August 23, 2026, 1:13 am
----------- Advertisement -----------
HomeNewsBreaking Newsਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣ...

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣ ਦਾ ਸਵਾਗਤ – ਸ਼੍ਰੋਮਣੀ ਕਮੇਟੀ ਪ੍ਰਧਾਨ

Published on

----------- Advertisement -----------

ਅੰਮ੍ਰਿਤਸਰ, 12 ਜਨਵਰੀ 2021 – 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵੱਲੋਂ ਸਿੱਖ ਨਸਲਕੁਸ਼ੀ ਐਲਾਨਦਿਆਂ ਇਸ ਦੀ ਨਿਖੇਧੀ ਦਾ ਮਤਾ ਪਾਸ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਲਾਘਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ 2015 ਵਿਚ ਕੈਲੇਫੋਰਨੀਆ ਰਾਜ ਦੇ ਸਦਨ ਅਤੇ 2018 ਵਿਚ ਪੈਨਸਿਲਵੇਨੀਆ ਸੂਬੇ ਵੱਲੋਂ ਵੀ ਅਜਿਹੇ ਮਤੇ ਪਾਸ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਸੀ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਜਿਥੇ ਵਿਦੇਸ਼ ਦੀਆਂ ਸਰਕਾਰਾਂ ਸਿੱਖਾਂ ’ਤੇ ਹੋਏ ਇਸ ਵਹਿਸ਼ੀਆਨਾ ਕਾਰੇ ਦੀ ਨਿਖੇਧੀ ਕਰ ਰਹੀਆਂ ਹਨ, ਉਥੇ ਹੀ ਕਾਂਗਰਸ ਪਾਰਟੀ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਸੈਨੇਟ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਸਿੱਖ ਸ਼ਖ਼ਸੀਅਤਾਂ ਵੱਲੋਂ ਨਿਭਾਈ ਭੂਮਿਕਾ ਦੀ ਪ੍ਰਸ਼ੰਸਾ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...