September 6, 2026, 2:52 pm
----------- Advertisement -----------
HomeNewsBreaking Newsਸਿਮਰਨਜੀਤ ਮਾਨ ਵੱਲੋਂ ਹਰਨਾਮ ਸਿੰਘ ਧੁੰਮਾ ਦਾ ਵਿਰੋਧ, ਕਿਹਾ- ਅਕਾਲ ਤਖ਼ਤ ਸਾਹਿਬ...

ਸਿਮਰਨਜੀਤ ਮਾਨ ਵੱਲੋਂ ਹਰਨਾਮ ਸਿੰਘ ਧੁੰਮਾ ਦਾ ਵਿਰੋਧ, ਕਿਹਾ- ਅਕਾਲ ਤਖ਼ਤ ਸਾਹਿਬ ਵਿਖੇ ਨਹੀਂ ਹੋਣ ਦਿਆਂਗੇ ਕੋਈ ਸ਼ਰਾਰਤ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਾਡਾ ਸਿੱਖਾਂ ਦਾ ਸਰਵਉੱਚ ਤਖਤ ਹੈ। ਇੱਥੇ ਨਿਮਰਤਾ ਅਤੇ ਸਨਮਾਨ ਨਾਲ, ਸ਼ਹੀਦਾਂ ਦੀ ਯਾਦ ‘ਚ ਇਕਜੁੱਟ ਹੋ ਕੇ ਅਰਦਾਸ ਕਰਨੀ ਚਾਹੀਦੀ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਆਵਾਜ਼ ਰੋਕਣ ਦੀ ਕੋਸ਼ਿਸ਼, ਗੈਰ ਜਾਇਜ਼ ਅਤੇ ਵੰਡ ਪੈਦਾ ਕਰਨ ਵਾਲੀ ਗੱਲ ਹੈ।

ਅਸੀਂ ਇਹੋ ਜਹੀ ਸ਼ਰਾਰਤ ਨਹੀਂ ਹੋਣ ਦਵਾਂਗੇ। ਮਾਨ ਨੇ ਇਤਿਹਾਸ ਦੀ ਯਾਦ ਦਿਲਾਉਂਦੇ ਹੋਏ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਅਬਦਾਲੀ ਤੋਂ ਲੈ ਕੇ ਇੰਦਰਾ ਗਾਂਧੀ ਤੱਕ ਨੇ ਹਮਲੇ ਕੀਤੇ ਤੇ ਉਹ ਚੜ੍ਹ ਕੇ ਆਏ ਸੀ ,ਪਰ ਇਹ ਤਖਤ ਅਟੱਲ ਰਿਹਾ। ਅਸੀਂ ਕਹਿਣਾ ਚਾਹੁੰਦੇ ਹਾਂ ਕਿ ਬਾਬਾ ਹਰਨਾਮ ਸਿੰਘ ਧੁੰਮਾ ਇਸ ਤਖਤ ਦੀ ਮਰਿਆਦਾ ਨੂੰ ਬਣਾਈ ਰੱਖਣ ਅਤੇ ਆਪਣੇ ਬਿਆਨਾਂ ਵਿੱਚ ਸੰਜੀਦਗੀ ਅਤੇ ਸਤਿਕਾਰ ਨਿਭਾਊਣ।

ਉਨ੍ਹਾਂ ਨੇ ਕਿਹਾ ਕਿ ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਹਰ ਸਾਲ 6 ਜੂਨ ਨੂੰ ਅਲੱਗ ਤੌਰ ‘ਤੇ ਦਮਦਮੀ ਟਕਸਾਲ ਮਹਿਤਾ ਵਿਖੇ ਸਮਾਗਮ ਕਰਨਾ ਵੀ ਸਹੀ ਨਹੀ ਹੈ। ਇਹ ਸਮਾਂ ਵੰਡ ਦਾ ਨਹੀਂ, ਏਕਤਾ ਦਾ ਹੈ। ਅਸੀਂ ਅਪੀਲ ਕਰਦੇ ਹਾਂ ਕਿ ਇਹ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੀ ਕੀਤਾ ਜਾਵੇ, ਤਾਂ ਜੋ ਸਾਰੀ ਕੌਮ ਨੂੰ ਇੱਕ ਸੰਦੇਸ਼ ਦੀ ਇੱਕ ਹੀ ਅਵਾਜ਼ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...