August 25, 2026, 4:33 pm
----------- Advertisement -----------
HomeNewsBreaking Newsਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ‘ਚ ਬੀਰ ਸਿੰਘ ਦੇ ਰੋਮਾਂਟਿਕ ਗਾਣਿਆਂ ਤੇ...

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ‘ਚ ਬੀਰ ਸਿੰਘ ਦੇ ਰੋਮਾਂਟਿਕ ਗਾਣਿਆਂ ਤੇ ਲੋਕਾਂ ਨੇ ਪਾਇਆ ਭੰਗੜਾ

Published on

----------- Advertisement -----------

ਪੰਜਾਬੀ ਗਾਇਕ ਬੀਰ ਸਿੰਘ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਨੂੰ ਲੈ ਕੇ ਵਿਵਾਦ ਵਿੱਚ ਫਸ ਗਏ ਹਨ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਬੀਰ ਸਿੰਘ ਨੇ ਗੀਤ ਗਾਏ, ਜਦਕਿ ਲੋਕਾਂ ਨੇ ਭੰਗੜਾ ਪਾ ਕੇ ਇਸ ਧਾਰਮਿਕ ਮੌਕੇ ਨੂੰ ਮਨੋਰੰਜਨ ਦਾ ਰੂਪ ਦੇ ਦਿੱਤਾ।

ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ‘ਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ, ਅਤੇ ਸਿੱਖ ਜਥੇਬੰਦੀਆਂ ਹਰਕਤ ਵਿੱਚ ਆ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਮਾਗਮ ਦੌਰਾਨ ਨਾਚ-ਗਾਣੇ ਅਤੇ ਮਨੋਰੰਜਨਕ ਪ੍ਰਦਰਸ਼ਨਾਂ ਦੀ ਸਖ਼ਤ ਨਿਖੇਧੀ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਨੇ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਦੇ ਵਿਰੁੱਧ ਪੇਸ਼ਕਾਰੀਆਂ ਕਰਕੇ ਸਿੱਖ ਮਰਿਆਦਾ, ਗੁਰਮਤਿ ਸਿਧਾਂਤਾਂ ਅਤੇ ਗੁਰੂ ਜੀ ਦੀ ਵਿਚਾਰਧਾਰਾ ਨੂੰ ਗੰਭੀਰ ਸੱਟ ਮਾਰੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਸ਼ਵ ਧਾਰਮਿਕ ਇਤਿਹਾਸ ਵਿੱਚ ਸਰਵਉੱਚ ਅਤੇ ਅਨੁਪਮ ਹੈ। ਅਜਿਹੇ ਸਮਾਗਮਾਂ ਦੀ ਰੂਪ-ਰੇਖਾ ਸਿੱਖ ਮਰਿਆਦਾ, ਸ਼ਰਧਾ, ਸੰਜਮ ਅਤੇ ਗੁਰਬਾਣੀ ਦੇ ਸਤਿਕਾਰ ਨਾਲ ਮੇਲ ਖਾਂਦੀ ਹੋਣੀ ਚਾਹੀਦੀ ਹੈ। ਪਰ ਭਾਸ਼ਾ ਵਿਭਾਗ ਨੇ ਇਸ ਪਵਿੱਤਰ ਮੌਕੇ ਨੂੰ ਮਨੋਰੰਜਨ ਦਾ ਸਾਧਨ ਬਣਾ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।

ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਅਤੇ ਗੁਰਪੁਰਬ ਸਿੱਖ ਸੰਸਥਾਵਾਂ ਵੱਲੋਂ ਹੀ ਮਨਾਏ ਜਾਣੇ ਚਾਹੀਦੇ ਹਨ, ਕਿਉਂਕਿ ਸਰਕਾਰੀ ਅਦਾਰਿਆਂ ਲਈ ਗੁਰਮਤਿ ਮਰਿਆਦਾ ਦੀ ਪਾਲਣਾ ਕਰਨਾ ਔਖਾ ਹੈ। ਭਾਸ਼ਾ ਵਿਭਾਗ ਦੀ ਇਸ ਹਰਕਤ ਨੇ ਉਨ੍ਹਾਂ ਦੇ ਇਸ ਖਦਸ਼ੇ ਨੂੰ ਸਹੀ ਸਾਬਤ ਕਰ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਤੋਂ ਬਚਦੇ ਹੋਏ ਸਿਰਫ ਵਿਕਾਸ ਕਾਰਜਾਂ ‘ਤੇ ਧਿਆਨ ਦੇਣਾ ਚਾਹੀਦਾ। ਧਾਮੀ ਨੇ ਸਪੱਸ਼ਟ ਕੀਤਾ ਕਿ ਸਿੱਖ ਗੁਰਪੁਰਬ ਮਨੋਰੰਜਨਕ ਤਿਉਹਾਰ ਨਹੀਂ, ਸਗੋਂ ਆਤਮਕ ਜਾਗਰੂਕਤਾ ਅਤੇ ਗੁਰਮਤਿ ਸਿਧਾਂਤਾਂ ਨੂੰ ਸਮਰਪਿਤ ਸਮਾਗਮ ਹਨ। ਇਨ੍ਹਾਂ ਵਿੱਚ ਸ਼ਬਦ ਕੀਰਤਨ, ਗੁਰਮਤਿ ਚਿੰਤਨ, ਗੁਰਬਾਣੀ ਪਾਠ, ਸੇਵਾ ਅਤੇ ਸਿਮਰਨ ਵਰਗੀਆਂ ਪਵਿੱਤਰ ਗਤੀਵਿਧੀਆਂ ਸ਼ਾਮਲ ਹੁੰਦੀਆਂ ਹਨ। ਨਾਚ-ਗਾਣ ਅਤੇ ਮਨੋਰੰਜਨਕ ਪ੍ਰਦਰਸ਼ਨ ਨਾ ਸਿਰਫ ਗੁਰਮਤਿ ਸਿਧਾਂਤਾਂ ਦੀ ਉਲੰਘਣਾ ਹਨ, ਸਗੋਂ ਗੁਰੂ ਸਾਹਿਬ ਦੀ ਸ਼ਹਾਦਤ ਦੀ ਬੇਅਦਬੀ ਵੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...