ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 403 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹਰ ਸਾਲ ਵਾਂਗ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ ਅਤੇ ਸੰਗਤਾਂ ਵੱਲੋਂ ਪ੍ਰਕਾਸ਼ ਪੁਰਬ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਖਾਸ ਪ੍ਰਬੰਧ ਵੀ ਕੀਤੇ ਗਏ। ਇਸ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਨੇ ਕਿਹਾ ਕਿ ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਰਹੇ ਹਨ, ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੇ ਹਨ ਕਿ ਪਰਮਾਤਮਾ ਸਮੁੱਚੇ ਪੰਜਾਬ ਨੂੰ ਚੜ੍ਹਦੀ ਕਲਾ ਚ ਰੱਖੇ, ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ। ਅੱਜ ਇਸ ਪਵਿੱਤਰ ਮੌਕੇ ‘ਤੇ ਸੁੰਦਰ ਜਲੋ ਸਾਹਿਬ ਵੀ ਸਜਾਏ ਜਾਣਗੇ ਤੇ ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਏਗੀ ।
----------- Advertisement -----------
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤਾਂ ਹੋ ਰਹੀਆਂ ਨਤਮਸਤਕ
Published on
----------- Advertisement -----------
----------- Advertisement -----------












