October 12, 2026, 2:25 pm
----------- Advertisement -----------
HomeNewsBreaking Newsਲੁਧਿਆਣਾ 'ਚ ਗੁਟਕਾ ਸਾਹਿਬ ਦੀ ਬੇਅਦਬੀ, SGPC ਪ੍ਰਧਾਨ ਨੇ ਕੀਤੀ ਨਿੰਦਾ

ਲੁਧਿਆਣਾ ‘ਚ ਗੁਟਕਾ ਸਾਹਿਬ ਦੀ ਬੇਅਦਬੀ, SGPC ਪ੍ਰਧਾਨ ਨੇ ਕੀਤੀ ਨਿੰਦਾ

Published on

----------- Advertisement -----------

ਲੁਧਿਆਣਾ, 18 ਜਨਵਰੀ 2022 – ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਸਮੇਂ ਪੂਰੇ ਸੂਬੇ ਅੰਦਰ ਚੋਣ ਜ਼ਾਬਤਾ ਲੱਗਾ ਹੋਇਆ ਹੈ। ਚੋਣ ਜ਼ਾਬਤੇ ਦੌਰਾਨ ਲੁਧਿਆਣਾ ‘ਚ ਥਾਣਾ ਡਾਬਾ ਅਧੀਨ ਪੈਂਦੇ ਬਸੰਤ ਨਗਰ ਇਲਾਕੇ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਚੋਣਾਂ ਦਾ ਮਾਹੌਲ ਹੈ ਅਤੇ ਕੁਝ ਲੋਕ ਗੁਰਬਾਣੀ ਦਾ ਨਿਰਾਦਰ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਅਜਿਹੇ ਵਿਚ ਸੰਗਤਾਂ ਸੁਚੇਤ ਰਹਿਣ।

ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁਜਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਸਰਕਾਰ ਵੱਲੋਂ ਕੋਈ ਵੀ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿਖੇ ਵਾਪਰੀ ਤਾਜ਼ਾ ਘਟਨਾ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਚੋਣਾਂ ਦੇ ਮਾਹੌਲ ਵਿਚ ਸੁਚੇਤ ਰਹਿਣ ਤਾਂ ਜੋ ਪੰਥ ਦੋਖੀਆਂ ਦੀਆਂ ਚਾਲਾਂ ਸਫਲ ਨਾ ਹੋ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...