September 20, 2026, 8:06 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮਾਮਲੇ ’ਚ ਸਿੱਖਾਂ ਖਿਲਾਫ ਫੈਲਾਈ ਜਾ ਰਹੀ ਨਫ਼ਰਤ ਦੇਸ਼ ਹਿੱਤ...

ਪ੍ਰਧਾਨ ਮੰਤਰੀ ਮਾਮਲੇ ’ਚ ਸਿੱਖਾਂ ਖਿਲਾਫ ਫੈਲਾਈ ਜਾ ਰਹੀ ਨਫ਼ਰਤ ਦੇਸ਼ ਹਿੱਤ ਵਿਚ ਨਹੀਂ – ਐਡਵੋਕੇਟ ਧਾਮੀ

Published on

----------- Advertisement -----------
  • ਕਿਹਾ; ਸਿੱਖਾਂ ਦੀਆਂ ਕੁਰਬਾਨੀਆਂ ਬਦੌਲਤ ਹੀ ਦੇਸ਼ ਨੂੰ ਅਜ਼ਾਦੀ ਮਿਲੀ

ਅੰਮ੍ਰਿਤਸਰ, 8 ਜਨਵਰੀ 2022 – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਮਗਰੋਂ ਜਿਸ ਤਰ੍ਹਾਂ ਸਿੱਖਾਂ ਨੂੰ ਸ਼ੋਸ਼ਲ ਮੀਡੀਏ ’ਤੇ ਨਫ਼ਰਤੀ ਟਿਪਣੀਆਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਹ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਇਹ ਪ੍ਰਗਟਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਵਾਪਰੀ ਘਟਨਾ ਸਰਕਾਰਾਂ ਤੇ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਤਾਂ ਹੋ ਸਕਦੀ ਹੈ ਪਰ ਇਸ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੇ ਸੁਹਿਰਦ ਨਾਗਰਿਕ ਹਨ, ਜੋ ਦੇਸ਼ ਦੀ ਤਰੱਕੀ ਲਈ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ। ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਕੇ ਹੀ ਸਮੁੱਚੇ ਦੇਸ਼ ਦੀ ਅਖੰਡਤਾ ਕਾਇਮ ਹੈ।

ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਘਟਨਾ ਨੂੰ ਲੈ ਕੇ ਸੋਚੀ ਸਮਝੀ ਸਾਜਿਸ਼ ਤਹਿਤ ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਜਪਾ ਦੇ ਕੁਝ ਆਗੂਆਂ ਵੱਲੋਂ ਸਿੱਖਾਂ ਨੂੰ 1984 ਤੋਂ ਵੀ ਭਿਆਨਕ ਨਤੀਜਿਆਂ ਤੱਕ ਦੀ ਗੱਲ ਕਹਿ ਕੇ ਸਿੱਖਾਂ ਦੇ ਜਜਬਾਤਾਂ ਨਾਲ ਖੇਡਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਉਦਹਾਰਨ ਭਾਜਪਾ ਦੇ ਯੂ.ਪੀ. ਤੋਂ ਇਕ ਵਿਧਾਇਕ ਦਾ ਸਾਹਮਣੇ ਆਇਆ ਟਵੀਟ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਉੱਚ ਆਗੂ ਦੀ ਸੁਰੱਖਿਆ ਲਈ ਸਬੰਧਤ ਏਜੰਸੀਆਂ ਤੇ ਫੋਰਸਾਂ ਜ਼ੁੰਮੇਵਾਰ ਹੁੰਦੀਆਂ ਹਨ ਅਤੇ ਸਰਕਾਰਾਂ ਨੇ ਵੀ ਸਮੇਂ ਸਿਰ ਪ੍ਰਬੰਧ ਕਰਨੇ ਹੁੰਦੇ ਹਨ। ਦੁੱਖ ਇਸ ਗੱਲ ਹੈ ਕਿ ਸਰਕਾਰਾਂ ਦੀ ਢਿੱਲ-ਮੱਠ ਕਰਕੇ ਪ੍ਰਧਾਨ ਮੰਤਰੀ ਵਾਪਿਸ ਮੁੜੇ ਹਨ ਪਰ ਇਸ ਸਭ ਨੂੰ ਫਿਰਕੂ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਸ ਮਾਮਲੇ ਤੋਂ ਵੱਖ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਹ ਮਾਮਲਾ ਕੇਵਲ ਸਰਕਾਰਾਂ ਤੱਕ ਹੀ ਰਹਿਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਜਿਹੜੇ ਲੋਕ ਇਸ ਮਾਮਲੇ ਨਾਲ ਜੋੜ ਕੇ ਸਿੱਖਾਂ ਦਾ ਅਕਸ ਖਰਾਬ ਕਰ ਰਹੇ ਹਨ ਅਤੇ ਨਫ਼ਤਰ ਫੈਲਾ ਰਹੇ ਹਨ, ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ ਦਾ ਮਤਲਬ ਇਹ ਨਹੀਂ ਕਿਸੇ ਨੂੰ ਨਿਸ਼ਾਨਾ ਬਣਾ ਕੇ ਨਫ਼ਤਰ ਭਰਿਆ ਮਹੌਲ ਸਿਰਜਿਆ ਜਾਵੇ। ਲਿਹਜਾ ਸ਼ੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੇਸ਼ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਵਾਲੇ ਵਰਤਾਰੇ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮਗਰੋਂ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਫੈਲਾਈ ਜਾ ਰਹੀ ਨਫ਼ਤਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...