November 19, 2026, 10:42 am
----------- Advertisement -----------
HomeNewsBreaking Newsਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ...

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ – ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ, 6 ਅਪ੍ਰੈਲ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਅਮਲ ਵਿਚ ਨਹੀਂ ਆਇਆ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ, ਇਸ ਮੌਕੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਅੜਿੱਕਾ ਬਣੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕੇਜਰੀਵਾਲ ਸਿੱਖਾਂ ਨੂੰ ਕਦੇ ਵੀ ਇਨਸਾਫ ਨਹੀਂ ਦੇ ਸਕਦਾ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਸਿੱਖ ਹਮਾਇਤੀ ਹੁੰਦਾ ਤਾਂ ਉਹ ਪ੍ਰੋ: ਭੁੱਲਰ ਦੀ ਰਿਹਾਈ ਵਿਚ ਹਾਂ ਪੱਖੀ ਫੈਸਲਾ ਲੈਂਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁੱਦ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਸ. ਬਲਵੰਤ ਸਿੰਘ ਰਾਜੋਆਣਾ ਅਤੇ ਸ. ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਕੈਦੀ ਜੋ ਲਗਭਗ 30-30 ਸਾਲ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਦਸਣਯੋਗ ਹੈ ਕਿ ਲੰਘੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...