November 1, 2026, 7:10 pm
----------- Advertisement -----------
HomeNewsLatest Newsਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਵੱਡੀ ਗਿਣਤੀ ’ਚ ਸੰਗਤਾਂ

Published on

----------- Advertisement -----------
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ
  • ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ

ਅੰਮ੍ਰਿਤਸਰ, 9 ਜਨਵਰੀ 2022 – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਇਸੇ ਦੌਰਾਨ ਹੀ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਨ ਕਰਵਾਇਆ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮਲਕੀਤ ਸਿੰਘ ਬਹਿੜਵਾਲ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਨਿਸ਼ਾਨ ਸਿੰਘ, ਸਮੇਤ ਹੋਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...