August 1, 2026, 10:10 pm
----------- Advertisement -----------
HomeNewsLatest Newsਸ੍ਰੀ ਅਨੰਦਪੁਰ ਸਾਹਿਬ: ਪੰਜ ਨਗਾਰਿਆਂ ਦੀ ਚੋਟ ਨਾਲ ਹੋਲੇ ਮੁਹੱਲੇ ਦਾ ਹੋਇਆ...

ਸ੍ਰੀ ਅਨੰਦਪੁਰ ਸਾਹਿਬ: ਪੰਜ ਨਗਾਰਿਆਂ ਦੀ ਚੋਟ ਨਾਲ ਹੋਲੇ ਮੁਹੱਲੇ ਦਾ ਹੋਇਆ ਆਗਾਜ਼

Published on

----------- Advertisement -----------

ਹੋਲੇ ਮੁਹੱਲੇ ਦਾ ਇਤਿਹਾਸਕ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 14 ਮਾਰਚ ਤੋ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। 6 ਰੋਜਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਦਾ ਆਗਾਜ਼ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਪੰਜ ਨਗਾਰਿਆਂ ਦੀ ਚੋਟ ਨਾਲ ਪੁਰਾਤਨ ਰਵਾਇਤ ਨਾਲ ਹੋ ਗਿਆ ਹੈ। ਦੇਰ ਰਾਤ 12 ਵਜੇ ਤੱਕ ਚਲੇ ਸਮਾਗਮ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਭਰੀ। ਇਹਨਾਂ ਸਾਰੀਆਂ ਧਾਰਮਿਕ ਸ਼ਖ਼ਸੀਅਤਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੂੰ ਹੋਲਾ ਮੁਹੱਲਾ ਦੀ ਸੰਪੂਰਨਤਾ ਤੇ ਚੜ੍ਹਦੀ ਕਲਾ ਲਈ ਪਗੜੀ ਵੀ ਭੇਟ ਕੀਤੀ ਗਈ।

ਹੋਲੇ ਮਹੱਲੇ ਦਾ ਇਹ ਪਹਿਲਾ ਪੜਾਅ 14 ਮਾਰਚ 16 ਤੱਕ ਕੀਰਤਪੁਰ ਸਾਹਿਬ ਮਨਾਇਆ ਜਾਵੇਗਾ। ਅੱਜ ਹੋਲੇ ਮਹੱਲੇ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਹਨ।
ਜ਼ਿਕਰਯੋਗ ਹੈ ਕਿ ਇਸ ਮੇਲੇ ਵਿਚ ਲੱਖਾਂ ਦੀ ਤਾਦਾਦ ਵਿਚ ਦੇਸ਼ ਵਿਦੇਸ਼ ਤੋ ਸੰਗਤਾਂ ਮੱਥਾ ਟੇਕਣ ਆਉਦੀਆਂ ਹਨ। ਸੋਨਾਲੀ ਗਿਰਿ ਆਈ.ਏ.ਐਸ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਦੀ ਹਦੂਦ ਵਿਚ 14 ਤੋ 19 ਮਾਰਚ ਤੱਕ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...