May 14, 2026, 4:42 am
----------- Advertisement -----------
HomeNewsBreaking Newsਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ...

ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ SGPC ਪ੍ਰਧਾਨ : ਸਿਰਸਾ

Published on

----------- Advertisement -----------
  • ਕਿਹਾ ਕਿ ਰਾਜਸੀ ਮਸਲਿਆਂ ‘ਤੇ ਅਫਸੋਸ ਤਾਂ ਚੇਤੇ ਰਿਹਾ ਪਰ ਸਿੱਖ ਕੌਮ ਨੁੰ ਦਰਪੇਸ਼ ਮਾਮਲਿਆਂ ‘ਤੇ ਕਦੇ ਧਾਮੀ ਨੇ ਅਫਸੋਸ ਨਹੀਂ ਕੀਤਾ

ਚੰਡੀਗੜ੍ਹ, 16 ਜਨਵਰੀ 2022 – ਭਾਜਪਾ ਦੇ ਸਿੱਖ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਲੀ ਦੇ ਸਿੱਖਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ ਲੈ ਕੇ ਦਿੱਤੇ ਬਿਆਨ ਨੁੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ, ਉਹਨਾਂ ਨੂੰ ਸਿੱਖ ਕੌਮ ਦੀ ਲੜਾਈ ਲੜਨ ਦੀ ਥਾਂ ‘ਤੇ ਇਕ ਸਿਆਸੀ ਪਾਰਟੀ ਦੀ ਲੜਾਈ ਲੜਨਾ ਸੋਭਾ ਨਹੀਂ ਦਿੰਦਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੁੰ ਦਿੱਲੀ ਦੇ ਸਿੱਖਾਂ ਦਾ ਭਾਜਪਾ ਵਿਚ ਜਾਣਾ ਰੜਕ ਰਿਹਾ ਹੈ ਪਰ ਜਦੋਂ ਪੰਜਾਬ ਦੇ ਸਿੱਖ ਇਸਾਈ ਧਰਮ ਵਿਚ ਸ਼ਾਮਲ ਹੋ ਰਹੇ ਹਨ, ਉਹਨਾਂ ਨੂੰ ਉਸ ਦਾ ਵੀ ਅਫਸੋਸ ਜਾਂ ਦੁੱਖ ਵੀ ਨਹੀਂ ਹੋਇਆ। ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਇਸਾਈ ਬਣ ਰਹੇ ਹਨ ਪਰ ਉਹਨਾਂ ਚੁੱਪ ਧਾਰੀ ਹੋਈ ਤੇ ਉਹਨਾਂ ਨੂੰ ਕੋਈ ਅਫਸੋਸ ਨਹੀਂ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਜਦੋਂ ਇਸੇ ਮਹੀਨੇ 12 ਤਾਰੀਕ ਨੂੰ ਅਲਵਰ ਵਿਚ ਇਕ ਸਿੱਖ ਬੱਚੀ ਨਾਲ ਜਬਰ ਜਨਾਹ ਹੋਇਆ ਤੇ ਅਤਿਅੰਤ ਘਿਨੌਣਾ ਵਿਹਾਰ ਹੋਇਆ ਤਾਂ ਉਦੋਂ ਵੀ ਐਡਵੋਕੇਟ ਧਾਮੀ ਨੁੰ ਕੋਈ ਅਫਸੋਸ ਨਹੀਂ ਹੋਇਆ ਤੇ ਕੋਈ ਦੁੱਖ ਨਹੀਂ ਲੱਗਾ।

ਉਹਨਾਂ ਕਿਹਾ ਕਿ ਜਦੋਂ ਪਤਿਤ ਪਰਿਵਾਰ ਵਾਲੇ ਕਾਂਗਰਸ ਦੇ ਮੁੱਖ ਮੰਤਰੀ ਦੇ ਪੁੱਤਰ ਦੇ ਵਿਆਹ ਦੀ ਅਰਦਾਸ ਕਰਨ ਜਥੇਦਾਰ ਅਕਾਲ ਤਖਤ ਪਹੁੰਚੇ ਤੁਹਾਨੁੰ ਉਦੋਂ ਵੀ ਦੁੱਖ ਨਾ ਹੋਇਆ । ਉਹਨਾਂ ਕਿਹਾ ਕਿ ਇਸ ਤੋਂ ਵੀ ਵੱਡੀ ਹੈਰਾਨੀ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦੇ ਮਨਸ਼ੇ ਨਾਲ ਦੋਖੀ ਆਇਆ ਤੇ ਮਾਰ ਦਿੱਤਾ ਗਿਆ ਪਰ ਹਾਲੇ ਤੱਕ ਪਤਾ ਨਹੀਂ ਲਾਇਆ ਗਿਆ ਕਿ ਕੌਣ ਬੇਅਦਬੀ ਕਰਨ ਵਾਲੇ ਸਨ ਤੇ ਕੌਣ ਬੇਅਦਬੀ ਕਰਵਾਉਣ ਵਾਲੇ ਸਨ, ਉਦੋਂ ਵੀ ਤੁਹਾਨੁੰ ਕੋਈ ਦੁੱਖ ਨਹੀਂ ਲੱਗਾ। ਉਹਨਾਂ ਕਿਹਾ ਕਿ ਜੇਕਰ ਦਿੱਲੀ ਅੰਦਰ ਇਹ ਹੋਇਆ ਹੁੰਦਾ ਤਾਂ ਅਸੀਂ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿੰਦੇ।

ਉਹਨਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਇਕ ਵਿਅਕਤੀ ਵਜੋਂ ਤਾਂ ਬਹੁਤ ਚੰਗੇ ਇਨਸਾਨ ਹਨ ਪਰ ਉਹ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਭੁਗਤ ਰਹੇ ਹਨ। ਉਹਨਾਂ ਕਿਹਾ ਕਿ ਕੌਮ ਨੇ ਤੁਹਾਨੁੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਸਿੱਖਾਂ ਦੇ ਮਸਲੇ ਹੱਲ ਕਰਨ ਵਾਸਤੇ ਬਣਾਇਆ ਹੈ ਨਾ ਕਿ ਇਸ ਵਾਸਤੇ ਬਣਾਇਆ ਹੈ ਕਿ ਤੁਸੀਂ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਭੁਗਤੋ।

ਉਹਨਾਂ ਕਿਹਾ ਕਿ ਜੋ ਦਸਵੰਧ ਦੀ ਮਾਇਆ ਉਥੇ ਆਉਂਦੀ ਹੈ ਉਹ ਸਿੱਖੀ ਦੇ ਪ੍ਰਚਾਰ ਵਾਸਤੇ ਤੇ ਸਿੱਖ ਕੌਮ ਦੀ ਸੇਵਾ ਵਾਸਤੇ ਆਉਂਦੀ ਹੈ ਨਾ ਕਿ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਕੰਮ ਕਰਨ ਵਾਸਤੇ ਆਉਂਦੀ ਹੈ। ਉਹਨਾਂ ਕਿਹਾ ਕਿ ਧਾਮੀ ਦਾ ਇਹ ਰਵੱਈਆ ਬਹੁਤ ਗਲਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...