November 21, 2026, 9:47 pm
----------- Advertisement -----------
HomeNewsBreaking Newsਹਰਮੀਤ ਸਿੰਘ ਕਾਲਕਾ ਵੱਲੋਂ ਉਠਾਏ ਸਵਾਲਾਂ ’ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ

ਹਰਮੀਤ ਸਿੰਘ ਕਾਲਕਾ ਵੱਲੋਂ ਉਠਾਏ ਸਵਾਲਾਂ ’ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ

Published on

----------- Advertisement -----------

ਅੰਮ੍ਰਿਤਸਰ, 04 ਮਈ 2022 – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਉਠਾਏ ਗਏ ਸਵਾਲਾਂ ਉੱਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਕਾਲਕਾ ਰਾਜਸੀ ਬਿਆਨਬਾਜ਼ੀ ਕਰ ਰਹੇ ਹਨ, ਜਦਕਿ ਸੱਚਾਈ ਇਹ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕੱਲਾ ਦਿੱਲੀ ਹੀ ਨਹੀਂ ਸਗੋਂ ਦੇਸ਼ ਦੇ 13 ਸੂਬਿਆਂ ਵਿਚ ਸਿੱਖ ਮਿਸ਼ਨਾਂ ਰਾਹੀਂ ਧਰਮ ਪ੍ਰਚਾਰ ਦੇ ਕਾਰਜ ਕੀਤੇ ਜਾ ਰਹੇ ਹਨ।

ਇਨ੍ਹਾਂ ਸਾਰੇ ਮਿਸ਼ਨਾਂ ਵਿਚ ਤਾਇਨਾਤ ਪ੍ਰਚਾਰਕ ਜਥੇ ਸੂਬਿਆਂ ’ਚ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਧਰਮ ਪ੍ਰਚਾਰ ਦੇ ਪ੍ਰੋਗਰਾਮ ਉਲੀਕਦੇ ਹਨ ਅਤੇ ਇਸੇ ਤਹਿਤ ਹੀ ਦਿੱਲੀ ਵਿਚ ਵੀ ਕਾਰਜ ਜਾਰੀ ਹਨ। ਰਮਦਾਸ ਨੇ ਕਿਹਾ ਕਿ ਦਿੱਲੀ ਸਿੱਖ ਮਿਸ਼ਨ ਅੱਜ ਨਹੀਂ ਬਲਕਿ ਪਿਛਲੇ ਲੰਮੇ ਅਰਸੇ ਤੋਂ ਕਾਰਜਸ਼ੀਲ ਹੈ ਅਤੇ ਆਪਣੀ ਸਥਾਪਨਾ ਦੇ ਸਮੇਂ ਤੋਂ ਲੈ ਕੇ ਦਿੱਲੀ ਖੇਤਰ ਵਿਚ ਧਰਮ ਪ੍ਰਚਾਰ ਦੀ ਸਰਗਰਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਾਲਕਾ ਨੂੰ ਸਵਾਲ ਕੀਤਾ ਕਿ ਸਿੱਖੀ ਪ੍ਰਚਾਰ ਕਰਨਾ ਅਤੇ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਵਾਉਣੇ ਕੋਈ ਗੁਨਾਹ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਰਨਾ ਸ਼੍ਰੋਮਣੀ ਕਮੇਟੀ ਦੇ ਜ਼ੁੰਮੇਵਾਰੀ ਹੈ, ਜਿਸ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ।

ਕਾਲਕਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਵਿਖੇ ਲਾਲ ਕਿਲ੍ਹੇ ’ਤੇ ਕਰਵਾਏ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਸ਼ਾਮਲ ਨਾ ਹੋਣ ਸਬੰਧੀ ਸ. ਰਮਦਾਸ ਨੇ ਕਿਹਾ ਕਿ ਉਸ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਉਲੀਕਿਆ ਗਿਆ ਸਮਾਗਮ ਕੀਤਾ ਜਾਣਾ ਸੀ, ਜਿਸ ਕਾਰਨ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਦਿੱਲੀ ਜਾਣਾ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਸ. ਕਾਲਕਾ ਵੱਡੀ ਪੰਥਕ ਸੰਸਥਾ ਸ਼੍ਰੋਮਣੀ ਕਮੇਟੀ ਦੀ ਵਿਰੋਧਤਾ ਕਰਨ ਦੀ ਥਾਂ ਦਿੱਲੀ ’ਚ ਸਿੱਖੀ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀਆਂ ਗਤੀਵਿਧੀਆਂ ਵਿਚ ਸਹਿਯੋਗੀ ਬਣਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...