡੀ ਅਕਾਊਂਟ ਰਾਹੀਂ ਐਕਸ/ਟਵਿਟਰ ‘ਤੇ ਸਿੱਖ ਸੰਸਥਾ ਅਤੇ ਸਿੱਖ ਕੌਮ ਵਿਰੁੱਧ ਨਫਰਤ ਫੈਲਾਈ ਜਾ ਰਹੀ ਹੈ।

ਨਾਲ ਹੀ ਉਪ ਸਕੱਤਰ ਤੇ ਬੁਲਾਰੇ ਹਰਭਜਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀਆ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸ ਤੋਂ ਬਾਅਦ ਕੱਲ੍ਹ ਐਕਸ ਨੂੰ ਇਸ ਫਰਜ਼ੀ ਖਾਤੇ ਨੂੰ ਬੰਦ ਕਰਨ ਸਬੰਧੀ ਈਮੇਲ ਮਿਲੀ ਹੈ। 

ਬੁਲਾਰੇ ਨੇ ਕਿਹਾ ਕਿ ਭਾਵੇਂ ਐਕਸ/ਟਵਿੱਟਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਨਾਂ ‘ਤੇ ਫਰਜ਼ੀ/ਪੈਰੋਡੀ ਖਾਤੇ ਨੂੰ ਬੰਦ ਕਰ ਦਿੱਤਾ ਗਿਆ ਹੈ, ਪਰ ਇਸ ਨੂੰ ਚਲਾ ਰਹੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਕਾਰਵਾਈ ਜਾਰੀ ਰਹੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀਆ ਅਗਲੇਰੀ ਕਾਰਵਾਈ ਕਰਨਗੇ। 

ਇਸ ਨੋਟਿਸ ਤੋਂ ਪਹਿਲਾਂ ਵੀ ਐਸਜੀਪੀਸੀ ਨੂੰ ਪੱਤਰ ਲਿਖ ਕੇ ਮਾਮਲਾ ਉਠਾਇਆ ਸੀ ਅਤੇ ਐਸਜੀਪੀਸੀ ਦੇ ਕਾਨੂੰਨੀ ਸਲਾਹਕਾਰ ਨੇ ਐਕਸ ਨੂੰ ਨੋਟਿਸ ਭੇਜਿਆ ਸੀ। ਨੋਟਿਸ ਭੇਜਣ ਤੋਂ ਪੰਜ ਦਿਨ ਬਾਅਦ ਹੀ ਖਾਤਾ ਬੰਦ ਕਰਨ ਦੀ ਈਮੇਲ ਪ੍ਰਾਪਤ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...