November 8, 2026, 8:13 pm
----------- Advertisement -----------
HomeNewsLatest Newsਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਬਾਉਲੀ ਸਾਹਿਬ ਅੰਦਰ ਮੀਨਾਕਾਰੀ ਤੇ ਸੋਨੇ...

ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਬਾਉਲੀ ਸਾਹਿਬ ਅੰਦਰ ਮੀਨਾਕਾਰੀ ਤੇ ਸੋਨੇ ਦੇ ਪੱਤਰੇ ਲਗਾਉਣ ਦੀ ਹੋਈ ਸ਼ੁਰੂਆਤ

Published on

----------- Advertisement -----------

ਸ੍ਰੀ ਗੋਇੰਦਵਾਲ ਸਾਹਿਬ, 10 ਅਗਸਤ- ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਰੰਭੇ ਕਾਰਜਾਂ ਤਹਿਤ ਅੱਜ ਅਰਦਾਸ ਉਪਰੰਤ ਸ੍ਰੀ ਬਾਉਲੀ ਸਾਹਿਬ ਦੀ ਡਿਉੜੀ ਅੰਦਰ ਮੀਨਾਕਾਰੀ ਅਤੇ ਸੋਨੇ ਦੇ ਪਤਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਲੰਗਰ ਹਾਲ ਦੀ ਤੀਜੀ ਮੰਜ਼ਿਲ ਦਾ ਲੈਟਰ ਪਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਰਹੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾਵਾਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼ੌਪੀਆਂ ਗਈਆਂ ਸਨ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਦੀ 450 ਸਾਲਾ ਸ਼ਤਾਬਦੀ ਖਾਲਸਾਈ ਪ੍ਰੰਪਰਾਵਾ ਅਨੁਸਾਰ ਸਤੰਬਰ ਮਹੀਨੇ ਮਨਾਈ ਜਾ ਰਹੀ ਹੈ। ਇਸ ਸਬੰਧ ਵਿੱਚ 13 ਤੇ 14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਣਗੇ, ਜਦਕਿ 16, 17 ਤੇ 18 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਮਾਗਮ ਕਰਵਾਏ ਜਾਣਗੇ। ਇਸੇ ਸਬੰਧ ਵਿੱਚ ਵੱਖ ਵੱਖ ਥਾਵਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ ਵੀ ਸਜਾਏ ਜਾਣਗੇ। ਉਨ੍ਹਾ ਕਿਹਾ ਕਿ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਕਈ ਸੇਵਾਵਾਂ ਅਰੰਭੀਆਂ ਗਈਆਂ ਹਨ, ਜੋ ਸ਼ਤਾਬਦੀ ਸਮਾਗਮਾਂ ਤਕ ਪੂਰੀਆਂ ਕਰ ਲਈਆਂ ਜਾਣਗੀਆਂ। ਅਜ ਸ੍ਰੀ ਬਾਉਲੀ ਸਾਹਿਬ ਦੀ ਡਿਓੜੀ ਵਿੱਚ ਮੀਨਾਕਾਰੀ ਅਤੇ ਸੋਨੇ ਦੇ ਪੱਤਰੇ ਲਗਾਉਣ ਦੀ ਸ਼ੁਰੂਆਤ ਹੋਈ ਹੈ। ਸੰਗਤ ਦੀ ਸਹੂਲਤ ਲਈ ਤਿਆਰ ਕਰਵਾਏ ਜਾ ਰਹੇ ਲੰਗਰ ਦੀ ਤੀਜੀ ਮੰਜ਼ਿਲ ਦਾ ਲੈਟਰ ਪਾਇਆ ਗਿਆ ਹੈ ਜਿਸ ਦੀ ਬਾਕੀ ਤਿਆਰੀ ਵੀ ਸ਼ਤਾਬਦੀ ਤੱਕ ਕਰ ਲਈ ਜਾਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਲੰਪਿਕ ਵਿੱਚ ਕਾਸ਼ੀ ਦਾ ਮੈਡਲ ਜਿੱਤਣ ਤੇ ਭਾਰਤੀ ਟੀਮ ਨੂੰ ਵਧਾਈ ਵੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਅਮਰਜੀਤ ਸਿੰਘ ਬੰਡਾਲਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੋਹਣ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਕਰਨ ਸਿੰਘ, ਬਾਬਾ ਜਗਾ ਸਿੰਘ, ਅਮਰੀਕ ਸਿੰਘ, ਮਾਸਟਰ ਪ੍ਰਦੀਪ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਹਰੀ ਸਿੰਘ, ਇੰਚਾਰਜ ਸਤਨਾਮ ਸਿੰਘ ਰਿਆੜ, ਮੈਨੇਜਰ ਗੁਰਾ ਸਿੰਘ, ਐਕਸੀਅਨ ਅਮਨਦੀਪ ਸਿੰਘ, ਮੀਤ ਮੈਨੇਜਰ ਸਰਬਜੀਤ ਸਿੰਘ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...