ਕਰਨਲ ਬਾਠ ਮਾਮਲੇ ‘ਚ ਐਕਸ਼ਨ ਦੀ ਤਿਆਰੀ ਹੈ। ਪਟਿਆਲਾ ‘ਚ ਘਟਨਾ ਵਾਲੀ ਥਾਂ ‘ਤੇ SIT ਦੀ ਟੀਮ ਪਹੁੰਚੀ ਹੈ। ਉਨ੍ਹਾਂ ਵੱਲੋਂ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ ਲਿਆ ਜਾ ਰਿਹਾ ਹੈ, ਜਿਸ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਕੋਈ ਵੱਡਾ ਐਕਸ਼ਨ ਲਿਆ ਜਾ ਸਕਦਾ ਹੈ।
ਦੂਜੇ ਪਾਸੇ ਕਰਨਲ ਬਾਠ ਦੇ ਪਰਿਵਾਰ ਦੀ ਮੁਲਾਕਾਤ CM ਮਾਨ ਨਾਲ ਜਾਰੀ ਹੈ। ਮੁਲਾਕਾਤ ਤੋਂ ਪਹਿਲਾਂ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਮੁੱਖ ਮੰਤਰੀ ਅੱਜ ਸਾਨੂੰ ਇਨਸਾਫ ਦੇਣਗੇ ਤੇ ਅੱਜ ਹੀ ਕੋਈ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਘਟਨਾ ਨੂੰ ਵਾਪਰੇ 17-18 ਦਿਨ ਹੋ ਚੁੱਕੇ ਹਨ ਤੇ ਮੈਂ ਬਹੁਤ ਥਾਂ-ਥਾਂ ਜਾ ਕੇ ਧੱਕੇ ਖਾਧੇ ਹਨ ਤੇ ਸਾਡੀ ਮੰਗ ਹੈ ਕਿ ਕੇਸ ਦੀ ਸੀਬੀਆਈ ਜਾਂਚ ਕੀਤੀ ਜਾਵੇ ਤੇ ਮੈਨੂੰ ਪੂਰਾ ਭਰੋਸਾ ਹੈ ਕਿ ਮੁੱਖ ਮੰਤਰੀ ਪੰਜਾਬ ਦੀ ਧੀ ਨੂੰ ਇਨਸਾਫ ਮਿਲੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਰਨਲ ਬਾਠ ਦੇ ਪਰਿਵਾਰ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਤੇ ਉਨ੍ਹਾਂ ਵੀ ਇਨਸਾਫ ਦਾ ਪੂਰਾ ਭਰੋਸਾ ਦਿਵਾਇਆ ਹੈ।