October 8, 2026, 4:06 am
----------- Advertisement -----------
HomeNewsBreaking Newsਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਥਕ ਧਿਰਾਂ ਨੇ ਸੱਦੀ 6...

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਥਕ ਧਿਰਾਂ ਨੇ ਸੱਦੀ 6 ਫਰਵਰੀ ਨੂੰ ਇਕੱਤਰਤਾ

Published on

----------- Advertisement -----------

ਐਸ.ਏ.ਐਸ. ਨਗਰ (ਮੋਹਾਲੀ), 3 ਫਰਵਰੀ 2022 – ਬੰਦੀ ਸਿੰਘਾਂ ਦਾ ਮੁੱਦਾ ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਗਰਮਾਇਆ ਹੋਇਆ ਹੈ। ਵੱਖ ਵੱਖ ਪੰਥਕ ਧਿਰਾਂ ਲੰਮੇ ਸਮੇਂ ਤੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਤੋਂ ਮੰਗ ਕਰ ਰਹੀਆਂ ਹਨ। ਅੱਜ ਮੋਹਾਲੀ ਵਿਖੇ ਬੰਦੀ ਸਿੰਘ ਰਿਹਾਈ ਮਾਰਚ ਕਮੇਟੀ ਦੇ ਆਗੂਆਂ ਨੇ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ ਪੈ੍ਰਸ ਕਾਨਫਰਸ ਦੌਰਾਨ ਮੀਡੀਆ ਨੂੰ ਦੱਸਿਆ ਕਿ 11 ਜਨਵਰੀ ਨੂੰ ਗੁਰਦੁਆਰਾ ਜੋਤੀ ਸਰੂਪ ਤੋਂ ਪੰਜਾਬ ਗਵਰਨਰ ਹਾਊਸ ਤੱਕ ਵਿਸ਼ਾਲ ਮਾਰਚ ਕੱਢਿਆ ਗਿਆ ਸੀ। ਗਵਰਨਰ ਪੰਜਾਬ ਨੂੰ ਇਕ ਯਾਦ ਪੱਤਰ ਦੇ ਕੇ ਰਿਹਾਈਆਂ ਦੀ ਮੰਗ ਕੀਤੀ ਗਈ ਸੀ। ਇਹ ਭਰੋਸਾ ਗਵਰਨਰ ਪੰਜਾਬ ਵਲੋਂ ਦਿੱਤਾ ਗਿਆ ਸੀ ਕਿ 25 ਸਾਲ ਤੋਂ ਵੱਧ ਸਜ਼ਾ ਪੂਰੀ ਕਰ ਚੁੱਕੇ ਬੰਦੀਆਂ ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ, ਪਰ ਅੱਜ ਤਿੰਨ ਹਫਤੇ ਬੀਤਣ ਤੋਂ ਬਾਅਦ ਇਸ ਸਬੰਧੀ ਗਵਰਨਰ ਹਾਊਸ ਤੋਂ ਕੋਈ ਜਵਾਬ ਨਹੀਂ ਆਇਆ। ਇਸ ਦੌਰਾਨ ਪੰਥਕ ਧਿਰਾਂ ਅਤੇ ਵਕੀਲਾਂ ਵਲੋਂ ਹਫਤਾ ਪਹਿਲਾਂ ਦੁਬਾਰਾ ਗਵਰਨਰ ਪੰਜਾਬ ਨੂੰ ਯਾਦ ਪੱਤਰ ਦਿੱਤਾ ਗਿਆ।

ਪ੍ਰੋ ਬਲਜਿੰਦਰ ਸਿੰਘ ਹਵਾਰਾ ਕਮੇਟੀ ਦੇ ਆਗੂ ਨੇ ਕਿਹਾ ਕਿ ਸੰਵਿਧਾਨ ਦੇ ਆਰਟੀਕਲ 159 ਦੇ ਮੁਤਾਬਕ ਗਵਰਨਰ ਪੰਜਾਬ ਦੀ ਇਹ ਸੰਵਿਧਾਨਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੰਵਿਧਾਨ ਦੀ ਰਖਵਾਲੀ ਕਰਦਿਆਂ ਹੋਇਆਂ ਆਰਟੀਕਲ 161 ਅਧੀਨ ਬੰਦੀ ਸਿੰਘਾਂ ਨੂੰ ਰਿਹਾਅ ਕਰ ਸਕਦੇ ਹਨ। ਪਰ ਅਫਸੋਸ ਗਵਰਨਰ ਸਾਹਿਬ ਨੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਲਈ ਨਹੀਂ ਨਿਭਾਈ। ਸਿੱਟੇ ਵਜੋਂ ਵੱਖ ਵੱਖ ਪੰਥਕ ਧਿਰਾਂ ਨੇ ਮਜਬੂਰ ਹੋ ਕੇ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਆਦੇਸ਼ਾਂ ਦੀ ਪਾਲਣਾ ਕਰਦ ੇ ਹੋਏ 6 ਫਰਵਰੀ ਨੂੰ ਗੁਰਦੁਆਰਾ ਅੰਬ ਸਾਹਿਬ, ਫੇਜ਼-8, ਮੋਹਾਲੀ ਵਿਖੇ ਸਵੇਰੇ 11 ਵਜੇ ਇਕ ਪੰਥਕ ਇਕੱਤਰਤਾ ਸੱਦੀ ਹੈ। ਸ. ਬਲਬੀਰ ਸਿੰਘ ਹਿਸਾਰ ਨਿੱਜੀ ਸਹਾਇਕ ਜਥੇਦਾਰ ਹਵਾਰਾ, ਜਸਵੰਤ ਸਿੰਘ ਸਿੱਧੂਪੁਰ, ਹਰਪ੍ਰੀਤ ਸਿੰਘ ਰਾਣਾ, ਇੰਦਰਜੀਤ ਸਿੰਘ ਰੀਠਖੇੜੀ ਅਤੇ ਦਲਜੀਤ ਸਿੰਘ ਦਿੱਲੀ ਨੇ ਕਿਹਾ ਕਿ ਸਰਕਾਰ ਆਪਣਾ ਸੰਵਿਧਾਨਕ ਫਰਜ਼ ਨਿਭਾਉਣ ਵਿਚ ਨਾਕਾਮ ਰਹੀ ਹੈ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਰਿਹਾਈਆਂ ਦਾ ਮੁੱਦਾ ਸ਼ਾਮਲ ਨਹੀਂ ਕੀਤਾ ਹੈ।

ਅੱਜ ਦੀ ਇਸ ਪ੍ਰੈੋਸ ਕਾਨਫਰੰਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨੌਜਵਾਨ ਆਗੂਆਂ, ਕਿਸਾਨ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਕਵੀਸ਼ਰਾਂ-ਢਾਡੀਆਂ ਨੂੰ ਅਪੀਲ ਕੀਤੀ ਕਿ ਉਹ 6 ਫਰਵਰੀ ਦੇ ਇਕੱਠ ਵਿਚ ਵੱਧ ਚੜ ਕੇ ਸ਼ਾਮਲ ਹੋਣ।

ਇਸ ਦੌਰਾਨ ਪ੍ਰੈਸ ਕਾਨਫਰੰਸ ਵਿਚ ਰੇਸ਼ਮ ਸਿਘ ਬਡਾਲੀ (ਕਿਸਾਨ ਆਗੂ), ਬਲਵਿੰਦਰ ਸਿੰਘ (ਅਖੰਡ ਕੀਰਤਨੀ ਜੱਥਾ), ਅਮਰਜੀਤ ਸਿੰਘ ਹਵਾਰਾ, ਗੁਰਦੀਪ ਸਿੰਘ ਹਵਾਰਾ, ਜਸਵਿੰਦਰ ਸਿੰਘ ਬਡਾਲੀ, ਪ੍ਰਗਟ ਸਿੰਘ ਹਵਾਰਾ, ਵਰਿੰਦਰਪਾਲਜੀਤ ਸਿੰਘ ਆਨੰਦਪੁਰ ਸਾਹਿਬ, ਗੁਰਪ੍ਰੀਤ ਸਿੰਘ ਆਨੰਦਪੁਰ ਸਾਹਿਬ, ਬਲਦੇਵ ਸਿੰਘ ਨਵਾਂ ਪਿੰਡ, ਗੁਰਿੰਦਰ ਸਿੰਘ ਮੋਹਾਲੀ ਤੇ ਮਹਾਂ ਸਿੰਘ (ਅਕਾਲ ਯੂਥ), ਪਵਨਦੀਪ ਸਿੰਘ ਬੱਲੋਮਾਜਰਾ, ਅੰਗਰੇਜ਼ ਸਿੰਘ ਆਨੰਦਪੁਰ ਸਾਹਿਬ, ਗੁਰਵਿੰਦਰ ਸਿੰਘ ਆਨੰਦਪੁਰ ਸਾਹਿਬ, ਬਲਜੀਤ ਸਿੰਘ ਮੋਹਾਲੀ, ਕੁਲਦੀਪ ਸਿੰਘ ਦਭਾਲੀ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...