June 7, 2026, 5:19 am
----------- Advertisement -----------
HomeNewsBreaking NewsSGPC ਪ੍ਰਧਾਨ ਨੇ ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਸਿੱਖ ਨੌਜਵਾਨ ਨੂੰ ਕਿਰਪਾਨ...

SGPC ਪ੍ਰਧਾਨ ਨੇ ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

Published on

----------- Advertisement -----------

ਅੰਮ੍ਰਿਤਸਰ, 2 ਅਪ੍ਰੈਲ 2022 – ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ।

ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ਤੇ ਪਹਿਰਾ ਦੇਣ ਦੀ ਖੁੱਲ ਹੈ। ਪਰ ਇਸ ਦੇ ਬਾਵਜੂਦ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਉਠਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਿਰੋਧ ਮਗਰੋਂ ਮੰਤਰਾਲੇ ਨੇ ਵਾਪਸ ਲਿਆ ਸੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਇਕ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਨੌਜਵਾਨ ਨੂੰ ਇਕ ਪੁਲਿਸ ਮੁਲਾਜਮ ਕਿਰਪਾਨ ਉਤਾਰ ਕੇ ਸਾਈਜ਼ ਚੈੱਕ ਕਰਵਾਉਣ ਲਈ ਮਜਬੂਰ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਵੱਡੀ ਗਿਣਤੀ ਵਿਚ ਸਿੱਖ ਵਸਦੇ ਹਨ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਰਾਜਧਾਨੀ ਦੇ ਕਿਸੇ ਵੀ ਬਸ਼ਿੰਦੇ ਨੂੰ ਭੁਲੇਖਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਜਾਣਬੁਝ ਕੇ ਕੀਤੀ ਗਈ ਹੈ, ਜਿਸ ਦੇ ਦੋਸ਼ੀ ਪੁਲਿਸ ਮੁਲਾਜਮ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਅਗੇ ਤੋਂ ਕੋਈ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ‘ਤੇ ਸਵਾਲ ਨਾ ਚੁੱਕ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...