October 15, 2026, 8:15 pm
----------- Advertisement -----------
HomeNewsBreaking Newsਗੁਰਪੁਰਬ ਸਮਾਗਮਾਂ ਦੇ ਨਾਂ 'ਤੇ ਸਿਰਸਾ-ਕਾਲਕਾ ਨੇ ਕੀਤਾ ਕਰੋੜਾਂ ਦਾ ਘਪਲਾ :...

ਗੁਰਪੁਰਬ ਸਮਾਗਮਾਂ ਦੇ ਨਾਂ ‘ਤੇ ਸਿਰਸਾ-ਕਾਲਕਾ ਨੇ ਕੀਤਾ ਕਰੋੜਾਂ ਦਾ ਘਪਲਾ : ਸਰਨਾ

Published on

----------- Advertisement -----------
  • ਅਕਾਲੀ ਦਲ ਇਸ ਘੁਟਾਲੇ ਦੀ ਨਿੰਦਾ ਕਰਦਾ ਹੈ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕਰਦਾ ਹੈ
  • 20-21 ਅਪ੍ਰੈਲ ਨੂੰ ਲਾਲ ਕਿਲੇ ‘ਚ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਪ੍ਰੋਗਰਾਮ ਕੀਤੇ ਜਾਣੇ ਹਨ ਪ੍ਰੋਗਰਾਮ

ਨਵੀਂ ਦਿੱਲੀ, 18 ਅਪ੍ਰੈਲ 2022 – ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਲਾਲ ਕਿਲਾ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦੀ ਤੁਰੰਤ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਮੀਡੀਆ ਰਿਪੋਰਟ ਵਿੱਚ ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦਾ ਪਰਦਾਫਾਸ਼ ਕਰਕੇ ਸੁਰਖੀਆਂ ਵਿੱਚ ਆਏ ਸਨ।

ਉਕਤ ਟੀਵੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 20-21 ਅਪ੍ਰੈਲ ਨੂੰ ਲਾਲ ਕਿਲੇ ‘ਤੇ ਹੋਣ ਵਾਲੇ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਇਸ ਪ੍ਰੋਗਰਾਮ ਲਈ ਕੇਂਦਰ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੂੰ 5 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਗਿਆ ਹੈ। ਟੈਂਡਰ ਜਾਰੀ ਹੋਣ ਤੋਂ ਪਹਿਲਾਂ ਹੀ ਡੀਐਸਜੀਐਮਸੀ ਨੇ ਕਥਿਤ ਤੌਰ ’ਤੇ ਪੰਜਾਬ ਟੈਂਟ ਹਾਊਸ ਦੇ ਨਾਂ ’ਤੇ ਇੱਕ ਫਰਮ ਨੂੰ ਕਰੋੜਾਂ ਰੁਪਏ ਦੇ ਪੰਡਾਲ ਦਾ ਕੰਮ ਕਰਵਾ ਕੇ ਦਿਖਾਇਆ।

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਇਸ ਗੱਲ ਦੀ ਇੱਕ ਹੋਰ ਪ੍ਰਤੱਖ ਮਿਸਾਲ ਹੈ ਕਿ ਕਿਵੇਂ ਸਿਰਸਾ ਅਤੇ ਕਾਲਕਾ ਨੇ ਪੰਡਾਲ ਦੇ ਕੰਮ ਤੋਂ ਪਹਿਲਾਂ ਹੀ ਸਰਕਾਰੀ ਪੈਸੇ ਦੀ ਬਰਬਾਦੀ ਕਰਨ ਦੀ ਸਾਜ਼ਿਸ਼ ਰਚੀ। ਅਸਲ ਵਿੱਚ, ਉਨ੍ਹਾਂ ਨੇ ਪਹਿਲਾਂ ਹੀ ਇਸ ਦੀ ਯੋਜਨਾ ਬਣਾਈ ਹੋਵੇਗੀ ਅਤੇ ਬਾਅਦ ਵਿੱਚ ਆਪਣੀਆਂ ਜਾਅਲੀ ਕੰਪਨੀਆਂ ਨੂੰ ਪੈਸਾ ਜਾਰੀ ਕਰਨ ਦੀ ਯੋਜਨਾ ਬਣਾਈ ਹੋਵੇਗੀ। ਇਨ੍ਹਾਂ ਲੋਕਾਂ ਨੇ ਸਰਕਾਰੀ ਖਜ਼ਾਨੇ ਦਾ ਪੈਸਾ ਹੜੱਪਣ ਲਈ ਟੈਂਡਰ ਪ੍ਰਕਿਰਿਆ ਦੇ ਨਾਂ ‘ਤੇ ਮਹਿਜ਼ ਕਾਗਜ਼ੀ ਕਾਰਵਾਈ ਕੀਤੀ ਹੈ। ਅਸਲ ਵਿੱਚ ਉਨ੍ਹਾਂ ਨੇ ਫਰਜ਼ੀ ਕੰਪਨੀ ਪੰਜਾਬ ਟੈਂਟ ਹਾਊਸ ਨਾਲ ਪਹਿਲਾਂ ਹੀ ਸੌਦਾ ਤੈਅ ਕਰ ਲਿਆ ਸੀ, ਇਹ ਟੈਂਡਰ ਸਿਰਫ਼ ਇੱਕ ਧੋਖਾ ਹੈ।

ਪੰਥਕ ਆਗੂਆਂ ਨੇ ਇੱਕ ਵਾਰ ਫਿਰ ਸਿਰਸਾ ਵੱਲੋਂ DSGMC ਵਿੱਚ ਹੋਏ ਭ੍ਰਿਸ਼ਟਾਚਾਰ ਅਤੇ ਗੁਰੂ ਦੀ ਗੋਲਕ ਦੀ ਲੁੱਟ ਦੀ ਉੱਚ ਪੱਧਰੀ ਸਰਕਾਰੀ ਜਾਂਚ ਦੀ ਮੰਗ ਕੀਤੀ ਹੈ। ਸਰਨਾ ਨੇ ਕਿਹਾ ਕਿ ਇਸ ਘਪਲੇ ਵਿੱਚ ਸਰਕਾਰੀ ਪੈਸੇ ਨੂੰ ਲਾਂਬੂ ਲਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਇਸ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਮੇਤ ਕਈ ਸਰਕਾਰੀ ਜਾਂਚ ਏਜੰਸੀਆਂ ਨੂੰ ਤੁਰੰਤ ਜਾਂਚ ਸ਼ੁਰੂ ਕਰ ਕੇ ਦੋਸ਼ੀਆਂ ਖਿਲਾਫ ਮੁਕੱਦਮਾ ਚਲਾਉਣਾ ਚਾਹੀਦਾ ਹੈ। ਸਰਨਾ ਨੇ ਕਿਹਾ ਕਿ ਹੁਣ ਤੱਕ ਦੇ ਘੁਟਾਲੇ ਦੱਸਦੇ ਹਨ ਕਿ ਕਿਸ ਤਰ੍ਹਾਂ ਸਿਰਸਾ ਅਤੇ ਕਾਲਕਾ ਵੱਲੋਂ ਸੂਬਾ ਪੱਧਰੀ ਪ੍ਰੋਗਰਾਮਾਂ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਜਾ ਰਹੀ ਹੈ।

ਪੰਥਕ ਆਗੂਆਂ ਨੇ ਕਿਹਾ ਕਿ ਜੇਕਰ ਇਸ ਘਪਲੇ ਦੀ ਉੱਚ ਪੱਧਰੀ ਜਾਂਚ ਹੁੰਦੀ ਹੈ ਤਾਂ ਸਿਰਸਾ-ਕਾਲਕਾ ਦੇ ਕਈ ਛੁਪੇ ਹੋਏ ਰਾਜ਼ ਸਾਹਮਣੇ ਆ ਜਾਣਗੇ। ਉਹ ਨਾ ਸਿਰਫ਼ ਸਰਕਾਰੀ ਗਰਾਂਟਾਂ ਦਾ ਸਗੋਂ ਗੁਰੂ ਘਰ ਵਿੱਚ ਸੰਗਤਾਂ ਵੱਲੋਂ ਦਿੱਤੇ ਦਸਵੰਧ ਦਾ ਵੀ ਗਬਨ ਕਰ ਰਹੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਡੀਐਸਜੀਐਮਸੀ ਵਿੱਚ ਹੋਏ ਸਾਰੇ ਵਿੱਤੀ ਅਪਰਾਧਾਂ ਲਈ ਦੋਵਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...