ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਸ਼ਰਧਾਲੂਆਂ ਲਈ ਖੁੱਲ੍ਹਣਗੇ। ਇਹ ਜਾਣਕਾਰੀ ਵੀਰਵਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਬਿੰਦਰਾ ਨੇ ਵੀਰਵਾਰ ਨੂੰ ਦੱਸਿਆ ਕਿ 10 ਅਕਤੂਬਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਕਰ ਦਿੱਤੇ ਜਾਣਗੇ। ਦੱਸ ਦਈਏ ਕਿ ਹੇਮਕੁੰਟ ਸਾਹਿਬ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਬਦਰੀਨਾਥ ਦੇ ਨੇੜੇ ਹੈ। ਹੇਮਕੁੰਟ ਸਾਹਿਬ ਯਾਤਰਾ ਰੂਟ ‘ਤੇ ਜ਼ਿਆਦਾ ਬਰਫਬਾਰੀ ਹੋਣ ਕਾਰਨ ਇੱਥੇ ਜ਼ੋਰਦਾਰ ਤਿਆਰੀਆਂ ਕਰਨੀਆਂ ਪੈਂਦੀਆਂ ਹਨ ਤਾਂ ਜੋ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਹਰ ਸਾਲ ਵੱਧ ਰਹੀ ਹੈ।
----------- Advertisement -----------
25 ਮਈ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ
Published on
----------- Advertisement -----------












