June 7, 2026, 6:20 am
----------- Advertisement -----------
HomeNewsBreaking Newsਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ...

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੇ ਮਸਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲ

Published on

----------- Advertisement -----------

ਮੋਹਾਲੀ, 9 ਅਪ੍ਰੈਲ 2022 – ਅੱਜ ਮਿਤੀ 09-04-2022 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਗਿਆਨ ਗੋਦੜੀ ਦੀ ਉਸਾਰੀ ਸਬੰਧੀ ਬਣਾਈ ਗਈ ਸਬ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਹਾਜ਼ਰ ਮੈਂਬਰ ਸਾਹਿਬਾਨਾਂ ਵੱਖ-ਵੱਖ ਸੰਪਰਦਾਵਾਂ ਦੇ ਨੁਮਾਇੰਦਿਆਂ ਅਤੇ ਹੋੋਰ ਪਤਵੰਤੇ ਸੱਜਣਾ ਵੱਲੋੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿਦੁਆਰ (ਉਤਾਰਖੰਡ) ਦੀ ਨਵ-ਉਸਾਰੀ ਸਬੰਧੀ ਦੀਰਘ ਵਿਚਾਰ ਵਟਾਂਦਰਾ ਕੀਤਾ ਗਿਆ।

ਹਾਜਰ ਮੈਂਬਰ ਸਾਹਿਬਾਨਾਂ ਵੱਲੋੋਂ ਵਿਚਾਰਾਂ ਕਰਨ ਉਪਰੰਤ ਸਰਬਸੰਮਤੀ ਨਾਲ ਇਹ ਨਿਰਣਾ ਕੀਤਾ ਗਿਆ ਕਿ ਉਕਤ ਕਾਰਜ ਲਈ ਸਿੱਖਾਂ ਨੂੰ ਵੱਖ-ਵੱਖ ਤੌਰ ‘ਤੇ ਕੋੋਸ਼ਿਸ਼ਾਂ ਕਰਨ ਦੀ ਬਜਾਏ ਇੱਕ ਹੋ ਕੇ ਉਪਰਾਲਾ ਕਰਨ ਦੀ ਲੋੜ ਹੈ। ਜਿਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਇੱਕ ਕਮੇਟੀ ਗਠਿਤ ਕਰਨ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋੋਂ ਬਣਾਈ ਗਈ ਕਮੇਟੀ ਰਾਹੀਂ ਹੀ ਉਕਤ ਗੁਰਦੁਆਰਾ ਸਾਹਿਬ ਸਬੰਧੀ ਸਰਕਾਰੀ ਅਤੇ ਕਾਨੂੰਨੀ ਪੱਧਰ ਤੇ ਚਾਰਾਜੋਈ ਕੀਤੀ ਜਾਵੇ।ਇਸ ਤੋਂ ਇਲਾਵਾ ਅੱਜ ਦੀ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬ ਗਿਆਨ ਗੋਦੜੀ ਦੀ ਪ੍ਰਾਪਤੀ ਲਈ ਅਦਾਲਤਾਂ, ਮੀਡੀਆਂ ਅਤੇ ਸਰਕਾਰ ਨਾਲ ਗੱਲਬਾਤ ਰਾਹੀਂ ਚਾਰਾਜੋਈ ਕਰ ਰਹੇ ਕਮੇਟੀਆਂ ਦੇ ਪ੍ਰਧਾਨ ਸਾਹਿਬ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸਲਾਘਾ ਕੀਤੀ ਜਾਂਦੀ ਹੈ।ਇਸ ਇਕੱਤਰਤਾ ਵਿੱਚ ਸ੍ਰ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਪ੍ਰਿੰ: ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ, ਸ੍ਰ. ਕਰਨੈਲ ਸਿੰਘ ਪੰਜੌਲੀ ਜਨਰਲ ਸਕੱਤਰ, ਸ੍ਰ. ਗੁਰਮੀਤ ਸਿੰਘ ਇੰਚਾਰਜ, ਬਾਬਾ ਤਰਸੇਮ ਸਿੰਘ ਨਾਨਕਮਤਾ, ਬਾਬਾ ਗੁਰਵਿੰਦਰ ਸਿੰਘ ਕਾਰਸੇਵਾ, ਬਾਬਾ ਜਗਜੀਤ ਸਿੰਘ ਲੋਪੋ, ਬਾਬਾ ਗਿਆਨ ਦੇਵ ਸਿੰਘ ਜੀ, ਸ੍ਰ. ਹਰਜੀਤ ਸਿੰਘ ਦੁਆ,ਸ੍ਰ. ਗੁਰਦੀਪ ਸਿੰਘ ਸਹੋਤਾ,ਸ੍ਰ. ਜਗਜੀਤ ਸਿੰਘ ਅਤੇ ਸ੍ਰ. ਸੁਖਮਿੰਦਰ ਸਿੰਘ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ ਸ਼ਾਮਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...