ਅਗਲੀ 20 ਮਈ ਨੂੰ ਹੇਮਕੁੰਟ ਸਾਹਿਬ ਦੇ ਕਪਾਟ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਦੀ ਹਾਜ਼ਰੀ ‘ਚ ਹੋਈ ਕਮੇਟੀ ਦੀ ਬੈਠਕ ‘ਚ 20 ਮਈ ਨੂੰ ਹੇਮਕੁੰਟ ਸਾਹਿਬ ਦੇ ਕਪਾਟ ਸ਼ਰਧਾਲੂਆਂ ਲਈ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਸ੍ਰੀ ਹੇਮੁਕੰਟ ਸਾਹਿਬ ਦੀ ਯਾਤਰਾ ਲਈ ਹਰ ਸਾਲ ਦੇਸ਼-ਵਿਦੇਸ਼ ਤੋਂ ਯਾਤਰੀ ਦਰਸ਼ਨ ਕਰਨ ਲਈ ਆਉਂਦੇ ਹਨ।
ਇਸ ਸਾਲ ਸੰਗਤ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏੇ ਟਰੱਸਟ ਵੱਲੋਂ ਕਮਰਿਆਂ ਦਾ ਨਿਰਮਾਣ ਕੀਤਾ ਗਿਆ ਹੈ। ਹੇਮਕੁੰਟ ਸਾਹਿਬ ਦੀ ਯਾਤਰਾ ਅਕਤੂਬਰ ਦੇ ਅਖੀਰ ਵਿਚ ਖਤਮ ਹੋਵੇਗੀ। ਨਾਲ ਹੀ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਸੰਗਤ ਸੁਚੇਤ ਰਹੇ ਤੇ ਹਰ ਸਾਲ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਹੇਮਕੁੰਟ ਸਾਹਿਬ ਦੇ ਦਰਸ਼ਨ ਲਈ ਪਹੁੰਚੇ। ਸੂਬਾ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਟਰੱਸਟ ਵੱਲੋਂ ਇਸ ਸਾਲ ਹੇਮਕੁੰਟ ਦੀ ਯਾਤਰਾ 20 ਮਈ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਵਾਰ ਚਾਰਧਾਮ ਯਾਤਰਾ ਦੀ ਸ਼ੁਰੂਆਤ 22 ਅਪ੍ਰੈਲ ਤੋਂ ਹੋਵੇਗੀ।












