ਨਵੀਂ ਦਿੱਲੀ, 9 ਜਨਵਰੀ 2022 – ਅੱਜ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ਭਰ ‘ਚ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼-ਵਿਦੇਸ਼ ‘ਚ ਵਸਦੀ ਸਿੱਖ ਸੰਗਤ ਨੂੰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਇਸ ਮੌਕੇ ਮੋਦੀ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ ਕੇ, ”ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ। ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੈਂ ਹਮੇਸ਼ਾ ਇਸ ਦੀ ਕਦਰ ਕਰਾਂਗਾ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦਾ ਮੌਕਾ ਮਿਲਿਆ।” ਇਸ ਮੌਕੇ ਮੋਦੀ ਨੇ 2017 ਦੇ ਸਮੇਂ ਦੀਆਂ ਆਪਣੀ ਪਟਨਾ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ।”
ਇਸ ਮੌਕੇ ਦਿਲਚਸਪ ਗੱਲ ਇਹ ਰਹੀ ਕੇ ਨਰੇਂਦਰ ਮੋਦੀ ਵੱਲੋਂ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ‘ਚ ਟਵੀਟ ਕੀਤੇ ਗਏ।












