September 8, 2026, 6:23 am
----------- Advertisement -----------
HomeNewsBreaking News'Motherhood' ਫਿਲਮ ਨੂੰ SGPC ਨੇ ਨਹੀਂ ਦਿੱਤੀ NOC: ਇਤਿਹਾਸ ਨੂੰ ਸਹੀ ਢੰਗ...

‘Motherhood’ ਫਿਲਮ ਨੂੰ SGPC ਨੇ ਨਹੀਂ ਦਿੱਤੀ NOC: ਇਤਿਹਾਸ ਨੂੰ ਸਹੀ ਢੰਗ ਨਾਲ ਨਹੀਂ ਕੀਤਾ ਗਿਆ ਪੇਸ਼, ਲਾਏ ਇਲਜ਼ਾਮ

Published on

----------- Advertisement -----------

ਅੰਮ੍ਰਿਤਸਰ, 9 ਅਪ੍ਰੈਲ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ‘ਮਾਤਾ ਸਾਹਿਬ ਕੌਰ ‘ਤੇ ਬਣੀ ਫਿਲਮ ‘Motherhood’ ਨੂੰ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਫਿਲਮ ਨਿਰਮਾਤਾਵਾਂ ਨੇ ਵੀ ਫਿਲਮ ਨੂੰ ਵਿਸ਼ਵ ਪੱਧਰ ‘ਤੇ 14 ਅਪ੍ਰੈਲ ਨੂੰ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਫਿਲਮ ਰਿਲੀਜ਼ ਹੋਈ ਤਾਂ ਕਾਰਵਾਈ ਕੀਤੀ ਜਾਵੇਗੀ।

ਐਸਜੀਪੀਸੀ ਦਾ ਦੋਸ਼ ਹੈ ਕਿ ਫਿਲਮ ਵਿੱਚ ਕਈ ਗਲਤੀਆਂ ਹਨ। ਇੰਨਾ ਹੀ ਨਹੀਂ ਫਿਲਮ ‘ਚ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਫਿਲਮ ਦਾ ਪ੍ਰਿੰਟ 2018 ਤੋਂ 2022 ਤੱਕ ਤਿੰਨ ਵਾਰ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਸੀ ਪਰ ਜਾਂਚ ਲਈ ਬਣਾਈ ਗਈ ਸਬ-ਕਮੇਟੀ ਨੇ ਇਸ ਦੀਆਂ ਕਮੀਆਂ ਕਾਰਨ ਇਸ ਨੂੰ ਐਨਓਸੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਫਿਲਮ ਪਹਿਲਾਂ ਤਾਂ ਐਨੀਮੇਟਿਡ ਹੈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੀ ਹੁਕਮ ਕੀਤਾ ਹੋਇਆ ਹੈ ਕਿ ਗੁਰੂਆਂ ਦੇ ਜੀਵਨ ’ਤੇ ਹੁਣ ਕੋਈ ਐਨੀਮੇਟਡ ਫਿਲਮ ਨਹੀਂ ਬਣਾ ਸਕਦਾ ਪਰ ਫਿਰ ਵੀ ਸ਼੍ਰੋਮਣੀ ਕਮੇਟੀ ਨੇ ਫਿਲਮ ਨਿਰਦੇਸ਼ਕਾਂ ਨੂੰ ਸਪੱਸ਼ਟ ਕੀਤਾ ਕਿ ਜੇਕਰ ਉਹ ਫਿਲਮ ‘ਚ ਕਮੀਆਂ ਦੂਰ ਕਰਦੇ ਹਾਂ ਤਾਂ NOC ਦੇਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ਐਸਜੀਪੀਸੀ ਦਾ ਕਹਿਣਾ ਹੈ ਕਿ ਇਸ ਫਿਲਮ ਵਿੱਚ ਇਤਿਹਾਸ ਨੂੰ ਗਲਤ ਦਿਖਾਇਆ ਗਿਆ ਹੈ। ਮਾਤਾ ਸੁੰਦਰੀ ਅਤੇ ਮਾਤਾ ਸਾਹਿਬ ਕੌਰ ਦਾ ਇਤਿਹਾਸ ਜੋੜਿਆ ਗਿਆ ਹੈ। ਇੰਨਾ ਹੀ ਨਹੀਂ, ਵਾਰ-ਵਾਰ ਕਿਰਦਾਰਾਂ ਦੇ ਚਿਹਰਿਆਂ ‘ਚ ਫਰਕ ਆ ਜਾਂਦਾ ਹੈ, ਜਿਸ ਕਾਰਨ ਫਿਲਮ ਦਾ ਨਿਰਦੇਸ਼ਨ ਸਹੀ ਨਹੀਂ ਹੈ। ਇਸ ਤੋਂ ਇਲਾਵਾ ਸੰਗਤਾਂ ਗੁਰੂ ਸਾਹਿਬਾਨ ਦੀ ਹਜ਼ੂਰੀ ਵਿੱਚ ਚੱਪਲਾਂ ਅਤੇ ਜੁੱਤੀਆਂ ਲੈ ਕੇ ਬੈਠ ਰਹੀਆਂ ਹਨ, ਜੋ ਕਿ ਬਹੁਤ ਵੱਡੀ ਗ਼ਲਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...