November 17, 2026, 2:38 am
----------- Advertisement -----------
HomeNewsBreaking Newsਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸੇਵਾ ਸੰਭਾਲੀ

ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸੇਵਾ ਸੰਭਾਲੀ

Published on

----------- Advertisement -----------

ਅੰਮ੍ਰਿਤਸਰ, 18 ਮਾਰਚ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕਾਰਜਸ਼ੀਲ ਸ. ਸੁਲੱਖਣ ਸਿੰਘ ਭੰਗਾਲੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਮੁੱਖ ਮੈਨੇਜਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸ. ਗੁਰਿੰਦਰ ਸਿੰਘ ਦੀ ਥਾਂ ਲਗਾਇਆ ਗਿਆ ਹੈ, ਜਦਕਿ ਸ. ਗੁਰਿੰਦਰ ਸਿੰਘ ਦੀ ਤਬਦੀਲੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਪ੍ਰਬੰਧਕੀ ਤਬਦੀਲੀਆਂ ਸਬੰਧੀ ਆਦੇਸ਼ ਜਾਰੀ ਕੀਤਾ ਹੈ, ਜਿਸ ਤਹਿਤ ਸ. ਸੁਲੱਖਣ ਸਿੰਘ ਭੰਗਾਲੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮੈਨੇਜਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੀਤੀਆਂ ਗਈਆਂ ਹੋਰ ਤਬਦੀਲੀਆਂ ਵਿਚ ਫਲਾਇੰਗ ਵਿਭਾਗ ਦੇ ਇੰਚਾਰਜ ਸ. ਸਤਨਾਮ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਤਾਇਨਾਤ ਕੀਤਾ ਗਿਆ ਹੈ। ਇਸ ਤਰ੍ਹਾਂ ਸ. ਸੁਖਬੀਰ ਸਿੰਘ ਇੰਚਾਰਜ ਅਮਲਾ ਧਰਮ ਪ੍ਰਚਾਰ ਕਮੇਟੀ ਨੂੰ ਇੰਚਾਰਜ ਫਲਾਇੰਗ ਵਿਭਾਗ ਅਤੇ ਸ. ਬਲਵਿੰਦਰ ਸਿੰਘ ਇੰਚਾਰਜ ਆਰ.ਟੀ.ਆਈ. ਨੂੰ ਧਰਮ ਪ੍ਰਚਾਰ ਕਮੇਟੀ ਦੇ ਅਮਲਾ ਵਿਭਾਗ ਦਾ ਕੰਮ ਦਿੱਤਾ ਗਿਆ ਹੈ।

ਇਸ ਦੌਰਾਨ ਸ. ਸੁਲੱਖਣ ਸਿੰਘ ਭੰਗਾਲੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਸੇਵਾ ਸੰਭਾਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸੰਗਤ ਅਤੇ ਪ੍ਰਬੰਧਕੀ ਅਮਲੇ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਭੈਅ ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਉਣ ਦਾ ਯਤਨ ਕਰਨਗੇ।

ਭੰਗਾਲੀ ਦੇ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਨਿਰਮਲ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਂਏ ਆਦਿ ਹਾਜ਼ਰ ਸਨ।

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿਚ ਇਕ ਔਰਤ ਵੱਲੋਂ ਸਿਗਰਟ ਪੀਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਵੱਡੀ ਕਾਰਵਾਈ। ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾਂ ਵਿਚ ਇਕ ਔਰਤ ਵੱਲੋਂ ਸਿਗਰਟ (ਬੀੜੀ) ਪੀਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਣਗਹਿਲੀ ਵਰਤਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਰਮਾਂ ਵਿਚ ਇਕ ਔਰਤ ਵੱਲੋਂ ਬੀੜੀ ਪੀਣ ਦੇ ਮਾਮਲੇ ਵਿਚ ਫਲਾਇੰਗ ਵਿਭਾਗ ਦੀ ਪੜਤਾਲੀਆਂ ਰਿਪੋਰਟ ਦੇ ਅਧਾਰ ’ਤੇ 7 ਮੁਲਾਜ਼ਮਾਂ ਨੂੰ ਮੁਅਤਲ ਅਤੇ 3 ਦੀ ਤਬਦੀਲੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਅਤਲ ਕੀਤੇ ਮੁਲਾਜ਼ਮਾਂ ਵਿਚ ਸ. ਨਰਿੰਦਰ ਸਿੰਘ ਮੈਨੇਜਰ, ਸ. ਪਰਮਜੀਤ ਸਿੰਘ ਵਧੀਕ ਮੈਨੇਜਰ, ਸ. ਗੁਰਸ਼ਿੰਦਰ ਸਿੰਘ ਨਿਗਰਾਨ, ਸ. ਰਾਜਵਿੰਦਰ ਸਿੰਘ ਕਲਰਕ ਕਮ ਨਿਗਰਾਨ, ਭਾਈ ਕੁਲਦੀਪ ਸਿੰਘ ਸੇਵਾਦਾਰ ਸੇਵਾਦਲ, ਭਾਈ ਸੁਖਵਿੰਦਰ ਸਿੰਘ ਸੇਵਾਦਾਰ ਸੁਰੱਖਿਆ ਦਸਤਾ ਅਤੇ ਭਾਈ ਰਣਜੀਤ ਸਿੰਘ ਸੇਵਾਦਾਰ ਸੇਵਾਦਲ ਸ਼ਾਮਲ ਹਨ। ਸ. ਰਮਦਾਸ ਅਨੁਸਾਰ ਇਨ੍ਹਾਂ ਮੁਅਤਲ ਕੀਤੇ ਮੁਲਾਜ਼ਮਾਂ ਦੇ ਹੈੱਡ ਕੁਆਰਟਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਬਣਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...