September 6, 2026, 12:59 am
----------- Advertisement -----------
HomeNewsLatest Newsਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ...

ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

Published on

----------- Advertisement -----------

ਅੰਮ੍ਰਿਤਸਰ, 5 ਜਨਵਰੀ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਸਿੱਖ ਕੌਮ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇਕ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਥੇ ਸਿੱਖਾਂ ਨੂੰ ਬਦਨਾਮ ਕਰਨ ਦੀ ਇਸ ਘਿਨੌਣੀ ਹਰਕਤ ਦੀ ਕਰੜੀ ਨਿੰਦਾ ਕੀਤੀ ਹੈ, ਉਥੇ ਹੀ ਸਰਕਾਰਾਂ ਨੂੰ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਵੀ ਮੰਗੀ ਹੈ। ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸਿੱਖ ਕੌਮ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਹਮੇਸ਼ਾ ਹੀ ਔਰਤਾਂ ਦਾ ਸਤਿਕਾਰ ਕਰਦੀ ਹੈ, ਪਰੰਤੂ ਸਿੱਖਾਂ ਨੂੰ ਬਦਨਾਮ ਕਰਨ ਵਾਲੀਆਂ ਸ਼ਕਤੀਆਂ ਨੂੰ ਸਿੱਖ ਕੌਮ ਦੀਆਂ ਸ਼ਾਨਦਾਰ ਰਵਾਇਤਾਂ ਅਤੇ ਹਰਇਕ ਦਾ ਸਤਿਕਾਰ ਕਰਨ ਦਾ ਸੁਭਾਅ ਹਜ਼ਮ ਨਹੀਂ ਹੋ ਰਿਹਾ।

ਉਨ੍ਹਾਂ ਕਿਹਾ ਕਿ ਅਜਿਹੀ ਹੀ ਮੰਦਭਾਵਨਾ ਨਾਲ ਬੀਤੇ ਦਿਨਾਂ ’ਚ ਬੁੱਲੀ ਬਾਈ ਐਪ ’ਤੇ ਮੁਸਲਮਾਨ ਔਰਤਾਂ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਨੂੰ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖ ਨਾਵਾਂ ਵਾਲੇ ਫਰਜ਼ੀ ਖਾਤਿਆਂ ’ਤੇ ਸ਼ੇਅਰ ਕਰਕੇ ਸਿੱਖਾਂ ਨੂੰ ਬਦਨਾਮ ਕਰਨ ਦੀ ਹਰਕਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਸ ਬੁੱਲੀ ਬਾਈ ਐਪ ਦੇ ਮਾਮਲੇ ਵਿਚ ਕੁਝ ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਪਰ ਇਸ ਮਾਮਲੇ ’ਚ ਸਿੱਖਾਂ ਨੂੰ ਬਦਨਾਮ ਕਰਨ ਵਾਲੇ ਹਰ ਵਿਅਕਤੀ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸਾਈਬਰ ਕਰਾਇਮ ਵਿਭਾਗ ਰਾਹੀਂ ਪਤਾ ਲਗਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਇਖਲਾਕੀ ਪੋਸਟਾਂ ਨੂੰ ਸਿੱਖ ਨਾਵਾਂ ਵਾਲੇ ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ’ਤੇ ਸ਼ੇਅਰ ਕਰਨ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

ਦੱਸਣਯੋਗ ਹੈ ਕਿ ਬੁੱਲੀ ਬਾਈ ਐਪ ਕੇਸ ’ਚ ਮੁੰਬਈ ਆਦਿ ਥਾਵਾਂ ਤੋਂ ਦੋ ਦੋਸ਼ੀਆਂ ਵਿਸ਼ਾਲ ਕੁਮਾਰ ਅਤੇ ਸ਼ਵੇਤਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਉਕਤ ਦੋਸ਼ੀਆਂ ਬਾਰੇ ਪੁਲਿਸ ਨੇ ਸ਼ੁਰੂਆਤੀ ਜਾਂਚ ਵਿਚ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਟਵਿਟਰ ਅਤੇ ਹੋਰ ਡਿਜੀਟਲ ਪਲੇਟਫਾਰਮਾਂ ’ਤੇ ‘ਖਾਲਸਾ ਸੁਪਰੇਮਿਸਟ’, ‘ਜੱਟ ਖਾਲਸਾ’, ‘ਜਸਟਿਸ ਫਾਰ ਸਿੱਖਜ਼’, ਆਦਿ ਸਿੱਖ ਨਾਵਾਂ ਦੀ ਦੁਰਵਰਤੋਂ ਕਰਕੇ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...