September 6, 2026, 1:33 am
----------- Advertisement -----------
HomeNewsBreaking Newsਸੋਸ਼ਲ ਮੀਡੀਆ ’ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ, ਸ਼੍ਰੋਮਣੀ ਕਮੇਟੀ ਨੇ...

ਸੋਸ਼ਲ ਮੀਡੀਆ ’ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ, ਸ਼੍ਰੋਮਣੀ ਕਮੇਟੀ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ

Published on

----------- Advertisement -----------
  • ਗੁਰਬਾਣੀ ਨਾਲ ਛੇੜ-ਛਾੜ ਮਾਮਲੇ ’ਚ ਰਾਜਸਥਾਨ ਦੇ ਵਿਅਕਤੀ ਖਿਲਾਫ ਸ਼੍ਰੋਮਣੀ ਕਮੇਟੀ ਸਖ਼ਤ
  • ਸਬੰਧਤ ਵਿਅਕਤੀ ’ਤੇ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 15 ਜਨਵਰੀ 2022 – ਰਾਜਸਥਾਨ ਨਾਲ ਸਬੰਧਤ ਇਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂ ਵਰਤਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਹ ਘਿਨੌਣੀ ਹਰਕਤ ‘ਸਵਾਮੀ ਬ੍ਰਹਮਦੇਵ ਜੀ ਮਹਾਰਾਜ ਗੰਗਾਨਗਰ ਵਾਲੇ’ ਨਾਂ ਦੇ ਫੇਸਬੁੱਕ ਖਾਤੇ ’ਤੇ ਸਾਹਮਣੇ ਆਈ ਹੈ, ਜਿਸ ਨਾਲ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਨਿਖੇਧੀ ਕਰਦਿਆਂ ਦੋਸ਼ੀ ਖਿਲਾਫ ਕਾਰਵਾਈ ਮੰਗੀ ਹੈ।

ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਕਿਸੇ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਨਾਲ ਸਬੰਧ ਰੱਖਦੇ ਸਵਾਮੀ ਬ੍ਰਹਮਦੇਵ ਵੱਲੋਂ ਫੇਸਬੁੱਕ ’ਤੇ ਪੋਸਟ ਪਾ ਕੇ ਗੁਰਬਾਣੀ ਨੂੰ ਆਪਣੇ ਢੰਗ ਨਾਲ ਪੇਸ਼ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਕਾਰਵਾਈ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਬੰਧਤ ਵਿਅਕਤੀ ਖਿਲਾਫ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪਰਚਾ ਦਰਜ਼ ਕਰਕੇ ਕਰਵਾਈ ਕੀਤੀ ਜਾਵੇ।

ਐਡਵੋਕੇਟ ਧਾਮੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਸਰ ਹੀ ਸੋਸ਼ਲ ਮੀਡੀਆ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਅਤੇ ਸਿੱਖ ਸਿਧਾਂਤਾਂ ਨਾਲ ਵੀ ਛੇੜ-ਛਾੜ ਕੀਤੀ ਜਾਂਦੀ ਹੈ। ਇਹ ਜਾਣਬੁਝ ਕੇ ਕੀਤਾ ਜਾ ਰਿਹਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਸ਼ਿਕਾਇਤਾਂ ਤੋਂ ਬਾਅਦ ਵੀ ਅਜਿਹੇ ਲੋਕਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਮਿਸਾਲੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ, ਤਾਂ ਜੋ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...