July 21, 2026, 12:15 am
----------- Advertisement -----------
HomeNewsBreaking Newsਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ...

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

Published on

----------- Advertisement -----------

ਚੰਡੀਗੜ੍ਹ, 12 ਜੁਲਾਈ:ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਸਨ। ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਕੋਲ ਜਮ੍ਹਾਂ ਕਰਵਾਏ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ।

ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ  ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਸਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰਨ।

ਸ੍ਰੀਮਤੀ ਮਿਤਰਾ ਨੇ ਕਿਹਾ, “ਹਰੇਕ ਯੋਗ ਵੋਟਰ ਦਾ ਨਾਮ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਗਣਨਾ ਫਾਰਮ ਨਿਰਧਾਰਤ ਸਮੇਂ ਦੇ ਅੰਦਰ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਉਣਾ ਲੋਂੜੀਦਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...