September 12, 2026, 10:09 pm
----------- Advertisement -----------
HomeNewsBreaking Newsਸਿੰਘ ਸਭਾ ਦੇ ਸਥਾਪਨਾ ਦਿਵਸ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ: ਕੇਂਦਰੀ...

ਸਿੰਘ ਸਭਾ ਦੇ ਸਥਾਪਨਾ ਦਿਵਸ ਨੂੰ ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ: ਕੇਂਦਰੀ ਸਿੰਘ ਸਭਾ

Published on

----------- Advertisement -----------

ਚੰਡੀਗੜ੍ਹ, 30 ਅਪ੍ਰੈਲ 2022 – ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28-ਏ, ਚੰਡੀਗੜ੍ਹ ਵਿਖੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਫੈਸਲਾ ਕੀਤਾ ਕਿ ਸਾਲ 2023 ਵਿੱਚ ਸਿੰਘ ਸਭਾ ਦਾ 150 ਸਾਲ ਸਥਾਪਨਾ ਦਿਵਸ ਵੱਡੇ ਪੱਧਰ ਤੇ ਮਨਾਇਆ ਜਾਵੇਗਾ। ਪ੍ਰਧਾਨ ਪ੍ਰੋਫੈਸਰ ਸ਼ਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਆਮ ਇਜਲਾਸ ਨੇ ਇਸ ਮਕਸਦ ਲਈ ਪੂਰੇ ਦੇਸ਼ ਦੀਆਂ ਸਿੰਘ ਸਭਾਵਾਂ ਅਤੇ ਗੁਰੂ ਘਰਾਂ ਦੀ ਇੱਕ ਸਾਂਝੀ ਤਾਲਮੇਲ ਕਮੇਟੀ ਬਣਾਉਣ ਲਈ ਮਤਾ ਪਾਸ ਕੀਤਾ।

ਪੰਜਾਬ ਦੇ ਵੱਖ ਵੱਖ ਜ਼ਿਲਿਆਂ ਅਤੇ ਦਿੱਲੀ ਤੋਂ ਸਿੰਘ ਕੇਂਦਰੀ ਸਿੰਘ ਸਭਾ ਦੇ ਦੋ ਦਰਜ਼ਨ ਤੋਂ ਵੱਧ ਮੈਂਬਰਾਂ ਨੇ ਇਜਲਾਸ ਵਿੱਚ ਭਾਗ ਲਿਆ। ਇਹਨਾਂ ਵਿੱਚ ਮੁੱਖ ਤੌਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ ਛਤਰਪੁਰ ਨਵੀਂ ਦਿੱਲੀ ਦੇ ਬਲਦੇਵ ਸਿੰਘ, ਜਤਿੰਦਰ ਸਿੰਘ ਦਿੱਲੀ ਬੀਬੀ ਪੁਸ਼ਮਿੰਦਰ ਕੌਰ ਦਿੱਲੀ, ਬੀਬੀ ਹਰਨੀਤ ਕੌਰ ਦਿੱਲੀ, ਲੇਖਕ ਰਾਜਵਿੰਦਰ ਸਿੰਘ ਰਾਹੀ, ਪੱਤਰਕਾਰ ਜਸਪਾਲ ਸਿੰਘ ਸਿੱਧੂ, ਗੁਰਬਚਨ ਸਿੰਘ ਦੇਸ਼ ਪੰਜਾਬ ਜਲੰਧਰ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਪ੍ਰੋਫੈਸਰ ਹਰਪਾਲ ਸਿੰਘ, ਤੇਜਾ ਸਿੰਘ ਤਿਲਕ ਬਰਨਾਲਾ, ਮੇਘਾ ਸਿੰਘ, ਨਵਤੇਜ ਸਿੰਘ ਅੰਬਾਲਾ, ਪ੍ਰਿੰਸੀਪਲ ਨਸੀਬ ਸਿੰਘ ਸੇਵਕ, ਡਾ. ਭਗਵਾਨ ਸਿੰਘ ਸਰਬਜੀਤ ਸਿੰਘ ਸੋਹਲ, ਹਰਪ੍ਰੀਤ ਸਿੰਘ, ਮਹਿੰਦਰ ਸਿੰਘ ਆਦਿ ਕੈਂਡੀਡੇਟ ਸ਼ਾਮਿਲ ਸਨ।

ਆਮ ਇਜਲਾਸ ਵਿੱਚ ਸਭਾ ਦੇ ਆਮਦਨ ਖਰਚਿਆਂ ਨੂੰ ਪਾਸ ਕਰਨ ਤੋਂ ਇਲਾਵਾਂ ਚਾਰ ਮਤੇ ਪਾਸ ਕੀਤੇ ਗਏ, ਜਿੰਨ੍ਹਾਂ ਨੂੰ ਇਜਲਾਸ ਵਿੱਚ ਸਰਬ ਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਪਹਿਲੇ ਮਤੇ ਵਿੱਚ ਇੱਕ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਜੋ ਇਸ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਲਈ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਣ ਤੋਂ ਇਲਾਵਾ, ਪੰਜਾਬ ਦੇ ਮੁੱਖ ਮੰਤਰੀ ਅਤੇ ਗੁਰਦੁਆਰ ਚੋਣ ਕਮਿਸ਼ਨਰ ਜਸਟਿਸ ਸਰਾਓ ਨਾਲ ਮੁਲਾਕਾਤ ਕਰੇਗੀ। ਦੂਜੇ ਮਤੇ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲ ਨੂੰ ਅਪੀਲ ਕੀਤੀ ਗਈ ਕਿ ਹਾਈ ਕੋਰਟ ਵੱਲ਼ੋਂ ਜੋ ਯੂਨੀਵਰਸਿਟੀ ਵੱਲੋਂ ਛਾਪੇ ਗਏ ਮਹਾਨ ਕੋਸ਼ ਦੀ ਵਿਕਰੀ ਤੇ ਪਾਬੰਦੀ ਲਗਾਈ ਗਈ ਹੈ, ਉਸ ਦੀਆਂ ਤਰੁੱਟੀਆਂ ਭਰਪੂਰ ਸਾਰੀਆਂ ਕਾਪੀਆਂ ਨਸ਼ਟ ਕੀਤੀਆਂ ਜਾਣ।

ਆਮ ਇਜਲਾਸ ਵਿੱਚ ਸਭਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਕੰਮਾਂ ਤੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਨੂੰ ਹਾਜ਼ਰੀਨ ਵੱਲੋਂ ਪ੍ਰਵਾਨਗੀ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...